ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਵਿੱਚ 21 ਦਿਨਾਂ ਦਾ ਲੌਕਡਾਊਨ ਚੱਲ ਰਿਹਾ ਹੈ ਜਿਸ ਦੇ ਮੱਦੇਨਜ਼ਰ ਸਾਰੀਆਂ ਉਡਾਣਾ ਅਤੇ ਰੇਲਾਂ 14ਅਪ੍ਰੈਲ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਭਾਰਤੀ ਰੇਲਵੇ ਵੱਲੋਂ ਕਿਹਾ ਗਿਆ ਹੈ ਕਿ ਤਾਲਾਬੰਦੀ ਤੋਂ ਬਾਅਦ ਰੇਲ ਯਾਤਰਾ ਸ਼ੁਰੂ ਹੋ ਜਾਵੇਗੀ। ਇਸ ਦੇ ਚੱਲਦੇ ਰੇਲਵੇ ਨੇ 15 ਅਪ੍ਰੈਲ ਤੋਂ ਐਡਵਾਂਸ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।
ਰੇਲਵੇ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਹਾਲ ਸਿਰਫ਼ ਆਈਆਰਸੀਟੀਸੀ ਦੀਆਂ ਸਸਤੀਆਂ ਟਿਕਟਾਂ ਵਰਗੀਆਂ ਰਿਆਇਤਾਂ ਸਿਰਫ਼ ਮਰੀਜ਼ਾਂ, ਵਿਦਿਆਰਥੀਆਂ ਅਤੇ ਅਪਾਹਜ ਲੋਕਾਂ ਨੂੰ ਮਿਲਣਗੀਆਂ।
ਦੱਸਿਆ ਜਾ ਰਿਹਾ ਹੈ ਕਿ ਸਾਰੇ 17 ਜ਼ੋਨਲ ਰੇਲਵੇ ਨੂੰ ਰੱਦ ਕੀਤੀਆਂ ਗਈਆਂ ਰੇਲਾ ਨੂੰ ਚਲਾਉਣ ਲਈ ਤਿਆਰ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਫ਼ਰੰਟਲਾਈਨ 'ਤੇ ਲੜ ਰਹੇ ਮੁਲਾਜ਼ਮਾਂ ਤੇ ਸੈਨੀਟੇਸ਼ਨ ਵਰਕਰਾਂ ਲਈ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ
ਕੋਰੋਨਾ ਵਾਇਰਸ ਕਾਰਨ 21 ਦਿਨਾਂ ਦੀ ਤਾਲਾਬੰਦੀ ਤੋਂ ਬਾਅਦ ਜੇਕਰ ਰੇਲਾਂ ਚੱਲਦੀਆਂ ਹਨ ਤਾਂ ਲੋਕਾਂ ਦੀ ਭੀੜ ਸਟੇਸ਼ਨਾਂ 'ਤੇ ਜੁਟ ਸਕਦੀ ਹੈ ਜਿਸ ਨਾਲ ਨਜਿੱਠਣ ਲਈ ਰੇਲਵੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਰੇਲਵੇ ਵੱਲੋਂ ਯਾਰਤੀਆਂ ਦੀ ਥਰਮਲ ਸਕਰੀਨਿੰਗ ਦੇ ਨਾਲ-ਨਾਲ ਹੋਰ ਵੀ ਕਈ ਮਹੱਤਵਪੂਰਨ ਕਦਮ ਚੁੱਕੇ ਜਾਂਦੀ ਗੱਲ ਆਖੀ ਹੈ।