ETV Bharat / bharat

ਟੀਵੀ ਚੈਨਲ ਦੇ ਪੱਤਰਕਾਰ ਦਾ ਗੋਲੀ ਮਾਰ ਕੇ ਕਤਲ - ਉੱਤਰ ਪ੍ਰਦੇਸ਼ ਦੇ ਬਲਿਆ

ਉੱਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ਦੇ ਫੇਫਨਾ ਥਾਣਾ ਖੇਤਰ ਵਿੱਚ ਸੋਮਵਾਰ ਰਾਤ ਟੀਵੀ ਚੈਨਲ ਦੇ ਪੱਤਰਕਾਰ ਰਤਨ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਰਤਨ ਸਿੰਘ
ਰਤਨ ਸਿੰਘ
author img

By

Published : Aug 25, 2020, 5:22 PM IST

ਬਲਿਆ: ਫੇਫਨਾ ਥਾਣਾ ਖੇਤਰ ਦੇ ਫੇਫਨਾ ਪਿੰਡ ਵਿੱਚ ਟੀਵੀ ਚੈਨਲ ਦੇ ਇੱਕ ਪੱਤਰਕਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਕਤਲ ਦਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਪਹੁੰਚੀ। ਐਸਪੀ ਨੇ ਦੱਸਿਆ ਕਿ ਇਹ ਮਾਮਲਾ ਪਰਿਵਾਰਿਕ ਰੰਜਿਸ਼ ਦਾ ਹੈ ਜਿਸ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਵੀਡੀਓ
ਦਰਅਸਲ, ਸੋਮਵਾਰ ਰਾਤ ਨੂੰ ਟੀਵੀ ਚੈਨਲ ਦੇ ਪੱਤਰਕਾਰ ਰਤਨ ਸਿੰਘ ਆਪਣੇ ਘਰ ਜਾ ਰਹੇ ਸਨ। ਰਾਹ ਵਿੱਚ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਰਤਨ ਖ਼ੁਦ ਨੂੰ ਬਚਾਉਂਦਿਆਂ ਹੋਇਆਂ ਪਿੰਡ ਦੇ ਪ੍ਰਧਾਨ ਦੇ ਘਰ ਦੇ ਕੈਮਪਸ ਵਿੱਚ ਵੜ ਗਿਆ, ਪਰ ਬਦਮਾਸ਼ਾਂ ਨੇ ਘਰ ਵਿੱਚ ਵੜ ਕੇ ਰਤਨ ਸਿੰਘ ਦੇ ਸਿਰ ਤੇ ਸੀਨੇ 'ਤੇ 3 ਗੋਲੀਆਂ ਮਾਰੀਆਂ। ਗੋਲੀ ਲੱਗਣ ਕਰਕੇ ਰਤਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਪ੍ਰਧਾਨ ਤੇ ਨੇੜੇ-ਤੇੜੇ ਦੇ ਲੋਕ ਮੌਕੇ 'ਤੇ ਪਹੁੰਚੇ ਤਾਂ ਵੇਖਿਆ ਕਿ ਪਿੰਡ ਦੇ ਹੀ ਰਹਿਣ ਵਾਲੇ ਰਤਨ ਸਿੰਘ ਦੀ ਲਾਸ਼ ਪਈ ਹੋਈ ਸੀ।

ਜਿਸ ਤੋਂ ਬਾਅਦ ਪ੍ਰਧਾਨ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਦਿਆਂ ਹੀ ਫੇਫਨਾ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਛਾਣਬੀਣ ਸ਼ੁਰੂ ਕੀਤੀ। ਪੱਤਰਕਾਰ ਦੇ ਕਤਲ ਦੀ ਜਾਣਕਾਰੀ ਮਿਲਦਿਆਂ ਹੀ ਐਸਪੀ ਖ਼ੁਦ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਫਾਰੈਂਸਿਕ ਟੀਮ ਨੂੰ ਮੌਕੇ 'ਤੇ ਸੱਦਿਆ ਤੇ ਸਬੂਤ ਇਕੱਠਾ ਕਰਨ ਦੇ ਹੁਕਮ ਦਿੱਤੇ। ਇੰਨਾ ਹੀ ਨਹੀਂ ਥਾਣੇ ਦੀ ਫੋਰਸ ਵੀ ਮੌਕੇ 'ਤੇ ਪਹੁੰਚੀ। ਸ੍ਰਮਜੀਵੀ ਪੱਤਰਕਾਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਹੇਮਕਰ ਨੇ ਪੁਲਿਸ ਅਧਿਕਾਰੀ ਤੋਂ ਛੇਤੀ ਤੋਂ ਛੇਤੀ ਪੱਤਰਕਾਰ ਰਤਨ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਅਧਿਕਾਰੀ ਦੇਵੇਂਦਰ ਸਿੰਘ ਨੇ ਦੱਸਿਆ ਕਿ ਰਤਨ ਸਿੰਘ ਫੇਫਨਾ ਪਿੰਡ ਦੇ ਰਹਿਣ ਵਾਲੇ ਸਨ। ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ, ਜਿਹੜੀ ਗੱਲ ਸਾਹਮਣੇ ਆਈ ਹੈ, ਉਸ ਵਿੱਚ ਇਹ ਹੈ ਕਿ ਉਨ੍ਹਾਂ ਦਾ ਪਾਟੀਦਾਰਾਂ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਰਕੇ ਇਹ ਘਟਨਾ ਵਾਪਰੀ ਹੈ ਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਫੜਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.