ਜ਼ਿਕਰਯੋਗ ਹੈ ਕਿ ਬੀਤੀ ਰਾਤ ਕਾਂਗਰਸ ਦੇ ਕ੍ਰਿਸ਼ਨਗੰਜ ਤੋਂ ਵਿਧਾਇਕ ਸੱਤਆਜੀਤ ਬਿਸ਼ਵਾਸ (35), ਕੈਬਿਨੇਟ ਮੰਤਰੀ ਰਤਨ ਗੋਸ਼ ਅਤੇ ਤ੍ਰਿਣਮੂਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਾਲ ਪੁੱਲਵਾਰੀ ਵਿੱਚ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ ਇਸ ਦੌਰਾਨ ਕਿਸੇ ਨਾਲ ਵਿਧਾਇਕ ਨੂੰ ਗੋਲੀ ਮਾਰ ਦਿੱਤੀ।
ਜਾਣਕਾਰੀ ਮੁਤਾਬਕ ਹਮਲਾਵਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਰਿਵਾਲਵਰ ਨੂੰ ਘਟਨਾ ਵਾਲੀ ਜਗ੍ਹਾ ਤੇ ਹੀ ਸੁੱਟ ਗਏ। ਹਮਲੇ ਤੋਂ ਬਾਅਦ ਵਿਧਾਇਕ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾ ਪੁਆਂਇੰਟ ਬਲੈਂਕ ਰੇਜ਼ ਤੋਂ ਕੀਤਾ ਗਿਆ ਹੈ। ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਤ੍ਰਿਣਮੂਲ ਦੇ ਨੇਤਾ ਸ਼ੰਕਰ ਦੱਤਾ ਦਾਸ ਨੇ ਆਰੋਪ ਲਾਇਆ ਹੈ ਕਿ ਭਾਜਪਾ ਨੇ ਸਾਜ਼ਸ਼ ਤਹਿਤ ਇਹ ਕਤਲ ਕਰਵਾਇਆ ਹੈ। ਇਨ੍ਹਾਂ ਦੋਸ਼ਾਂ ਨੂੰ ਬੰਗਾਲ ਦੇ ਭਾਜਪਾ ਮੁਖੀ ਦਿਲੀਪ ਘੋਸ਼ ਨੇ ਸਿਰੇ ਤੋਂ ਨਾਕਾਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਵਿਧਾਇਕ ਦਾ ਕਤਲ ਹੋਣਾ ਬਹੁਤ ਹੀ ਮੰਦਭਾਗਾ ਹੈ ਇਸ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।