ਹੈਦਰਾਬਾਦ: ਤੇਲੰਗਾਨਾ ਵਿਚ ਕੋਵਿਡ-19 ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 531 ਤੱਕ ਪਹੁੰਚ ਗਈ ਹੈ ਅਤੇ 16 ਦੀ ਮੌਤ ਹੋ ਚੁੱਕੀ ਹੈ।
ਐਤਵਾਰ ਨੂੰ ਸੱਤ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 103 ਹੋ ਗਈ ਹੈ। ਕੁੱਲ 412 ਮਰੀਜ਼ਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਸੂਬੇ ਵਿੱਚ ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਵਧੇਰੇ ਸੁਚੇਤ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ, "ਜੇ ਅਸੀਂ ਵਿਸ਼ਵ ਪੱਧਰ ਉੱਤੇ, ਦੇਸ਼ ਅਤੇ ਤੇਲੰਗਾਨਾ ਰਾਜ-ਪੱਖੀ ਵਿਕਾਸ ਨੂੰ ਵੇਖਦੇ ਹਾਂ ਤਾਂ ਇਹ ਸਪੱਸ਼ਟ ਹੈ ਕਿ ਕੋਰੋਨਾ ਵਾਇਰਸ ਫੈਲ ਰਿਹਾ ਹੈ ਅਤੇ ਰੁਕ ਨਹੀਂ ਰਿਹਾ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਤੇਲੰਗਾਨਾ ਵਿੱਚ 28 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਦੀ ਮੌਤ ਹੋਈ ਹੈ।
ਰਾਓ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਜਦੋਂ ਉਹ ਘਰੋਂ ਬਾਹਰ ਨਿਕਲਦੇ ਹਨ ਤਾਂ ਉਹ ਇਸ ਸਥਿਤੀ ਵਿਚ ਸਮਾਜਕ ਦੂਰੀ ਬਣਾ ਕੇ ਰੱਖਣ। ਕੋਰੋਨਾ ਵਾਇਰਸ ਦੇ ਫੈਲਣ 'ਤੇ ਰੋਕ ਲਗਾਉਣ ਲਈ, ਸਰਕਾਰ ਦੁਆਰਾ ਚੁੱਕੇ ਗਏ ਉਪਰਾਲੇ ਹੀ ਕਾਫੀ ਨਹੀਂ ਹਨ।