ਬਾਰਾਮੂਲਾ: ਬੀਤੇ ਦਿਨੀਂ ਸੁਰੱਖਿਆ ਬਲਾਂ ਦੇ ਦਸਤਿਆਂ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ 'ਤੇ ਸ਼ਾਮਲ 2 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਦੋਵਾਂ ਦੀ ਪਛਾਣ ਕਰ ਲਈ ਗਈ ਸੀ ਅਤੇ ਪੁਲਿਸ ਦੁਆਰਾ ਬਾਰਾਮੂਲਾ ਕਸਬੇ ਵਿੱਚ ਰਾਤ ਨੂੰ ਕੀਤੀ ਗਈ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਆਜ਼ਾਦਗੰਜ ਵਿੱਚ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਦੇ ਦਸਤਿਆਂ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲਾ ਕੀਤਾ ਸੀ। ਹਾਲਾਂਕਿ, ਇਨ੍ਹਾਂ ਦਹਿਸ਼ਤਗਰਦਾਂ ਦਾ ਨਿਸ਼ਾਨਾ ਖੁੰਝ ਗਿਆ ਸੀ ਅਤੇ ਬੰਬ ਸੜਕ ਕਿਨਾਰੇ ਫਟ ਗਿਆ ਜਿਸ ਕਾਰਨ 6 ਆਮ ਨਾਗਰਿਕ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਬਾਅਦ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਸ ਤੋਂ ਪਹਿਲਾਂ, 30 ਅਗਸਤ ਨੂੰ ਅੱਤਵਾਦੀਆਂ ਨੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿੱਚ ਇੱਕ ਪੁਲਿਸ ਚੌਕੀ 'ਤੇ ਗ੍ਰਨੇਡ ਸੁੱਟਿਆ ਸੀ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।