ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਆਜ਼ਾਦੀ ਦਿਵਸ ਦੇ ਇੱਕ ਦਿਨ ਪਹਿਲਾਂ ਸ਼ਾਮ ਨੂੰ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਦੋਸ਼ 'ਚ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ। ਨਾਲ ਹੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਉਨ੍ਹਾਂ ਦੇ ਸੰਬੰਧ ਵੀ ਦੱਸੇ ਜਾ ਰਹੇ ਹਨ।
ਸਪੈਸ਼ਲ ਸੈੱਲ ਨੂੰ ਵੱਡੀ ਸਫਲਤਾ ਮਿਲੀ
ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਦੀ ਟੀਮ ਨੇ ਗੁਪਤ ਸੂਚਨਾ 'ਤੇ ਇਨ੍ਹਾਂ ਦੋਵਾਂ ਸ਼ੱਕੀ ਅੱਤਵਾਦੀਆਂ ਨੂੰ ਕਰਨਾਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ 2 ਹਫਤੇ ਪਹਿਲਾਂ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭਾਰਤੀ ਝੰਡਾ ਉਤਾ ਕੇ ਖ਼ਾਲਿਸਤਾਨੀ ਝੰਡਾ ਲਹਿਰਾਇਆ ਸੀ। ਇਸ ਦੇ ਚਲਦਿਆਂ ਮੋਗਾ ਵਿਖੇ ਕੇਸ ਵੀ ਦਾਇਰ ਕੀਤਾ ਗਿਆ ਸੀ। ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਸ਼ੱਕੀ ਅੱਤਵਾਦੀ ਕਰਨਾਲ ਰੋਡ ਤੋਂ ਲੰਘ ਰਹੇ ਹਨ। ਇਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਨੇ ਇਨ੍ਹਾਂ ਦੋਵਾਂ ਸ਼ੱਕੀ ਅੱਤਵਾਦੀਆਂ ਨੂੰ ਕਰਨਾਲ ਰੋਡ ਤੋਂ ਗ੍ਰਿਫਤਾਰ ਕੀਤਾ ਹੈ।
ਡੀਸੀ ਦਫਤਰ ਵਿਖੇ ਲਹਿਰਾਇਆ ਗਿਆ ਝੰਡਾ
ਧਿਆਨ ਯੋਗ ਹੈ ਕਿ ਸੁਤੰਤਰਤਾ ਦਿਵਸ ਤੋਂ ਪਹਿਲਾਂ ਖ਼ਾਲਿਸਤਾਨ ਸਮੂਹ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ 15 ਅਗਸਤ ਦੇ ਮੌਕੇ ‘ਤੇ ਜੋ ਕੋਈ ਵਿਅਕਤੀ ਸਰਕਾਰੀ ਇਮਾਰਤ ‘ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਂਦਾ ਹੈ ਤਾਂ ਉਸ ਨੂੰ ਢਾਈ ਹਜ਼ਾਰ ਡਾਲਰ ਦਿੱਤੇ ਜਾਣਗੇ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਸ਼ੱਕੀ ਵਿਅਕਤੀਆਂ ਨੇ ਖ਼ਾਲਿਸਤਾਨ ਦਾ ਝੰਡਾ ਤਿਆਰ ਕਰਵਾਇਆ ਅਤੇ 15 ਅਗਸਤ ਤੋਂ ਇੱਕ ਦਿਨ ਪਹਿਲਾਂ ਸ਼ਾਮ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ। ਸਥਾਨਕ ਥਾਣੇ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ।