ਸ੍ਰੀਨਗਰ: ਜੰਮੂ ਕਸ਼ਮੀਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਨੰਤਨਾਗ ਦੇ ਵਨਪੋਹ ਖੇਤਰ' ਚ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਨੂੰ ਕਬਜੇ ਵਿੱਚ ਲੈ ਕੇ ਪੁਲਿਸ ਪੁਛਗਿੱਛ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਇਨ੍ਹਾਂ 'ਚੋਂ ਇੱਕ ਟਾਪ ਹਿਜਬੁਲ ਅੱਤਵਾਦੀ ਨਾਵੇਦ ਹੈ। ਜੋ ਕਿ ਸ਼ੋਪੀਆਂ 'ਚ ਇੱਕ ਟਰੱਕ ਡਰਾਈਵਰ ਦੀ ਹੱਤਿਆ 'ਚ ਸ਼ਾਮਲ ਸੀ। ਇਸ ਤੋਂ ਇਲਾਵਾ ਉਹ ਸੁਰੱਖਿਆ ਬਲਾਂ 'ਤੇ ਹਮਲਿਆਂ ਲਈ ਵੀ ਜ਼ਿੰਮੇਵਾਰ ਹੈ।
ਉੱਥੇ ਹੀ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਦੇਸ਼ਭਰ ਵਿੱਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਪਿਛਲੇ ਦਿਨੀਂ ਦਿੱਲੀ ਤੋਂ ਆਈਐਸਆਈਐਸ ਦੇ 3 ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਹਾਲ ਹੀ ਵਿਚ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਇਹ ਅੱਤਵਾਦੀ ਸੰਗਠਨ ਦੇਸ਼ ਦੇ ਕਈ ਦੱਖਣੀ ਰਾਜਾਂ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ। ਦਿੱਲੀ ਪੁਲਿਸ ਨੇ ਕੁਝ ਸਮਾਂ ਪਹਿਲਾਂ ਹੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨਾਲ ਜੁੜੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।