ਨਵੀਂ ਦਿੱਲੀ : ਬ੍ਰਿਟਿਸ਼ ਹਾਈ ਕਮਿਸ਼ਨ ਨੇ ਉਮੀਦ ਪ੍ਰਗਟਾਉਂਦੇ ਹੋਏ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਜਲਦ ਹੀ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਨੂੰ ਅੱਤਵਾਦੀਆਂ ਵਿਰੁੱਧ ਸਖ਼ਤ ਕਰਾਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ।
ਬ੍ਰਿਟਿਸ਼ ਹਾਈ ਕਮਿਸ਼ਨ ਦੇ ਅਧਿਕਾਰੀ ਡੋਮਿਨਿਕ ਐਸਕੀਥ ਨੇ ਪੁਲਵਾਮਾ ਹਮਲੇ ਅਤੇ ਉਸ ਦੇ ਬਾਅਦ ਦੀਆਂ ਅੱਤਵਾਦੀ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਬ੍ਰਿਟੇਨ ਨੇ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵੱਧਦੇ ਹੋਏ ਤਣਾਅ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਨੂੰ ਲੈ ਕੇ ਡੋਮਿਨਿਕ ਐਸਕੀਥ ਨੇ ਕਿਹਾ ਕਿ ਅਸੀਂ ਚੀਨ ਦੀ ਪ੍ਰਤੀਕੀਰਿਆ ਦੀ ਉਡੀਕ ਕਰ ਰਹੇ ਹਾਂ ਕਿਉਂਕਿ ਚੀਨ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ।
ਗ਼ੌਰਤਲਬ ਹੈ ਕਿ ਪਿਛਲੇ ਮਹੀਨੇ ਚੀਨ ਨੇ ਅੱਤਵਾਦੀ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨੇ ਜਾਣ ਦੇ ਫੈਸਲੇ ਅਸਹਿਮਤੀ ਜਾਹਿਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਚੀਨ ਅਜਿਹਾ ਕਰ ਚੁੱਕਾ ਹੈ ਅਤੇ ਇਸ ਵਾਰ ਚੋਥੀ ਵਾਰ ਚੀਨ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਬ੍ਰਿਟੇਨ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਸਮਰਥ ਹੈ ਅਤੇ ਸਾਨੂੰ ਉਮੀਂਦ ਹੈ ਕਿ ਜਲਦੀ ਹੀ ਇਸ ਮੁੱਦੇ ਦਾ ਹੱਲ ਕੱਢ ਲਿਆ ਜਾਵੇਗਾ।