ਨਵੀਂ ਦਿੱਲ: ਪ੍ਰਧਾਨ ਮੰਤਰੀ ਮੋਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਕੈਬਿਨੇਟ ਦੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਿੱਲੀ ਦੇ ਲੋਕ ਕਲਿਆਣ ਮਾਗਰ ਵਿਖੇ ਹੋਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਬੈਠਕ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।
ਕੈਬਿਨੇਟ ਦੀ ਬੈਠਕ 'ਚ EPF ਨੂੰ ਲੈ ਕੇ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ ਨਾਲ ਹੀ ਖੇਤੀ ਖੇਤਰ ਨਾਲ ਸੰਬੰਧਤ ਲੱਖ ਰੁਪਏ ਦੇ ਫੰਡ 'ਤੇ ਵੀ ਸਹਿਮਤੀ ਜਤਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਬੈਠਕ 'ਚ ਗਰੀਬ ਕਲਿਆਣ ਯੋਜਨਾ ਨੂੰ ਨਵੰਬਰ ਤੱਕ ਜਾਰੀ ਕਰਨ 'ਤੇ ਵੀ ਮੋਹਰ ਲੱਗ ਸਕਦੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਿਨੇਟ ਦੀ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ ਸਨ। ਪਿਛਲੀ ਬੈਠਕ 'ਚ ਰਿਜ਼ਰਵ ਬੈਂਕ ਅਧੀਨ 1482 ਕਾਪਰੇਟਿਵ ਬੈਂਕਾਂ ਸਣੇ ਸਾਰੇ ਸਹਿਕਾਰੀ ਬੈਂਕਾਂ ਨੂੰ ਲਿਆਉਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਕੈਬਿਨੇਟ ਨੇ ਉੱਤਰਪ੍ਰਦੇਸ਼ ਦੇ ਕੁਸ਼ੀਨਗਰ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਐਲਾਨਿਆ ਸੀ। ਇਸ ਦੇ ਨਾਲ ਮੁਦਰਾ ਲੋਨ ਯੋਜਨਾ ਤਹਿਤ ਦਿੱਤੇ ਜਾਣ ਵਾਲੇ ਸ਼ਿਸ਼ੂ ਲੋਨ 'ਤੇ ਵਿਆਜ 'ਚ ਛੂਟ ਦੇ ਨਾਲ ਓਬੀਸੀ ਕਮੀਸ਼ਨ ਦੀ ਮਿਆਦ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਸੀ।