ETV Bharat / bharat

ਅਮਿਤ ਸ਼ਾਹ ਕਰਨਗੇ ਪੱਛਮੀ ਬੰਗਾਲ ਦਾ ਦੌਰਾ, ਵਿਧਾਨ ਸਭਾ ਚੋਣਾਂ ਨੂੰ ਲੈ ਹੋਵੇਗੀ ਵਿਚਾਰ ਚਰਚਾ

ਅਮਿਤ ਸ਼ਾਹ 5-6 ਨਵੰਬਰ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ। ਇਸ ਸਮੇਂ ਦੌਰਾਨ ਉਹ ਸਾਲ 2021 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਪੂਰੀ ਖ਼ਬਰ ਪੜ੍ਹੋ ...

ਤਸਵੀਰ
ਤਸਵੀਰ
author img

By

Published : Oct 31, 2020, 7:32 PM IST

ਕੋਲਕਾਤਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਨਵੰਬਰ ਨੂੰ ਦੋ ਦਿਨਾਂ ਦੌਰੇ 'ਤੇ ਇਥੇ ਆਉਣਗੇ ਅਤੇ ਅਗਲੇ ਸਾਲ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਰਾਜ ਇਕਾਈ ਵਿੱਚ ਉਤਸ਼ਾਹ ਵਧਾਉਣ ਦੇ ਇਰਾਦੇ ਨਾਲ ਪਾਰਟੀ ਦੇ ਸੰਗਠਨ ਪੱਧਰੀ ਮਾਮਲਿਆਂ ਦੀ ਸਮੀਖਿਆ ਕਰਨਗੇ।

ਪਿਛਲੇ ਸ਼ੁੱਕਰਵਾਰ ਦੇਰ ਰਾਤ ਵਾਪਰੀ ਘਟਨਾ ਵਿੱਚ ਪੱਛਮੀ ਬੰਗਾਲ 'ਚ ਭਾਜਪਾ ਦੇ ਜਨਰਲ ਸਕੱਤਰ ਸਯੰਤਨ ਬਾਸੂ ਨੇ ਕਿਹਾ ਕਿ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਦਾ 6 ਨਵੰਬਰ ਨੂੰ ਰਾਜ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ।

ਉਨ੍ਹਾਂ ਕਿਹਾ, ਜੇਪੀ ਨੱਡਾ ਦਾ ਦੌਰਾ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ ਅਤੇ ਇਹ ਫੈਸਲਾ ਲਿਆ ਗਿਆ ਹੈ ਕਿ ਅਮਿਤ ਸ਼ਾਹ ਦੋ ਦਿਨਾਂ ਦੇ ਦੌਰੇ ਲਈ 5 ਨਵੰਬਰ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ।

ਬਾਸੂ ਨੇ ਕਿਹਾ, 5 ਨਵੰਬਰ ਨੂੰ ਉਨ੍ਹਾਂ ਦੇ ਮੇਦਨੀਪੁਰ ਸੰਗਠਨਾਤਮਕ ਜ਼ਿਲ੍ਹਾ ਜਾਣ ਦੀ ਉਮੀਦ ਹੈ ਅਤੇ ਅਗਲੇ ਦਿਨ ਉਹ ਰਾਜ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਅਜੇ ਉਨ੍ਹਾਂ ਦੇ ਸਮਾਗਮਾਂ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਦੱਸਣਯੋਗ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਗਲਾ ਚੋਣ ਮੈਦਾਨ ਪੱਛਮੀ ਬੰਗਾਲ ਹੈ, ਜਿੱਥੇ ਅਗਲੇ ਸਾਲ ਅਪ੍ਰੈਲ-ਮਈ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਪੱਛਮੀ ਬੰਗਾਲ ਦੇ ਭਾਜਪਾ ਇੰਚਾਰਜ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨੇ ਕਿਹਾ ਕਿ ਸ਼ਾਹ ਸੰਗਠਨ ਦੇ ਵੱਖ ਵੱਖ ਪਹਿਲੂਆਂ 'ਤੇ ਨਜ਼ਰ ਮਾਰਨਗੇ ਅਤੇ ਆਗਾਮੀ ਵਿਧਾਨ ਸਭਾ ਦੇ ਮੱਦੇਨਜ਼ਰ ਪਾਰਟੀ ਦੀ ਰਣਨੀਤੀ 'ਤੇ ਵਿਚਾਰ ਕਰਨਗੇ।

ਉਨ੍ਹਾਂ ਕਿਹਾ, ਇਸ ਦੌਰੇ ਦੌਰਾਨ ਮੁੱਖ ਤੌਰ ‘ਤੇ ਵਿਚਾਰ ਵਟਾਂਦਰੇ ਹੋਣਗੇ ਅਤੇ ਉਹ ਕੋਲਕਾਤਾ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕਰ ਸਕਦੇ ਹਨ।

ਸੂਤਰਾਂ ਨੇ ਦੱਸਿਆ ਕਿ ਸ਼ਾਹ ਦੌਰੇ ਦੌਰਾਨ ਵਿਜੇਵਰਗੀਆ, ਪਾਰਟੀ ਦੇ ਉਪ-ਪ੍ਰਧਾਨ ਮੁਕੁਲ ਰਾਏ, ਸੂਬਾ ਪ੍ਰਧਾਨ ਦਿਲੀਪ ਘੋਸ਼ ਦੇ ਨਾਲ-ਨਾਲ ਬੂਥ ਅਤੇ ਜ਼ਿਲ੍ਹਾ ਪੱਧਰੀ ਨੇਤਾਵਾਂ ਨਾਲ ਗੱਲਬਾਤ ਕਰਨਗੇ।

ਅਮਿਤ ਸ਼ਾਹ ਨੇ ਇਸ ਸਾਲ ਪੱਛਮੀ ਬੰਗਾਲ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਿਤ ਕੀਤਾ, ਪਰ ਤਾਲਾਬੰਦੀ ਤੋਂ ਬਾਅਦ ਰਾਜ ਦਾ ਇਹ ਪਹਿਲਾ ਦੌਰਾ ਹੋਵੇਗਾ। ਸ਼ਾਹ ਨੇ ਆਖਰੀ ਵਾਰ 1 ਮਾਰਚ ਨੂੰ ਬੰਗਾਲ ਦਾ ਦੌਰਾ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.