ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਟੀਕੇ ਦਾ ਡ੍ਰਾਈ ਰਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾ ਨਾ ਸਿਰਫ ਦਿੱਲੀ ਵਿੱਚ, ਬਲਕਿ ਪੂਰੇ ਦੇਸ਼ ਵਿੱਚ ਹਰ ਭਾਰਤੀ ਨੂੰ ਮੁਫ਼ਤ ਲਗਾਇਆ ਜਾਵੇਗਾ। ਇਸ ਦੇ ਲਈ ਕਿਸੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।
ਹਰ ਭਾਰਤੀ ਨੂੰ ਮੁਫ਼ਤ ਲਗਾਇਆ ਜਾਵੇਗਾ ਕੋਰੋਨਾ ਟੀਕਾ
ਜਾਣਕਾਰੀ ਮੁਤਾਬਕ ਹਰਸ਼ਵਰਧਨ ਸਿੰਘ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਜੀਟੀਬੀ ਹਸਪਤਾਲ ਵਿਖੇ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਕੋਰੋਨਾ ਟੀਕਾ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਹਰ ਭਾਰਤੀ ਨੂੰ ਮੁਫ਼ਤ ਲਗਾਇਆ ਜਾਵੇਗਾ।