ETV Bharat / bharat

ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ,ਪਤਨੀ ਤੇ ਪੀਏ ਦੀ ਮੌਤ - Union Minister Sripad Naik

ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਉਨ੍ਹਾਂ ਦੀ ਪਤਨੀ ਵਿਜਯਾ ਤੇ ਪੀਏ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਕੁੱਲ ਚਾਰ ਲੋਕ ਜ਼ਖਮੀ ਹੋਏ ਹਨ। ਪੀਐਮ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਨਾਲ ਇਸ ਘਟਨਾ ਬਾਰੇ ਗੱਲਬਾਤ ਕੀਤੀ ਹੈ।

ਸ਼੍ਰੀਪਦ ਯੈਸੋ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ

author img

By

Published : Jan 12, 2021, 7:18 AM IST

ਬੈਂਗਲੁਰੂ: ਕੇਂਦਰੀ ਆਯੁਸ਼ ਮੰਤਰੀ ਸ਼੍ਰੀਪਦ ਯੇਸੋ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਉੱਤਰ ਕੰਨੜ ਜ਼ਿਲ੍ਹੇ ਦੇ ਅੰਕੋਲਾ ਵਿੱਚ ਵਾਪਰਿਆ। ਇਸ ਹਾਦਸੇ 'ਚ ਉਨ੍ਹਾਂ ਦੀ ਪਤਨੀ ਵਿਜਯਾ ਤੇ ਨਿੱਜੀ ਸਹਾਇਕ (ਪੀਏ) ਦੀ ਮੌਤ ਹੋ ਗਈ ਹੈ।

ਸ਼੍ਰੀਪਦ ਯੈਸੋ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ
ਸ਼੍ਰੀਪਦ ਯੈਸੋ ਨਾਇਕ ਸੜਕ ਹਾਦਸੇ 'ਚ ਗੰਭੀਰ ਜ਼ਖਮੀ

ਮੰਤਰੀ ਨਾਇਕ ਨੂੰ ਗੋਆ ਭੇਜਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ। ਇਹ ਵੀ ਕਿਹਾ ਕਿ ਜੇ ਲੋੜ ਪਈ ਤਾਂ ਕੇਂਦਰੀ ਮੰਤਰੀ ਨਾਇਕ ਨੂੰ ਦਿੱਲੀ ਲਿਆਂਦਾ ਜਾ ਸਕਦਾ ਹੈ।

ਗੋਆ ਦੇ ਮੁੱਖ ਮੰਤਰੀ
ਗੋਆ ਦੇ ਮੁੱਖ ਮੰਤਰੀ

ਸੀਐਮ ਸਾਵੰਤ ਹਸਪਤਾਲ ਪਹੁੰਚੇ। ਮਿਲੀ ਜਾਣਕਾਰੀ ਮੁਾਤਬਕ ਕੇਂਦਰੀ ਮੰਤਰੀ ਸ਼੍ਰੀਪਦ ਯੇਸੋ ਨਾਇਕ ਦੀ ਹਾਲਤ ਸਥਿਰ ਹੈ।

ਗੰਭੀਰ ਜ਼ਖਮੀ ਮੰਤਰੀ ਸ਼੍ਰੀਪਦ ਯੈਸੋ ਨਾਇਕ ਸਣੇ ਕੁੱਲ 4 ਲੋਕਾਂ ਨੂੰ ਅੰਕੋਲਾ ਤਾਲੁਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਸ਼੍ਰੀਪਦ ਨਾਇਕ ਨੂੰ ਗੋਆ ਦੇ ਬਾਂਬੋਲੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੇਂਦਰੀ ਮੰਤਰੀ ਆਪਣੀ ਪਤਨੀ ਦੇ ਨਾਲ ਯਲੋਕਪੁਰ ਤੋਂ ਉੱਤਰਕਨੰੜ ਜ਼ਿਲ੍ਹੇ ਦੇ ਗੋਕਰਣ ਦੀ ਯਾਤਰਾ 'ਤੇ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੇ ਭਾਜਪਾ ਨੇਤਾ ਮੌਕੇ 'ਤੇ ਪੁੱਜੇ। ਇਸ ਸੜਕ ਹਾਦਸੇ ਸਬੰਧੀ ਅੰਕੋਲਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.