ETV Bharat / bharat

ਬੋਰਿਸ ਜਾਨਸਨ ਦੀ ਭਾਰਤ ਯਾਤਰਾ ਰੱਦ, ਗਣਤੰਤਰ ਦਿਵਸ ਸਮਾਰੋਹ 'ਚ ਨਹੀਂ ਹੋਣਗੇ ਸ਼ਾਮਲ - ਬ੍ਰਿਟੇਨ ਵਿੱਚ ਮਹਾਂਮਾਰੀ ਕਾਰਨ ਚਿੰਤਾਜਨਕ ਸਥਿਤੀ

ਗਣਤੰਤਰ ਦਿਵਸ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਬੁਲਾਏ ਗਏ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਉਨ੍ਹਾਂ ਦੀ ਭਾਰਤ ਯਾਤਰਾ ਰੱਦ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਜਾਨਸਨ ਨੇ ਪੀਐਮ ਮੋਦੀ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ।

ਬੋਰਿਸ ਜਾਨਸਨ ਦੀ ਭਾਰਤ ਯਾਤਰਾ ਰੱਦ, ਗਣਤੰਤਰ ਦਿਵਸ ਸਮਾਰੋਹ 'ਚ ਨਹੀਂ ਹੋਣਗੇ ਸ਼ਾਮਲ

author img

By

Published : Jan 5, 2021, 7:08 PM IST

ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਜੌਹਨਸਨ ਨੂੰ ਗਣਤੰਤਰ ਦਿਵਸ ਪਰੇਡ ਲਈ ਸੱਦਾ ਦਿੱਤਾ ਗਿਆ ਸੀ। ਯਾਤਰਾ ਰੱਦ ਹੋਣ ਦੀ ਸਥਿਤੀ ਵਿੱਚ, ਜਾਨਸਨ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਨਹੀਂ ਹੋ ਸਕਣਗੇ।

ਜਾਣਕਾਰੀ ਮੁਤਾਬਕ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਇਸ ਮਹੀਨੇ ਦੇ ਅਖੀਰ ਵਿੱਚ ਇੱਕ ਪੂਰਵ-ਨਿਰਧਾਰਤ ਯਾਤਰਾ ਰੱਦ ਕਰ ਦਿੱਤੀ ਹੈ। ਇਹ ਬ੍ਰਿਟੇਨ ਵਿੱਚ ਮਹਾਂਮਾਰੀ ਦੀ ਸਥਿਤੀ ਕਾਰਨ ਕੀਤਾ ਗਿਆ ਹੈ।

ਬ੍ਰਿਟੇਨ ਵਿੱਚ ਮਹਾਂਮਾਰੀ ਕਾਰਨ ਚਿੰਤਾਜਨਕ ਸਥਿਤੀ

ਮਹੱਤਵਪੂਰਨ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਤੇਜ਼ੀ ਨਾਲ ਫੈਲ ਰਹੇ ਖਤਰੇ ਦੇ ਵਿਚਕਾਰ ਬ੍ਰਿਟੇਨ ਨੇ ਸਖਤ ਤਾਲਾਬੰਦੀ ਲਾਗੂ ਕੀਤੀ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਕਿ ਜਿਸ ਦਰ ਨਾਲ ਵਾਇਰਸ ਫੈਲ ਰਿਹਾ ਹੈ ਉਹ 'ਬਹੁਤ ਦੁਖੀ ਅਤੇ ਚਿੰਤਾਜਨਕ' ਹੈ ਅਤੇ ਦੇਸ਼ ਦੇ ਹਸਪਤਾਲ ਇਸ ਸਮੇਂ ਮਹਾਂਮਾਰੀ ਦੇ ਸਭ ਤੋਂ ਵੱਡੇ ਦਬਾਅ ਹੇਠ ਹਨ।

ਇਸ ਤੋਂ ਪਹਿਲਾਂ, 15 ਦਸੰਬਰ ਨੂੰ ਇਹ ਖ਼ਬਰ ਆਈ ਸੀ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ ਕਰ ਲਿਆ ਹੈ। ਜਾਨਸਨ ਭਾਰਤੀ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ 2 ਦਸੰਬਰ ਨੂੰ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬੁਲਾਰੇ ਨੇ ਕਿਹਾ ਸੀ ਕਿ ਜੌਨਸਨ ਭਾਰਤ ਆਉਣ ਲਈ ਉਤਸੁਕ ਹਨ।

ਦੂਜੇ ਬ੍ਰਿਟਿਸ਼ ਪ੍ਰਧਾਨ ਮੰਤਰੀ

ਭਾਰਤ ਦੇ ਆਜ਼ਾਦ ਹੋਣ ਤੋਂ ਬਾਅਦ, ਜੌਨਸਨ ਬ੍ਰਿਟੇਨ ਦੇ ਦੂਜੇ ਪ੍ਰਧਾਨ ਮੰਤਰੀ ਹੋਣਗੇ ਜੋ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ 1993 ਵਿਚ ਤਤਕਾਲੀ ਪ੍ਰਧਾਨ ਮੰਤਰੀ ਜਾਨ ਮੇਜਰ ਮੁੱਖ ਮਹਿਮਾਨ ਬਣੇ ਸਨ।

ਨਵੇਂ ਯੁੱਗ ਦੀ ਸ਼ੁਰੂਆਤ ਦਾ ਪ੍ਰਤੀਕ

ਗਣਤੰਤਰ ਦਿਵਸ ਸਮਾਰੋਹ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਮੁੱਖ ਮਹਿਮਾਨ ਬਣਨ ਦਾ ਸੱਦਾ ਸਵੀਕਾਰ ਕਰਨ ਤੋਂ ਬਾਅਦ 15 ਦਸੰਬਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, “ਇਹ ਭਾਰਤ-ਬ੍ਰਿਟੇਨ ਸਬੰਧਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ”।

ਦਰਅਸਲ, ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਉਦੋਂ ਤੋਂ ਅਸੀਂ ਹਰ ਸਾਲ ਗਣਤੰਤਰ ਦਿਵਸ ਮਨਾ ਰਹੇ ਹਾਂ। 26 ਜਨਵਰੀ 2021 ਨੂੰ ਭਾਰਤ ਆਪਣਾ 72ਵਾਂ ਗਣਤੰਤਰ ਦਿਵਸ ਮਨਾਉਣ ਜਾ ਰਿਹਾ ਹੈ।

ਹਰ ਸਾਲ ਇਸ ਮੌਕੇ 'ਤੇ, ਭਾਰਤ ਕਿਸੇ ਨਾ ਕਿਸੇ ਦੇਸ਼ ਦੇ ਮੁਖੀ ਨੂੰ ਆਪਣਾ ਮਹਿਮਾਨ ਬਣਾਉਂਦਾ ਰਿਹਾ ਹੈ। 1950 ਤੋਂ 2020 ਤੱਕ ਦੇ ਗਣਤੰਤਰ ਦਿਵਸ 'ਤੇ ਭਾਰਤ ਨੇ 80 ਵਿਦੇਸ਼ੀ ਮਹਿਮਾਨਾਂ ਦੀ ਮੇਜ਼ਬਾਨੀ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.