ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਉਨਾਓ ਜਬਰ ਜਨਾਹ ਮਾਮਲੇ ਵਿੱਚ ਭਾਜਪਾ ਤੋਂ ਕੱਢੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੇ ਬੁੱਧਵਾਰ ਨੂੰ ਤੀਸ ਹਜ਼ਾਰੀ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ।
ਕੁਲਦੀਪ ਨੂੰ ਸਾਲ 2017 ਵਿੱਚ ਇੱਕ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪਿਛਲੇ ਸਾਲ 20 ਦਸੰਬਰ ਨੂੰ ਹੇਠਲੀ ਅਦਾਲਤ ਨੇ ਸੇਂਗਰ ਨੂੰ ਸਜ਼ਾ ਸੁਣਾਈ ਸੀ ਅਤੇ 25 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਸੀ।
ਦੱਸਣਯੋਗ ਹੈ ਕਿ ਸੇਂਗਰ ਨੇ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ ਜਦੋਂ ਉਹ ਨਾਬਾਲਗ ਸੀ। ਇਸ ਕੇਸ ਦੀ ਸੁਣਵਾਈ 5 ਅਗਸਤ ਤੋਂ ਸ਼ੁਰੂ ਹੋਈ ਸੀ, ਜਿਸ ਨੂੰ ਬਾਅਦ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਕੇਸ ਯੂਪੀ ਤੋਂ ਦਿੱਲੀ ਤਬਦੀਲ ਕਰ ਦਿੱਤਾ ਗਿਆ ਸੀ। ਇਸ 'ਤੇ ਨਿਯਮਿਤ ਸੁਣਵਾਈ ਹੋਈ।
ਦਰਅਸਲ, ਸੀਜੇਆਈ ਦੇ ਤਤਕਾਲੀ ਜਸਟਿਸ ਰੰਜਨ ਗੋਗੋਈ ਨੂੰ ਪੀੜਤਾ ਨੇ ਇੱਕ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਉਸਨੇ ਉਨਾਓ ਬਲਾਤਕਾਰ ਨਾਲ ਸਬੰਧਤ ਸਾਰੇ 5 ਕੇਸਾਂ ਨੂੰ ਲਖਨਊ ਦੀ ਅਦਾਲਤ ਤੋਂ ਦਿੱਲੀ ਦੀ ਅਦਾਲਤ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਇਸ ‘ਤੇ 45 ਦਿਨਾਂ ਦੇ ਅੰਦਰ ਸੁਣਵਾਈ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।