ETV Bharat / bharat

ਯੂਪੀ: ਮੌਨਸੂਨ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਦਾ ਹੋਵੇਗਾ ਕੋਰੋਨਾ ਟੈਸਟ - ਕੋਵਿਡ ਉੱਤਰ ਪ੍ਰਦੇਸ਼

20 ਅਗਸਤ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਸਾਰੇ ਵਿਧਾਇਕਾਂ ਦੇ ਕੋਰੋਨਾ ਟੈਸਟ ਹੋਣਗੇ। ਇਸ ਦੌਰਾਨ, ਕੋਵਿਡ ਪ੍ਰੋਟੋਕੌਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਸੈਸ਼ਨ ਲਈ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ।

ਯੂਪੀ: ਮੌਨਸੂਨ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਦਾ ਹੋਵੇਗਾ ਕੋਰੋਨਾ ਟੈਸਟ

author img

By

Published : Aug 17, 2020, 7:04 PM IST

ਲਖਨਊ: ਉੱਤਰ ਪ੍ਰਦੇਸ਼ ਦੇ ਸਾਰੇ ਵਿਧਾਇਕਾਂ ਨੂੰ 20 ਅਗਸਤ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕੋਵਿਡ-19 ਲਈ ਐਂਟੀਜੇਨ ਟੈਸਟ ਕਰਵਾਉਣੇ ਪੈਣਗੇ।

ਸੂਬੇ ਵਿੱਚ ਪਹਿਲਾਂ ਹੀ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਿਆ ਜਾ ਰਿਹਾ ਹੈ ਅਤੇ ਯੂਪੀ ਸਰਕਾਰ ਦੇ 2 ਮੰਤਰੀਆਂ ਚੇਤਨ ਚੌਹਾਨ ਅਤੇ ਕਮਲ ਰਾਣੀ ਵਰੁਣ ਦਾ ਇਸ ਮਹੀਨੇ ਘਾਤਕ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।

ਸੂਤਰਾਂ ਅਨੁਸਾਰ ਰਾਜ ਵਿਧਾਨ ਸਭਾ ਦੇ ਸਪੀਕਰ ਹ੍ਰਿਦਯ ਨਾਰਾਇਣ ਦੀਕਸ਼ਿਤ ਪਹਿਲਾਂ ਹੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਕਰ ਚੁੱਕੇ ਹਨ ਅਤੇ ਦੋਵੇਂ ਸਿਧਾਂਤਕ ਤੌਰ 'ਤੇ ਇਸ 'ਤੇ ਸਹਿਮਤ ਹੋ ਗਏ ਹਨ।

ਵਿਧਾਨ ਸਭਾ ਸਕੱਤਰੇਤ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਸਾਰੇ ਵਿਧਾਇਕਾਂ ਲਈ ਟੈਸਟ ਕਰਵਾਉਣ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਕੱਤਰੇਤ ਦੇ ਸਾਰੇ 125 ਸਟਾਫ ਮੈਂਬਰਾਂ ਦੇ ਨਾਲ-ਨਾਲ ਸੁਰੱਖਿਆ ਅਮਲੇ ਦੀ ਜਾਂਚ ਲਈ ਪਹਿਲਾਂ ਹੀ ਤਿਆਰੀ ਕੀਤੀ ਜਾ ਚੁੱਕੀ ਹੈ।

ਇਸ ਦੌਰਾਨ, ਕੋਵਿਡ ਪ੍ਰੋਟੋਕੌਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਸੈਸ਼ਨ ਲਈ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ। ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਵਿਧਾਇਕਾਂ ਨੂੰ ਪਹਿਲੀ ਮੰਜ਼ਿਲ 'ਤੇ ਸੀਟਾਂ ਲੈਣ ਲਈ ਕਿਹਾ ਜਾਵੇਗਾ, ਜਦਕਿ ਜ਼ਮੀਨੀ ਮੰਜ਼ਿਲ ਬਜ਼ੁਰਗਾਂ ਲਈ ਰਾਖਵੀਂ ਰੱਖੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.