ਨਵੀਂ ਦਿੱਲੀ: ਭਾਰਤ ਖਾੜੀ ਦੇਸ਼ਾਂ ਅਤੇ ਦੁਨੀਆ ਦੇ ਕਈ ਹਿੱਸਿਆਂ ਵਿਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਘਰ ਵਾਪਸ ਲਿਆਉਣ ਲਈ ਕਈ ਦਹਾਕਿਆਂ ਵਿਚ ਸਭ ਤੋਂ ਵੱਡੀ ਦੇਸ਼ ਵਾਪਸੀ ਮੁਹਿੰਮ ਸ਼ੁਰੂ ਕਰਨ ਦਾ ਰਿਹਾ ਹੈ, ਜਿਸ ਵਿਚ ਨਾਗਰਿਕ ਜਹਾਜ਼ਾਂ ਅਤੇ ਸਮੁੰਦਰੀ ਜਹਾਜ਼ਾਂ ਦਾ ਬੇੜਾ ਤਾਇਨਾਤ ਕੀਤਾ ਜਾ ਰਿਹਾ ਹੈ।
ਮੂਤਰਾਂ ਮੁਤਾਬਕ ਖਾੜੀ ਖਿੱਤੇ ਵਿੱਚ ਤਿੰਨ ਲੱਖ ਤੋਂ ਵੱਧ ਲੋਕਾਂ ਨੇ ਉਥੋਂ ਨਿਕਲਣ ਲਈ ਰਜਿਸਟਰ ਕੀਤਾ ਹੈ, ਪਰ ਸਰਕਾਰ ਸਿਰਫ ਉਨ੍ਹਾਂ ਨੂੰ ਪਹਿਲਾਂ ਵਾਪਸ ਲਿਆਵੇਗੀ ਜਿਨ੍ਹਾਂ ਸਾਹਮਣੇ ਘਰ ਵਾਪਸੀ ਲਈ ਮੈਡੀਕਲ ਐਮਰਜੈਂਸੀ, ਵੀਜ਼ਾ ਦੀ ਮਿਆਦ ਹੋਣ ਜਿਹੇ ਜ਼ਰੂਰੀ ਕਾਰਨ ਹਨ। ਅਧਿਕਾਰੀਆਂ ਅਨੁਸਾਰ, ਖਾੜੀ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਨਾਲ ਦਸ ਹਜ਼ਾਰ ਤੋਂ ਵੱਧ ਭਾਰਤੀਆਂ ਪੀੜਤ ਹਨ, ਜਿਨ੍ਹਾਂ ਵਿੱਚੋਂ 84 ਦੀ ਮੌਤ ਹੋ ਚੁੱਕੀ ਹੈ।
ਸੂਤਰਾਂ ਨੇ ਦੱਸਿਆ ਕਿ ਕਈ ਏਜੰਸੀਆਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ 'ਵੰਦੇ ਭਾਰਤ ਮਿਸ਼ਨ' ਨਾਮੀ ਇਸ ਮੁਹਿੰਮ ਦਾ ਮੁੱਖ ਧਿਆਨ ਖਾੜੀ ਖੇਤਰ, ਗੁਆਂਢੀ ਦੇਸ਼ਾਂ ਦੇ ਨਾਲ-ਨਾਲ ਅਮਰੀਕਾ, ਬ੍ਰਿਟੇਨ ਅਤੇ ਸਿੰਗਾਪੁਰ ਦੇ ਭਾਰਤੀਆਂ ਨੂੰ ਵਾਪਸ ਲਿਆਉਣ 'ਤੇ ਕੇਂਦਰਤ ਕੀਤਾ ਜਾਵੇਗਾ।
ਵਿਦੇਸ਼ ਜਾਣ ਤੋਂ ਬਾਅਦ ਹਜ਼ਾਰਾਂ ਭਾਰਤੀਆਂ ਦੇ ਆਪਣੇ ਦੇਸ਼ ਪਰਤਣ ਨਾਲ ਵਿਦੇਸ਼ ਮੰਤਰਾਲਾ ਸੂਬਿਆਂ ਅਤੇ ਕੇਂਦਰੀ ਮੰਤਰਾਲਿਆਂ ਨਾਲ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਸੰਭਾਵਿਤ ਮੌਕਿਆਂ ਬਾਰੇ ਵਿਸਥਾਰਤ ਡੇਟਾਬੇਸ ਸਾਂਝਾ ਕਰੇਗਾ। ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲਾ ਇਸ ਵਿਆਪਕ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜਾਂ ਅਤੇ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਿਹਾ ਹੈ। ਇਸ ਨੂੰ ਕਈ ਦਹਾਕਿਆਂ ਵਿੱਚ ਸਭ ਤੋਂ ਵੱਡੀ ਦੇਸ਼ ਵਾਪਸੀ ਮੁਹਿੰਮ ਦੱਸਿਆ ਜਾ ਰਿਹਾ ਹੈ।
ਇਸ ਵਿਚ ਰਾਜਾਂ ਨਾਲ ਤਾਲਮੇਲ ਕਰਨ ਲਈ ਵੱਡੀ ਗਿਣਤੀ ਵਿਚ ਵਧੀਕ ਸਕੱਤਰ ਅਤੇ ਸੰਯੁਕਤ ਸਕੱਤਰ ਤਾਇਨਾਤ ਕੀਤੇ ਗਏ ਹਨ। ਭਾਰਤੀ ਜਲ ਸੈਨਾ ਨੇ ਪਹਿਲਾਂ ਹੀ ‘ਆਪ੍ਰੇਸ਼ਨ ਸਮੁੰਦਰ ਸੇਤੂ’ ਸ਼ੁਰੂ ਕਰ ਦਿੱਤਾ ਹੈ।
ਇੰਡੀਅਨ ਨੇਵੀ ਦੇ ਸਮੁੰਦਰੀ ਜਹਾਜ਼ 'ਜਲਸ਼ਵਾ' ਅਤੇ 'ਮਾਗਰ' ਫਿਲਹਾਲ ਮਾਲਦੀਵ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਪੁਰਾਲੇ ਪੋਰਟ ਵੱਲ ਜਾ ਰਹੇ ਹਨ। ਇਕ ਅੰਦਾਜ਼ੇ ਅਨੁਸਾਰ ਤਕਰੀਬਨ 1.4 ਕਰੋੜ ਭਾਰਤੀ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿੰਦੇ ਹਨ ਅਤੇ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿਚ ਲੋਕ ਆਪਣੇ ਵਤਨ ਪਰਤਣਾ ਚਾਹੁੰਦੇ ਹਨ।