ਨਵੀਂ ਦਿੱਲੀ: ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀਰਵਾਰ ਨੂੰ ਪ੍ਰਮੁੱਖ ਅਧਿਆਤਮਕ ਆਗੂਆਂ ਅਤੇ ਸਮਾਜ ਸੇਵਕਾਂ ਕੋਲ ਕੋਰੋਨਾ ਵਾਇਰਸ ਤਾਲਾਬੰਦੀ ਦੇ ਦੌਰਾਨ ਉਨ੍ਹਾਂ ਦੀ ਤੰਦਰੁਸਤੀ ਬਾਰੇ ਪੁੱਛਣ ਲਈ ਪਹੁੰਚੇ।
ਉਪ ਰਾਸ਼ਟਰਪਤੀ ਦੇ ਸਕੱਤਰੇਤ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਚੁਣੌਤੀ ਭਰਪੂਰ ਸਮੇਂ ਵਿੱਚ ਲੋਕਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਵਿੱਚ ਅਧਿਆਤਮਕ ਆਗੂਆਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਅਹਿਮ ਭੂਮਿਕਾਵਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 38 ਲੱਖ ਤੋਂ ਪਾਰ, 2 ਲੱਖ 69 ਹਜ਼ਾਰ ਮੌਤਾਂ
ਉਪ-ਰਾਸ਼ਟਰਪਤੀ ਨੇ ਕਿਹਾ ਕਿ ਉਹ ਲੋਕਾਂ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਵੀ ਉਤਸ਼ਾਹਤ ਕਰਨ।