ਨਵੀਂ ਦਿੱਲੀ: ਗੁਵਹਾਟੀ 'ਚ ਨਾਗਰਰਿਕਤਾ ਸੋਧ ਬਿਲ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਥਾਂ ਥਾਂ ਅਗੱਜਨੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਦਿਸਪੁਰ ਵਿੱਚ ਇੱਕ ਬੱਸ ਨੂੰ ਅੱਗ ਲਗਾਈ ਗਈ ਹੈ।
ਪ੍ਰਦਰਸ਼ਨਕਾਰੀਆਂ ਦਾ ਜ਼ਬਰਦਸਤ ਵਿਰੋਧ ਵੇਖਦੇ ਹੋਏ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 10 ਜ਼ਿਲ੍ਹਿਆਂ ਵਿੱਚ 24 ਘੰਟੇ ਲਈ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਹਿੰਸਕ ਪ੍ਰਦਰਸ਼ਨ ਨੂੰ ਵੇਖਦਿਆਂ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸਰੁੱਖਿਆਂ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਗੁਵਹਾਟੀ ਵਿੱਚ ਪ੍ਰਦਰਸ਼ਕਾਰੀਆਂ ਨੂੰ ਭਜਾਉਣ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਤੇ ਅੱਧਰੂ ਗੈਸ ਦੇ ਗੋਲੇ ਵੀ ਛੱਡੇ।