ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ 31 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਰਾਜਸਥਾਨ ਵਿੱਚ ਵੀ ਬਰਸਾਤ ਹੋਣ ਦੀ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਦੀ ਚੇਤਾਵਨੀ ਅਗਸਤ ਦੇ ਪਹਿਲੇ ਹਫ਼ਤੇ ਵੀ ਜਾਰੀ ਰਹਿ ਸਕਦੀ ਹੈ।
ਮੌਸਮ ਵਿਭਾਗ ਦੇ ਮੁਤਾਬਕ ਭਾਰੀ ਬਰਸਾਤ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਦੇ ਸਮੁੰਦਰੀ ਕੰਢੇ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਮਾਨਸੂਨ ਉੱਤਰੀ ਭਾਰਤ ਵਿੱਚ ਵਧੇਰੇ ਸਰਗਰਮ ਹੋਵੇਗਾ।
ਪੰਜਾਬ ਤੋਂ ਇਲਾਵਾ ਭਾਰਤ ਦੇ ਕਈ ਸੂਬੇ ਪ੍ਰਭਾਵ ਹੋਏ ਹਨ। ਅਸਮ, ਬਿਹਾਰ, ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਕੇਰਲਾ, ਓਡੀਸ਼ਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਤੇ ਹਰਿਆਣਾ 'ਚ ਜਿਆਦਾ ਮੀਂਹ ਪੈਂਣ ਕਰਕੇ ਹੜ੍ਹ ਵਰਗੇ ਹਾਲਾਤ ਬਣਨ ਦੀ ਸੰਭਵਾਨਾ ਬਣ ਗਈ ਹੈ। ਭਾਰੀ ਮੀਂਹ ਪੈਣ ਕਰਕੇ ਕਿਸਾਨਾਂ ਹਜ਼ਾਰਾ ਏਕੜ ਫ਼ਸਲ ਵੀ ਖਰਾਬ ਹੋ ਗਈ ਹੈ 'ਤੇ ਸ਼ਹਿਰਾਂ ਵਿੱਚ ਵੀ ਜਿਆਦਾ ਪਾਣੀ ਭਰਨ ਕਾਰਨ ਕੰਮਕਾਜ ਠੱਪ ਹੋ ਗਏ ਹਨ।