ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਮੋਦੀ ਵੱਲੋਂ 14 ਅਪ੍ਰੈਲ ਤੱਕ ਤਾਲਾਬੰਦੀ ਕੀਤੀ ਗਈ ਸੀ। ਜਿਵੇਂ-ਜਿਵੇਂ 14 ਅਪ੍ਰੈਲ ਨੇੜੇ ਆ ਰਹੀ ਹੈ ਉਵੇਂ-ਉਵੇਂ ਹੀ ਸੂਬੇ ਆਪਣੇ ਪੱਧਰ 'ਤੇ ਤਾਲਾਬੰਦੀ ਨੂੰ ਵਧਾਉਣ ਅਤੇ ਕਈ ਹੋਰ ਜ਼ਰੂਰੀ ਫੈਸਲੇ ਲੈ ਰਹੇ ਹਨ। ਇਸੇ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 10 ਜੂਨ ਤੱਕ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ, ਮਮਤਾ ਸਰਕਾਰ ਨੇ ਰਾਜ ਦੇ ਕਈ ਇਲਾਕਿਆਂ ਵਿੱਚ ਤਾਲਾਬੰਦੀ ਵਧਾਉਣ ਦਾ ਵੀ ਐਲਾਨ ਕੀਤਾ ਹੈ।
ਬੰਗਾਲ ਸਰਕਾਰ ਨੇ ਕੋਲਕਾਤਾ ਸਮੇਤ ਰਾਜ ਦੇ ਹੋਰ ਕੋਰੋਨਾ ਵਾਇਰਸ ਹੌਟਸਪੌਟ ਇਲਾਕਿਆਂ ਵਿੱਚ ਮੁਕੰਮਲ ਤਾਲਾਬੰਦੀ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਪੱਛਮੀ ਬੰਗਾਲ ਦੇ ਸਕੂਲਾਂ ਵਿੱਚ ਆਮ ਤੌਰ ‘ਤੇ 10 ਜੂਨ ਤੋਂ 15 ਜੂਨ ਦੇ ਵਿਚਕਾਰ ਸ਼ੁਰੂ ਹੁੰਦੀਆਂ ਹਨ, ਪਰ ਗਰਮੀਆਂ ਦੀਆਂ ਛੁੱਟੀਆਂ ਵੀ ਪਿਛਲੇ ਕੁੱਝ ਸਾਲਾਂ ਵਿੱਚ ਵੱਧ ਗਰਮੀ ਕਾਰਨ ਜਲਦੀ ਐਲਾਨ ਕਰ ਦਿੱਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ: ਜੇ ਲੌਕਡਾਊਨ ਨਾ ਹੁੰਦਾ ਤਾਂ ਦੇਸ਼ 'ਚ ਕੋਰੋਨਾ ਦੇ ਮਾਮਲੇ 8.2 ਲੱਖ ਹੋ ਸਕਦੇ ਸੀ: ਸਿਹਤ ਮੰਤਰਾਲਾ
ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਅੱਗੇ ਆਉਣ ਲਈ ਕਿਹਾ ਅਤੇ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਮੁਹੱਈਆ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਮਿਲ ਡੇ ਮੀਲ ਬਾਰੇ ਵੀ ਸਕੂਲਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਪ੍ਰੈਲ ਮਹੀਨੇ ਤੱਕ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਮਿਡ ਡੇ ਮੀਲ ਦਿੱਤੀ ਜਾ ਸਕੇ।