ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਦੇ ਸਾਂਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਦੇ ਨਾਲ ਹੀ ਕੇਂਦਰ ਸਰਕਾਰ ਦੇ ਅਗਲੇ ਕੰਮ ਲਈ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ। ਦਰਅਸਲ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਅਨੁਛੇਦ 370 ਹਟਾਉਣ, ਤਿੰਨ ਤਲਾਕ ਦੀ ਪ੍ਰਥਾ ਖ਼ਤਮ ਕਰਨ ਅਤੇ ਨਾਗਰਿਕਤਾ ਸੋਧ ਬਿੱਲ ਲਿਆਉਣ ਦਾ ਦਾਅਵਾ ਕੀਤਾ ਸੀ। ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਜਿੱਤਣ ਦੇ 7 ਮਹੀਨਿਆਂ ਬਾਅਦ ਹੀ ਇਨ੍ਹਾਂ ਤਿੰਨਾਂ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ।
ਅਜਿਹੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਅਗਲੇ ਕਦਮ ਨੂੰ ਲੈ ਕੇ ਪਹਿਲਾਂ ਹੀ ਚਰਚਾ ਛਿੜ ਚੁੱਕੀ ਹੈ। ਇਹ ਵਿੱਚ ਸੁਣਨ ਵਿੱਚ ਆਇਆ ਹੈ ਕਿ ਪਾਰਟੀ ਯੂਨੀਫਾਰਮ ਸਿਵਲ ਕੋਡ ਦੇ ਮਾਮਲੇ ਅੱਗੇ ਵੱਧ ਸਕਦੀ ਹੈ ਹਾਲਾਂਕਿ ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਅਜੇ ਪਾਰਟੀ ਦਾ ਪਹਿਲਾ ਕੰਮ ਪੂਰੇ ਦੇਸ਼ ਵਿੱਚ ਐਨਆਰਸੀ ਲਾਗੂ ਕਰਨਾ ਹੈ।
ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਤਿੰਨ ਤਲਾਕ ਕਾਨੂੰਨ, ਯੂਨੀਫਾਰਮ ਸਿਵਲ ਕੋਡ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ ਭਵਿੱਖ ਵਿੱਚ ਇਸ ਬਾਰੇ ਪੜ੍ਹਾਇਆ ਜਾਵੇਗਾ। ਫ਼ਿਲਹਾਲ ਪਾਰਟੀ ਦੀ ਮੁੱਖ ਕੰਮ ਦੇਸ਼ ਵਿੱਚ ਐਨਆਰਸੀ ਲਾਗੂ ਕਰਨਗੇ ਇਸ ਬਾਰੇ ਗ੍ਰਹਿ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ।
ਤੁਹਾਨੂੰ ਦੱਸ ਦਈਏ ਕਿ ਨਾਗਰਿਕਤਾ ਸੋਧ ਬਿੱਲ(ਕੈਬ) ਨੂੰ ਲੈ ਕੇ ਅਸਮ ਅਤੇ ਉੱਤਰੀ ਪੂਰਬੀ ਰਾਜਾਂ ਵਿੱਚ ਕਾਫ਼ੀ ਵਿਰੋਧ ਹੋਇਆ ਸੀ ਪਰ ਇਸ ਦੇ ਬਾਵਜੂਦ ਵੀ ਲੰਘੀ ਰਾਤ ਰਾਜਸਭਾ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ। ਰਾਜ ਸਭਾ ਵਿੱਚ ਇਸ ਬਿੱਲ ਦੇ ਹੱਕ ਵਿੱਚ 125 ਵੋਟਾਂ ਪਈਆਂ ਹਨ ਜਦੋਂ ਕਿ 99 ਸਾਂਸਦਾਂ ਨੇ ਇਸ ਦੇ ਵਿਰੋਧ ਵਿੱਚ ਵੋਟਿੰਗ ਕੀਤੀ ਹੈ।