ETV Bharat / bharat

PoK ਉੱਤੇ ਇੱਕ ਦਿਨ ਭਾਰਤ ਦਾ ਕਬਜ਼ਾ ਹੋਵੇਗਾ: ਐਸ ਜੈਸ਼ੰਕਰ - ਵਿਦੇਸ਼ ਮੰਤਰੀ ਐਸ ਜੈਸ਼ੰਕਰ

ਵਿਦੇਸ਼ ਮੰਤਰਾਲਾ ਦੇ 100 ਦਿਨ ਦੇ ਕੰਮਕਾਜ ਦਾ ਲੇਖਾ-ਜੋਖਾ ਦੇਣ ਲਈ ਰੱਖੀ ਪ੍ਰੈਸ ਕਾਨਫ਼ਰੰਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, "PoK ਭਾਰਤ ਦਾ ਹਿੱਸਾ ਹੈ ਅਤੇ ਸਾਨੂੰ ਉਮੀਦ ਹੈ ਕਿ ਇੱਕ ਦਿਨ ਸਾਡੇ ਅਧਿਕਾਰ ਖੇਤਰ ਵਿੱਚ ਹੋਵੇਗਾ।"

ਵਿਦੇਸ਼ ਮੰਤਰੀ ਐਸ ਜੈਸ਼ੰਕਰ
author img

By

Published : Sep 17, 2019, 8:25 PM IST

ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਾਕਿਸਤਾਨ ਅਧਿਕ੍ਰਿਤ ਕਸ਼ਮੀਰ (PoK) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ PoK ਭਾਰਤ ਦਾ ਹਿੱਸਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇੱਕ ਦਿਨ ਉਹ ਭਾਰਤ ਦੇ ਅਧਿਕਾਰ ਖੇਤਰ ਵਿੱਚ ਹੋਵੇਗਾ। ਵਿਦੇਸ਼ ਮੰਤਰਾਲੇ ਦੇ 100 ਦਿਨ ਦੇ ਕੰਮਕਾਜ ਦਾ ਲੇਖਾ-ਜੋਖਾ ਦਿੰਦਿਆਂ ਵਿਦੇਸ਼ ਮੰਤਰੀ ਨੇ ਇਹ ਗੱਲ ਕਹੀ।

  • #WATCH: External Affairs Minister Dr Subrahmanyam Jaishankar says, "Our position on PoK (Pakistan Occupied Kashmir) has always been and will always be very clear. PoK is part of India and we expect one day that we will have the physical jurisdiction over it." pic.twitter.com/XpK0aPspmE

    — ANI (@ANI) September 17, 2019 " class="align-text-top noRightClick twitterSection" data=" ">

ਇਸ ਦੌਰਾਨ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਅੱਗੇ ਵੱਧ ਚੁੱਕੇ ਹਨ। ਉਨ੍ਹਾ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਹਾਂ ਦੇਸ਼ਾਂ ਵਿਚਕਾਰ ਸਬੰਧਾਂ ਦੀ ਸਥਿਤੀ ਬਹੁਤ ਚੰਗੀ ਹੈ। ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਐਤਵਾਰ ਨੂੰ ਹਿਊਸਟਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਹਾਉਡੀ, ਮੋਦੀ!' ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣਗੇ ਜੋ ਕਿ ਬਹੁਤ ਹੀ ਸਨਮਾਨ ਦੀ ਗੱਲ ਹੈ।"

ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵੀ ਕਿਹਾ ਸੀ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 100 ਦਿਨਾਂ ਦੀ ਸਭ ਤੋਂ ਵੱਡੀ ਉਪਲਬਧੀ ਵਿੱਚ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨਾ ਸ਼ਾਮਲ ਹੈ ਅਤੇ ਅਗਲਾ ਏਜੰਡਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਹਿੱਸਾ ਬਣਾਉਣਾ ਹੈ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ ਜ਼ਿਮਣੀ ਚੋਣਾਂ ਲੜਨ ਦੀਆਂ ਖ਼ਬਰਾਂ ਨੂੰ ਨਕਾਰਿਆ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਫ਼ੌਜ ਮੁਖੀ ਬਿਪਿਨ ਰਾਵਤ ਤੋਂ ਇਸ ਬਾਰੇ ਸਵਾਲ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਫੌਜ ਹਮੇਸ਼ਾ ਤਿਆਰ ਰਹਿੰਦੀ ਹੈ।ਅਜਿਹੇ ਮਾਮਲਿਆਂ ਵਿੱਚ ਸਰਕਾਰ ਫ਼ੈਸਲਾ ਲੈਂਦੀ ਹੈ। ਦੇਸ਼ ਦੇ ਬਾਕੀ ਸੰਸਥਾਨ ਸਰਕਾਰ ਦੇ ਆਦੇਸ਼ਾਂ ਦੇ ਮੁਤਾਬਕ ਕੰਮ ਕਰਦੇ ਹਨ ਤੇ ਫੌਜ ਹਮੇਸ਼ਾ ਤਿਆਰ ਰਹਿੰਦੀ ਹੈ।

Intro:Body:

hjfo

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.