ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਦਾਲਤੀ ਹੱਤਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਸਮਾਜਿਕ ਕਾਰਕੁੰਨ ਤੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਇੱਕ ਰੁਪਏ ਦਾ ਜੁਰਮਾਨਾ ਲਾਇਆ ਹੈ। ਭੂਸ਼ਣ ਨੂੰ ਇਹ ਜੁਰਮਾਨਾ 15 ਸਤੰਬਰ ਤਕ ਅਦਾ ਕਰਨਾ ਹੋਵੇਗਾ ਤੇ ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਭੂਸ਼ਣ ਨੂੰ ਤਿੰਨ ਮਹੀਨੇ ਦੀ ਜੇਲ੍ਹ ਜਾਂ ਤਿੰਨ ਸਾਲ ਲਈ ਵਕੀਲ ਵਜੋਂ ਕੰਮ ਕਰਨ ’ਤੇ ਰੋਕ ਲੱਗ ਸਕਦੀ ਹੈ।
-
My lawyer & senior colleague Rajiv Dhavan contributed 1 Re immediately after the contempt judgement today which I gratefully accepted pic.twitter.com/vVXmzPe4ss
— Prashant Bhushan (@pbhushan1) August 31, 2020 " class="align-text-top noRightClick twitterSection" data="
">My lawyer & senior colleague Rajiv Dhavan contributed 1 Re immediately after the contempt judgement today which I gratefully accepted pic.twitter.com/vVXmzPe4ss
— Prashant Bhushan (@pbhushan1) August 31, 2020My lawyer & senior colleague Rajiv Dhavan contributed 1 Re immediately after the contempt judgement today which I gratefully accepted pic.twitter.com/vVXmzPe4ss
— Prashant Bhushan (@pbhushan1) August 31, 2020
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪ੍ਰਸ਼ਾਂਤ ਭੂਸ਼ਣ ਨੇ ਪ੍ਰੈਸ ਕਾਨਫ਼ਰੰਸ ਕੀਤੀ। ਉਨ੍ਹਾਂ ਕਿਹਾ, "ਮੈਂ ਪਹਿਲਾਂ ਹੀ ਕਿਹਾ ਸੀ ਕਿ ਸੁਪਰੀਮ ਕੋਰਟ ਮੇਰੇ ਖ਼ਿਲਾਫ਼ ਜੋ ਵੀ ਫ਼ੈਸਲਾ ਦੇਵੇਗਾ ਮੈਂ ਖ਼ੁਸ਼ੀ-ਖ਼ੁਸ਼ੀ ਮੰਨ ਲਵਾਂਗਾ। ਮੈਂ ਸਤਿਕਾਰ ਨਾਲ ਜੁਰਮਾਨਾ ਚੁਕਾਵਾਂਗਾ। ਜੋ ਮੇਰਾ ਹੱਕ ਹੈ, ਮੈਂ ਕਰਾਂਗਾ ਅਤੇ ਜੇ ਕੋਈ ਹੋਰ ਵੀ ਫ਼ੈਸਲਾ ਹੁੰਦਾ ਤਾਂ ਮੈਂ ਜ਼ਰੂਰ ਮੰਨਦਾ। ਉਨ੍ਹਾਂ ਕਿਹਾ ਕਿ ਮੇਰਾ ਟਵੀਟ ਸੁਪਰੀਮ ਕੋਰਟ ਜਾਂ ਨਿਆਂਪਾਲਿਕਾ ਨੂੰ ਠੇਸ ਪਹੁੰਚਾਉਣ ਲਈ ਨਹੀਂ ਕੀਤਾ ਗਿਆ ਸੀ।"
ਇਸ ਦੇ ਨਾਲ ਹੀ ਪ੍ਰਸ਼ਾਂਤ ਭੂਸ਼ਣ ਨੇ ਟਵਿੱਟਰ 'ਤੇ 2 ਤਸਵੀਰਾਂ ਸ਼ੇਅਰ ਕਰਦਿਆਂ ਕਿਹਾ ਕਿ ਮੇਰੇ ਵਕੀਲ ਅਤੇ ਸੀਨੀਅਰ ਸਹਿਯੋਗੀ ਰਾਜੀਵ ਧਵਨ ਨੇ ਅੱਜ ਫ਼ੈਸਲੇ ਤੋਂ ਤੁਰੰਤ ਬਾਅਦ 1 ਰੁਪਏ ਦਾ ਯੋਗਦਾਨ ਪਾਇਆ ਜਿਸ ਨੂੰ ਮੈਂ ਸਵੀਕਾਰ ਕਰ ਲਿਆ।
ਦੱਸਣਯੋਗ ਹੈ ਕਿ ਪ੍ਰਸ਼ਾਂਤ ਭੂਸ਼ਣ ਨੇ ਟਵੀਟ ਰਾਹੀਂ ਭਾਰਤ ਦੇ ਚੀਫ਼ ਜਸਟਿਸ ਐਸਏ ਬੋਬੜੇ ਤੇ ਸੁਪਰੀਮ ਕੋਰਟ ਦੀ ਨੁਕਤਾਚੀਨੀ ਕੀਤੀ ਸੀ। ਜਿਸ ਤੋਂ ਬਾਅਦ ਕੋਰਟ ਨੇ ਕਿਹਾ ਸੀ ਕਿ ਪ੍ਰਸ਼ਾਂਤ ਭੂਸ਼ਣ ਮੁਆਫ਼ੀ ਮੰਗਣ। ਭੂਸ਼ਣ ਨੇ ਇਹ ਕਹਿੰਦਿਆਂ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਅਜਿਹਾ ਕਰਨਾ ਉਨ੍ਹਾਂ ਦੇ ਜ਼ਮੀਰ ਨਾਲ ਧੋਖਾ ਕਰਨਾ ਹੋਵੇਗਾ।