ETV Bharat / bharat

ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰਾਂਗੇ: ਹਰਦੀਪ ਪੁਰੀ - ਅੰਤਰਰਾਸ਼ਟਰੀ ਉਡਾਣਾਂ

ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਰਕਾਰ ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰੇਗੀ।

ਹਰਦੀਪ ਪੁਰੀ
ਹਰਦੀਪ ਪੁਰੀ
author img

By

Published : May 23, 2020, 5:28 PM IST

ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ 25 ਮਈ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕਰਨ ਤੋਂ ਤਿੰਨ ਦਿਨ ਬਾਅਦ ਸ਼ਨਿੱਚਵਾਰ ਨੂੰ ਕਿਹਾ ਕਿ ਭਾਰਤ ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰੇਗਾ।

ਭਾਰਤ ਵਿਚ 25 ਮਾਰਚ ਤੋਂ ਸਾਰੀਆਂ ਨਿਰਧਾਰਤ ਵਪਾਰਕ ਯਾਤਰੀਆਂ ਦੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਮੋਦੀ ਸਰਕਾਰ ਨੇ ਨਾਵਲ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਤਾਲਾਬੰਦੀ ਕਰ ਦਿੱਤੀ ਸੀ।

ਪੁਰੀ ਨੇ ਇਕ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕਿਹਾ, "ਮੈਨੂੰ ਪੂਰੀ ਉਮੀਦ ਹੈ ਕਿ ਅਗਸਤ ਜਾਂ ਸਤੰਬਰ ਤੋਂ ਪਹਿਲਾਂ, ਅਸੀਂ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰਾਂਗੇ।

ਉਨ੍ਹਾਂ ਕਿਹਾ, "ਮੈਂ ਇਸ ਬਾਰੇ ਕੋਈ ਪੱਕੀ ਤਾਰੀਖ ਨਹੀਂ ਦੇ ਸਕਦਾ ਪਰ ਜੇ ਕੋਈ ਕਹਿੰਦਾ ਹੈ ਕਿ ਇਹ ਅਗਸਤ ਜਾਂ ਸਤੰਬਰ ਤੱਕ ਕੀਤਾ ਜਾ ਸਕਦਾ ਹੈ, ਤਾਂ ਮੇਰਾ ਜਵਾਬ ਹੈ ਕਿ ਇਹ ਪਹਿਲਾਂ ਵੀ ਹੋ ਸਕਦਾ ਹੈ ਬਸ ਹਾਲਾਤਾਂ 'ਤੇ ਨਿਰਭਰ ਹੈ।"

ETV Bharat Logo

Copyright © 2025 Ushodaya Enterprises Pvt. Ltd., All Rights Reserved.