ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।
ਕੇਂਦਰ ਸਰਕਾਰ ਨੂੰ ਚੁਣੀਂਦਾ ਪੂੰਜੀਪਤੀਆਂ ਲਈ ਕੰਮ ਕਰਨ ਵਾਲਾ ਦੱਸਦਿਆਂ ਰਾਹੁਲ ਨੇ ਐਲਾਨ ਕੀਤਾ ਕਿ ਜੇ ਝਾਰਖੰਡ ਵਿੱਚ ਕਾਂਗਰਸ ਦਾ ਗੱਠਜੋੜ ਸੱਤਾ ਵਿਚ ਆਉਂਦਾ ਹੈ, ਤਾਂ ਉਹ ਪਹਿਲਾਂ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰੇਗੀ।
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਸਿੱਧਾ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਸਿਰਫ 15-20 ਪੂੰਜੀਪਤੀਆਂ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ, ਉਸ ਨੇ ਕਾਂਗਰਸ ਦੀ ਅਗਵਾਈ ਵਾਲੀ ਗੱਠਜੋੜ ਦੀ ਸਰਕਾਰ ਬਣਨ 'ਤੇ ਆਦਿਵਾਸੀਆਂ ਦੇ ਪਾਣੀ ਅਤੇ ਜੰਗਲ ਦੀ ਜ਼ਮੀਨ ਦੀ ਰਾਖੀ ਦੀ ਗੱਲ ਵੀ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਅੱਜ ਕੇਂਦਰ ਵਿੱਚ ਕੰਮ ਕਰ ਰਹੀ ਸਰਕਾਰ ਅਸਲ ਵਿੱਚ ਸਰਮਾਏਦਾਰਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਰਕਾਰ ਹੈ। ਉਹ ਝਾਰਖੰਡ ਦੇ ਆਦਿਵਾਸੀਆਂ ਤੋਂ ਜ਼ਮੀਨ ਖੋਹਣ ਅਤੇ ਇਨ੍ਹਾਂ ਉਦਯੋਗਪਤੀਆਂ ਨੂੰ ਦੇਣ ਦਾ ਕੰਮ ਕਰ ਰਹੀ ਹੈ ਪਰ ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ।