ਨਵੀਂ ਦਿੱਲੀ: ਵਿੰਗ ਕਮਾਂਡਰ ਅਭਿਨੰਦਨ ਨੂੰ ਅੱਜ ਪਾਕਿਸਤਾਨ ਵੱਲੋਂ ਰਿਹਾਅ ਕਰ ਦਿੱਤਾ ਜਾਵੇਗਾ। ਹਵਾਈ ਫ਼ੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਅਭਿਨੰਦਨ ਨੂੰ ਲੈਣ ਲਈ ਵਾਹਘਾ ਸਰਹੱਦ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਭਿਨੰਦਨ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਜਾਣਗੇ।
ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਅਭਿਨੰਦਨ ਦਾ ਸਵਾਗਤ ਕਰਨ ਲਈ ਉਨ੍ਹਾਂ ਨੂੰ ਅਮ੍ਰਿੰਤਸਰ ਭੇਜਿਆ ਜਾਵੇ। ਪ੍ਰਧਾਨ ਮੰਤਰੀ ਦੇ ਇਜਾਜ਼ਤ ਦੇਣ ਤੋਂ ਬਾਅਦ ਮੁੱਖ ਮੰਤਰੀ ਹੁਣ ਅਭਿਨੰਦਨ ਦਾ ਸਵਾਗਤ ਕਰਨ ਅੰਮ੍ਰਿਤਸਰ ਜਾਣਗੇ।
ਬੀਤੇ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ ਸੀ ਕਿ ਅਭਿਨੰਦਨ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਵਿੰਗ ਕਮਾਂਡਰ ਨੂੰ ਭਾਰਤੀ ਹਾਈ ਕਮਿਸ਼ਨ ਨੂੰ ਸੋਂਪਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਵਿੰਗ ਕਮਾਂਡਰ ਅਭਿਨੰਦਨ ਦਾ ਮਿਗ-21 ਜਹਾਜ਼ ਬੁੱਧਵਾਰ ਸਵੇਰੇ ਪਾਕਿਸਤਾਨ ਦੇ ਹਮਲੇ ਨੂੰ ਰੋਕਣ ਦੌਰਾਨ ਹਵਾ ਤੋਂ ਜ਼ਮੀਨ 'ਤੇ ਆ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਪਾਕਿਸਤਾਨ 'ਚ ਹੀ ਹੈ। ਅਭਿਨੰਦਨ ਨੇ ਪਾਕਿਸਤਾਨ ਦਾ ਇੱਕ ਐੱਫ਼-16 ਲੜਾਕੂ ਜਹਾਜ਼ ਤਬਾਹ ਕਰ ਦਿੱਤਾ ਸੀ।