ਬੰਗਲੁਰੂ: ਅਸਦੁਦੀਨ ਓਵੈਸੀ ਦੇ ਪ੍ਰੋਗਰਾਮ ਵਿੱਚ ਪਾਕਿਸਤਾਨ ਨੂੰ ਸਮਰਥਨ ਵਾਲੇ ਨਾਅਰਿਆਂ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਓਵੈਸੀ ਬੰਗਲੁਰੂ ਵਿੱਚ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਅਚਾਨਕ ਇੱਕ ਕੁੱੜੀ ਸਟੇਜ 'ਤੇ ਆਈ ਤੇ ਉਸ ਨੇ ਪਾਕਿਸਤਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਪਾਕਿਸਤਾਨ ਦੇ ਸਮਰਥਨ ਵਿੱਚ ਇਸ ਨਾਅਰੇਬਾਜ਼ੀ ਤੋਂ ਬਾਅਦ ਕੁੜੀ ਨੂੰ ਕਰਨਾਟਕ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣ ਵਾਲੀ ਕੁੜੀ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਓਵੈਸੀ ਨੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੁੜੀ ਦਾ ਏਆਈਐਮਆਈਐਮ ਨਾਲ ਕੋਈ ਸਬੰਧ ਨਹੀਂ ਸੀ।
ਜੇਪੀ ਨੱਡਾ ਦਾ ਪਹਿਲਾ ਪੰਜਾਬ ਦੌਰਾ, ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਹਾਲਾਂਕਿ, ਸਟੇਜ 'ਤੇ ਮੌਜੂਦ ਹੋਰ ਲੋਕਾਂ ਨੇ ਕੁੜੀ ਦੇ ਹੱਥ ਤੋਂ ਮਾਈਕ ਖੋਹ ਲਿਆ ਤੇ ਉਥੋਂ ਉਤਾਰ ਦਿੱਤਾ। ਘਟਨਾ ਤੋਂ ਬਾਅਦ ਓਵੈਸੀ ਨੇ ਕਿਹਾ ਕਿ ਕੁੜੀ ਦਾ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਨਾਲ ਕੋਈ ਸਬੰਧ ਨਹੀਂ ਹੈ। ਓਵੈਸੀ ਨੇ ਕਿਹਾ, "ਅਸੀਂ ਇਸ ਬਿਆਨ ਦੀ ਸਖ਼ਤ ਨਿੰਦਾ ਕਰਦੇ ਹਾਂ। ਭਾਰਤ ਸਾਡੇ ਲਈ ਜ਼ਿੰਦਾਬਾਦ ਸੀ, ਜ਼ਿੰਦਾਬਾਦ ਰਹੇਗਾ।"