ETV Bharat / bharat

ਹਾਥਰਸ ਗੈਂਗਰੇਪ ਮਾਮਲਾ: ਮੌਤ ਤੋਂ ਪਹਿਲਾਂ ਇਸ਼ਾਰਿਆਂ ਵਿੱਚ ਬਿਆਨ ਕੀਤੀ ਸੀ ਹੱਡਬੀਤੀ

ਯੂਪੀ ਦੇ ਹਾਥਰਸ ਵਿੱਚ ਗੈਂਗਰੇਪ ਪੀੜਤ ਲੜਕੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। ਪੀੜਤ ਨੂੰ ਸੋਮਵਾਰ ਨੂੰ ਅਲੀਗੜ੍ਹ ਦੇ ਜੇਐਨ ਹਸਪਤਾਲ ਤੋਂ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫ਼ਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਦੇ ਸਿਲਸਿਲੇ ਵਿੱਚ ਜੇਲ੍ਹ 'ਚ ਬੰਦ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 ਵੀ ਸ਼ਾਮਲ ਕੀਤੀ ਜਾਵੇਗੀ।

woman-who-was-raped-and-assaulted-in-up-hathras-dies-in-delhi-hospital
ਹਾਥਰਸ ਗੈਂਗਰੇਪ ਮਾਮਲਾ: ਮੌਤ ਤੋਂ ਪਹਿਲਾਂ ਇਸ਼ਾਰਿਆਂ ਵਿੱਚ ਬਿਆਂ ਕੀਤੀ ਸੀ ਹੱਡਬੀਤੀ
author img

By

Published : Sep 29, 2020, 8:39 PM IST

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਗੈਂਗਰੇਪ ਪੀੜਤਾ ਦੀ ਅੱਜ ਮੌਤ ਹੋ ਗਈ। ਪੀੜਤ ਲੜਕੀ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। 14 ਸਤੰਬਰ ਨੂੰ ਚੰਦਪਾ ਥਾਣਾ ਖੇਤਰ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਹੋਇਆ ਸੀ। ਸਮੂਹਿਕ ਜਬਰ ਜਨਾਹ ਤੋਂ ਬਾਅਦ ਉਸ 'ਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਕਿਹਾ ਹੈ ਕਿ ਅੱਜ ਉੱਤਰ ਪ੍ਰਦੇਸ਼ ਵਿੱਚ ਇੱਕ ਜੰਗਲ ਰਾਜ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਸਾਰੀ ਘਟਨਾ ਨੂੰ ਸਰਕਾਰ ਅਤੇ ਸਮਾਜ ਲਈ ਸ਼ਰਮਿੰਦਗੀ ਦੱਸਿਆ ਹੈ।

ਹਾਥਰਸ ਵਿੱਚ ਹੋਏ ਸਮੂਹਿਕ ਬਲਾਤਕਾਰ ਪੀੜਤਾ ਦੀ ਮੌਤ ਤੋਂ ਬਾਅਦ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਸਫਦਰਜੰਗ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ‘ਕੋਈ ਵੀ ਭੈਣ ਧੀ ਯੋਗੀ ਰਾਜ ਵਿੱਚ ਸੁਰੱਖਿਅਤ ਨਹੀਂ ਹੈ ਅਤੇ ਜੇ ਯੂਪੀ ਪੁਲਿਸ ਕੇਸ ਦਰਜ ਕਰ ਦਿੰਦੀ ਅਤੇ ਡਾਕਟਰ ਪਹਿਲਾਂ ਹੀ ਬਲਾਤਕਾਰ ਪੀੜਤ ਲੜਕੀ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਉਂਦੇ ਤਾਂ ਸ਼ਾਇਦ ਅੱਜ ਉਹ ਜ਼ਿੰਦਾ ਹੁੰਦੀ।

ਚੰਦਰਸ਼ੇਖਰ ਨੇ ਯੋਗੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ 'ਯੋਗੀ ਸਰਕਾਰ ਦਲਿਤਾਂ ਦੀ ਦੁਸ਼ਮਣ ਹੈ। ਯੋਗੀ ਸਰਕਾਰ ਔਰਤਾਂ ਲਈ ਕੰਮ ਨਹੀਂ ਕਰ ਰਹੀ।' ਉਨ੍ਹਾਂ ਨੇ ਇਹ ਵੀ ਕਿਹਾ ਕਿ 'ਚਾਰਾਂ ਮੁਲਜ਼ਮਾਂ ਨੂੰ ਫਾਂਸੀ ਦੇਣੀ ਚਾਹੀਦੀ ਹੈ।'

ਏਡੀਜੀ ਦਾ ਬਿਆਨ

ਰਾਜ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਚਾਰਜਸ਼ੀਟ ਲਗਾਵਾਂਗੇ ਅਤੇ ਇਸ ਕੇਸ ਨੂੰ ਫਾਸਟ ਟਰੈਕ ਕਰਨ ਅਤੇ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹਾਥਰਸ ਦੇ ਡੀਐਮ ਨੇ ਦਿੱਤੀ ਜਾਣਕਾਰੀ

ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਪ੍ਰਵੀਨ ਲਕਸ਼ਕਾਰ ਨੇ ਕਿਹਾ ਕਿ ਪੀੜਤ ਲੜਕੀ ਨੂੰ ਐਸਸੀ/ਐਸਟੀ ਐਕਟ ਤਹਿਤ 4,12,500 ਰੁਪਏ ਦੀ ਰਾਸ਼ੀ ਦਿੱਤੀ ਗਈ ਸੀ ਅਤੇ ਬਾਕੀ ਦੀ ਰਕਮ ਅੱਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਲ 10 ਲੱਖ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਫਾਸਟ ਟਰੈਕ ਕੋਰਟ ਬਣਾ ਕੇ ਦੋਸ਼ੀਆਂ ਨੂੰ ਜਲਦੀ ਹੀ ਸਜ਼ਾ ਦਿੱਤੀ ਜਾਵੇਗੀ।

ਏਐਸਪੀ ਦਾ ਬਿਆਨ

ਇਸ ਮਾਮਲੇ ਬਾਰੇ ਹਾਥਰਸ ਦੇ ਏਐਸਪੀ ਪ੍ਰਕਾਸ਼ ਕੁਮਾਰ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, 376ਡੀ ਧਾਰਾ ਦੇ ਆਧਾਰ ’ਤੇ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ ਰਕਮ ਦੀ ਪਹਿਲੀ ਕਿਸ਼ਤ ਤਹਿਤ ਪੀੜਤ ਪਰਿਵਾਰ ਦੇ ਖਾਤੇ ਵਿੱਚ 4,12,500 ਰੁਪਏ ਟ੍ਰਾਂਸਫਰ ਕੀਤੇ ਹਨ। ਪੀੜਤ ਲੜਕੀ ਦਾ ਪੋਸਟਮਾਰਟਮ ਦਿੱਲੀ ਵਿੱਚ ਕੀਤਾ ਜਾ ਰਿਹਾ ਹੈ।

ਪ੍ਰਿਯੰਕਾ ਗਾਂਧੀ ਨੇ ਯੂਪੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਯੂਪੀ ਵਿੱਚ ਅਮਨ-ਕਾਨੂੰਨ ਬਹੁਤ ਹੱਦ ਤੱਕ ਖ਼ਰਾਬ ਹੋਇਆ ਹੈ। ਔਰਤਾਂ ਦੀ ਸੁਰੱਖਿਆ ਦਾ ਕੋਈ ਨਾਮ-ਓ-ਨਿਸ਼ਾਨ ਨਹੀਂ ਹੈ। ਅਪਰਾਧੀ ਖੁੱਲ੍ਹੇਆਮ ਜੁਰਮ ਕਰ ਰਹੇ ਹਨ।

ਇਸ ਲੜਕੀ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਯੂਪੀ ਸਰਕਾਰ ਨੂੰ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਤੁਸੀਂ ਜ਼ਿੰਮੇਵਾਰ ਹੋ।

ਬਸਪਾ ਪ੍ਰਧਾਨ ਨੇ ਫਾਸਟ ਟਰੈਕ ਅਦਾਲਤ ਵਿੱਚ ਸੁਣਵਾਈ ਦੀ ਮੰਗ ਕੀਤੀ

ਬਸਪਾ ਪ੍ਰਧਾਨ ਮਾਇਆਵਤੀ ਨੇ ਪੀੜਤ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਇਹ ਮੰਗ ਵੀ ਕੀਤੀ ਗਈ ਹੈ ਕਿ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰੇ ਅਤੇ ਫਾਸਟ ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾ ਕੇ ਅਪਰਾਧੀਆਂ ਨੂੰ ਜਲਦੀ ਸਜ਼ਾ ਦਿੱਤੀ ਜਾਵੇ।

ਕੀ ਹੈ ਪੂਰਾ ਮਾਮਲਾ?

ਹਾਥਰਸ ਜ਼ਿਲ੍ਹੇ ਦੇ ਚੰਦਪਾ ਕੋਤਵਾਲੀ ਖੇਤਰ ਵਿੱਚ ਹਾਲ ਹੀ ਵਿੱਚ ਪਿੰਡ ਦੇ ਇੱਕ ਨੌਜਵਾਨ ਨੇ ਲੜਕੀ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਸਮੂਹਿਕ ਬਲਾਤਕਾਰ ਦੀ ਧਾਰਾ ਵੀ ਸ਼ਾਮਲ ਕੀਤੀ ਸੀ। ਨਾਲ ਹੀ ਤਿੰਨ ਹੋਰ ਲੋਕਾਂ ਦੇ ਨਾਂਅ ਕੇਸ ਵਿੱਚ ਨਾਮਜ਼ਦ ਕੀਤੇ ਗਏ ਅਤੇ ਐਫਆਈਆਰ ਦਰਜ ਕੀਤੀ ਗਈ ਸੀ। ਤਿੰਨ ਮੁਲਜ਼ਮਾਂ ਵਿਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਬਾਕੀ ਦੋਸ਼ੀਆਂ ਦੀ ਭਾਲ ਵਿੱਚ ਰੁੱਝੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.