ETV Bharat / bharat

Lok Sabha Elections 2024: ਭਾਰਤੀ ਜਨਤਾ ਪਾਰਟੀ ਦਸੰਬਰ 'ਚ ਕਰਵਾ ਸਕਦੀ ਹੈ ਲੋਕ ਸਭਾ ਚੋਣਾਂ, ਪੜ੍ਹੋ ਕਿਉਂ ਬੋਲੀ ਮਮਤਾ

author img

By ETV Bharat Punjabi Team

Published : Aug 28, 2023, 4:51 PM IST

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਚੋਣਾਂ ਜਿੱਤਣ ਲਈ ਕੁਝ ਵੀ ਕਰ ਸਕਦੀ ਹੈ।

Bharatiya Janata Party can hold Lok Sabha elections in December, read why Mamata said
ਲੋਕਸਭਾ ਚੋਣਾਂ 2024 : ਭਾਰਤੀ ਜਨਤਾ ਪਾਰਟੀ ਦਸੰਬਰ 'ਚ ਕਰਵਾ ਸਕਦੀ ਹੈ ਲੋਕ ਸਭਾ ਚੋਣਾਂ, ਪੜ੍ਹੋ ਕਿਉਂ ਬੋਲੀ ਮਮਤਾ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਇਸ ਸਾਲ ਦਸੰਬਰ 'ਚ ਹੀ ਕਰਵਾ ਸਕਦੀ ਹੈ। ਮਮਤਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਚੋਣ ਪ੍ਰਚਾਰ ਲਈ ਸਾਰੇ ਹੈਲੀਕਾਪਟਰ ਪਹਿਲਾਂ ਹੀ ਬੁੱਕ ਕਰ ਲਏ ਹਨ। ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੀ ਯੂਥ ਇਕਾਈ ਦੀ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਵਿੱਚ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਨੂੰ "ਤਾਨਾਸ਼ਾਹੀ" ਸ਼ਾਸਨ ਦਾ ਸਾਹਮਣਾ ਕਰਨਾ ਪਵੇਗਾ।

ਇਸਦੇ ਨਾਲ ਹੀ ਮਮਤਾ ਨੇ ਸੂਬੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਿਆਂ ਲਈ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕੁਝ ਪੁਲੀਸ ਵਾਲਿਆਂ ਦੀ ਮਦਦ ਨਾਲ ਹੋ ਰਿਹਾ ਹੈ। ਮਮਤਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਲਗਾਤਾਰ ਤੀਜੀ ਵਾਰ ਕੇਂਦਰ 'ਚ ਸੱਤਾ 'ਚ ਆਉਂਦੀ ਹੈ ਤਾਂ ਦੇਸ਼ ਨੂੰ ਤਾਨਾਸ਼ਾਹੀ ਸ਼ਾਸਨ ਦਾ ਸਾਹਮਣਾ ਕਰਨਾ ਪਵੇਗਾ। ਮਮਤਾ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਭਾਜਪਾ ਦਸੰਬਰ 2023 ਵਿੱਚ ਹੀ ਲੋਕ ਸਭਾ ਚੋਣਾਂ ਕਰਵਾ ਸਕਦੀ ਹੈ। ਭਾਜਪਾ ਨੇ ਸਾਡੇ ਦੇਸ਼ ਨੂੰ ਪਹਿਲਾਂ ਹੀ ਫਿਰਕੂ ਕੁੜੱਤਣ ਵਾਲੇ ਦੇਸ਼ ਵਿੱਚ ਬਦਲ ਦਿੱਤਾ ਹੈ। ਜੇਕਰ ਉਹ ਸੱਤਾ ਵਿੱਚ ਵਾਪਸ ਆਉਂਦੇ ਹਨ, ਤਾਂ ਇਹ ਸਾਡੇ ਦੇਸ਼ ਨੂੰ ਨਫ਼ਰਤ ਦਾ ਦੇਸ਼ ਬਣਾ ਦੇਵੇਗਾ।'

ਤ੍ਰਿਣਮੂਲ ਮੁਖੀ ਮਮਤਾ ਬੈਨਰਜੀ ਨੇ ਕਿਹਾ ਕਿ ਉਸਨੇ ਬੰਗਾਲ ਵਿੱਚ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) ਦੇ ਤਿੰਨ ਦਹਾਕਿਆਂ ਦੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ ਅਤੇ ਹੁਣ ਉਹ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਏਗੀ। ਜਾਦਵਪੁਰ ਯੂਨੀਵਰਸਿਟੀ 'ਚ 'ਗੋਲੀ ਮਾਰੋ' ਦੇ ਨਾਅਰੇ ਲਗਾਉਣ ਵਾਲੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅਤੇ ਭਾਜਪਾ ਵਰਕਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਮਮਤਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਸ ਨੂੰ ਯੂਨੀਵਰਸਿਟੀ 'ਚ ਨਫਰਤ ਦੇ ਨਾਅਰੇ ਲਗਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਮਤਾ ਨੇ ਕਿਹਾ, 'ਇਸ ਤਰ੍ਹਾਂ ਦੇ ਨਾਅਰੇ ਲਾਉਣ ਵਾਲਿਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਉੱਤਰ ਪ੍ਰਦੇਸ਼ ਨਹੀਂ, ਬੰਗਾਲ ਹੈ।' (ਪੀਟੀਆਈ-ਭਾਸ਼ਾ)

ETV Bharat Logo

Copyright © 2024 Ushodaya Enterprises Pvt. Ltd., All Rights Reserved.