ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਬੀਤੇ ਦਿਨ ਹੀ 'ਚ ਇੱਕ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ 'ਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡਿਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਨੇ ਕਮੇਟੀ ਤੋਂ ਵੱਖ ਹੋਣ ਦਾ ਫੈਸਲਾ ਲਿਆ ਹੈ।
ਜਾਣਕਾਰੀ ਮੁਤਾਬਕ ਉਨ੍ਹਾਂ ਕਿਸਾਨਾਂ ਦੇ ਹਿੱਤ 'ਚ ਫੈਸਲਾ ਲਿਆ ਹੈ। ਮਾਨ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਖੜੇ ਰਹਿਣਗੇ।
ਦੱਸ ਦੇਈਏ ਕਿ ਭੁਪਿੰਦਰ ਸਿੰਘ ਮਾਨ ਰਾਜ ਸਭਾ ਮੈਂਬਰ ਵੀ ਰਹਿ ਚੁੱਕੇ ਹਨ। ਇਸ ਕਮੇਟੀ 'ਚ ਭੁਪਿੰਦਰ ਸਿੰਘ ਮਾਨ ਤੋਂ ਇਲਾਵਾ ਅਨਿਲ ਘਨਵਟ, ਅਸ਼ੋਕ ਗੁਲਾਟੀ, ਡਾ. ਪੀ.ਕੇ. ਜੋਸ਼ੀ ਸ਼ਾਮਲ ਹਨ।