ETV Bharat / bharat

ਕਸੂਤੀ ਫਸੀ ਕੰਗਨਾ ਰਣੌਤ, ਬੀਬੀ ਜਗੀਰ ਕੌਰ ਨੇ ਕੀਤੀ ਇਹ ਮੰਗ

ਸਿੱਖਾਂ ਬਾਰੇ ਵਿਵਾਦਤ ਬਿਆਨ (Sikhs related Disputed statement) ਦੇ ਕੇ ਫਸੀ ਬਾਲੀਵੁੱਡ ਅਦਾਕਾਰਾ ਕੰਗਣਾ ਰਨੌਤ (Bollywood actress Kangna Ranaut) ਦੀ ਗਿਰਫਤਾਰੀ ਦੀ ਮੰਗ ਉਠ ਪਈ (Voice raises for arrest of Kangna Ranaut) ਹੈ। ਹੁਣ ਸਿੱਖਾਂ ਦੀ ਵੱਡੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC raised demand of Kangna's arrest) ਨੇ ਗਿਰਫਤਾਰੀ ਦੀ ਮੰਗ ਕੀਤੀ ਹੈ।

ਕੰਗਨਾ ਰਨੌਤ ਨੂੰ ਗਿਰਫਤਾਰ ਕਰੋ:ਬੀਬੀ ਜਗੀਰ ਕੌਰ

author img

By

Published : Nov 22, 2021, 3:45 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਨੌਤ ਦੀ ਗਿਰਫਤਾਰੀ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕੰਗਣਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਹੈ ਕਿ ਕੰਗਣਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੰਗਣਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ (Anti farmer law) ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ (PM Indira Gandhi) ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਣਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

ਕੰਗਨਾ ਰਨੌਤ ਨੂੰ ਗਿਰਫਤਾਰ ਕਰੋ:ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੰਗਣਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਨੌਤ ਨੇ ਦੇਸ਼ ਦੀ ਆਜਾਦੀ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਆਜਾਦੀ ਭੀਖ ਵਿੱਚ ਮਿਲੀ ਸੀ, ਜਿਸ ’ਤੇ ਵੱਖ ਵੱਖ ਸਖ਼ਸ਼ੀਅਤਾਂ ਨੇ ਇਸ ਦਾ ਵਿਰੋਧ ਕੀਤਾ ਸੀ ਤੇ ਕਿਹਾ ਸੀ ਕਿ ਕੰਗਨਾ ਨੇ ਆਜਾਦੀ ਦਾ ਅਪਮਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕੰਗਨਾ ਰਨੌਤ ਨੇ ਕਿਸਾਨ ਅੰਦੋਲਨ ਵਿੱਚ ਬੈਠੀਆਂ ਬਜੁਰਕ ਔਰਤਾਂ ਬਾਰੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ’ਤੇ ਖਾਸਾ ਵਿਵਾਦ ਛਿੜਿਆ ਸੀ।

ਇਹ ਵੀ ਪੜ੍ਹੋ:ਕਿਸਾਨ ਮਹਾਪੰਚਾਇਤ: ਰਾਕੇਸ਼ ਟਿਕੈਤ ਦਾ ਮੋੋਦੀ ਸਰਕਾਰ ’ਤੇ ਵੱਡਾ ਬਿਆਨ ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.