ਦਿੱਲੀ: ਨੈਸ਼ਨਲ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ‘ਤੇ ਗੁਰਦੁਆਰਾ ਚੋਣਾਂ ਨੂੰ ਲੈ ਕੇ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ਹਨ। ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਿਰਸਾ ਨੂੰ ਰਾਜਨੀਤੀ ਚਮਕਾਉਣ ਲਈ ਸਿੱਖਾਂ ਦਾ ਸ਼ੋਸ਼ਣ ਕਰਨਾ ਬੰਦ ਕਰਨਾ ਚਾਹੀਦਾ ਹੈ।
ਇਹ ਵੀ ਪੜੋ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਕੀਤਾ ਫਗਵਾੜਾ ਹਸਪਤਾਲ ਦਾ ਦੌਰਾ
ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ‘ਤੇ ਇਲਜ਼ਾਮ ਲਗਾਉਦੇ ਕਿਹਾ ਕਿ ਜਿਸ ਤਰੀਕੇ ਨਾਲ ਮੁਫਤ ਡਾਇਲਾਸਿਸ ਸੈਂਟਰ ਦਾ ਉਦਘਾਟਨ ਕੀਤਾ ਗਿਆ, ਉਹ ਬੱਚਿਆਂ ਨੂੰ ਮੁਫਤ ਸਿੱਖਿਆ ਕਿਉਂ ਨਹੀਂ ਮੁਹੱਈਆ ਕਰਵਾ ਰਹੇ, ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਕਿਉਂ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਇਹ ਗੁਰੂਦੁਆਰਾ ਚੋਣਾਂ ਲਈ ਰਾਜਨੀਤੀ ਕਰ ਰਹੇ ਸਨ ਅਤੇ ਸਿੱਖਾਂ ਨੂੰ ਗੁੰਮਰਾਹ ਕਰ ਹਨ, ਪੰਮਾ ਨੇ ਕਿਹਾ ਕਿ ਇਹ ਸਾਰ ਕੁਝ ਸਿਰਫ ਵੋਟਾਂ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਨਹੀਂ ਲੜੇਗੀ ਬਲਕਿ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ‘ਤੇ ਤਿੱਖੀ ਨਜ਼ਰ ਰੱਖੇਗੀ ਅਤੇ ਫਿਰ ਉਨ੍ਹਾਂ ਦਾ ਵਿਰੋਧ ਜਾਂ ਸਮਰਥਨ ਕੀਤਾ ਜਾਵੇਗਾ।