ETV Bharat / bharat

ਬਿਲਕਿਸ ਕੇਸ ਦੇ ਦੋਸ਼ੀਆਂ ਦੀ ਰਿਹਾਈ ਉੱਤੇ ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨੂੰ ਸਵਾਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਗੁਜਰਾਤ ਦੀ ਬਿਲਕਿਸ ਬਾਨੋ ਕੇਸ (BILKIS BANO CASE) ਦੇ ਗਿਆਰ੍ਹਾਂ ਬਲਾਤਕਾਰ ਅਤੇ ਕਤਲ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ (RAHUL GANDHI TARGETS MODI GOVT) ਨਿਸ਼ਾਨਾ ਸਾਧਿਆ। ਰਾਹੁਲ ਨੇ ਆਰੋਪ ਲਗਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਹਿਣੀ ਅਤੇ ਕਰਨੀ ਵਿੱਚ ਫਰਕ ਦੇਖ ਰਿਹਾ ਹੈ।

BILKIS BANO CASE
BILKIS BANO CASE
author img

By

Published : Aug 17, 2022, 4:36 PM IST

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਲਕਿਸ ਬਾਨੋ ਕੇਸ (BILKIS BANO CASE) ਵਿੱਚ ਬਲਾਤਕਾਰ ਅਤੇ ਕਤਲ ਦੇ 11 ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਆਰੋਪ ( RAHUL GANDHI TARGETS MODI GOVT) ਲਗਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਦੇਖ ਰਿਹਾ ਹੈ।

ਕਾਂਗਰਸ ਆਗੂ ਨੇ ਇਸ ਮਾਮਲੇ ਨੂੰ ਲੈ ਕੇ ਉਸ ਸਮੇਂ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਿਆ ਸੀ। ਸੁਤੰਤਰਤਾ ਦਿਵਸ ਦੇ ਮੌਕੇ 'ਤੇ ਲਾਲ ਕਿਲ੍ਹੇ ਤੋਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਸੀ ਕਿ ਔਰਤਾਂ ਦਾ ਸਨਮਾਨ ਭਾਰਤ ਦੀ ਤਰੱਕੀ ਲਈ ਅਹਿਮ ਥੰਮ੍ਹ ਹੈ। ਉਨ੍ਹਾਂ ਨੇ 'ਨਾਰੀ ਸ਼ਕਤੀ' ਦਾ ਸਮਰਥਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਸੀ।

  • 5 महीने की गर्भवती महिला से बलात्कार और उनकी 3 साल की बच्ची की हत्या करने वालों को 'आज़ादी के अमृत महोत्सव' के दौरान रिहा किया गया।

    नारी शक्ति की झूठी बातें करने वाले देश की महिलाओं को क्या संदेश दे रहे हैं?

    प्रधानमंत्री जी, पूरा देश आपकी कथनी और करनी में अंतर देख रहा है।

    — Rahul Gandhi (@RahulGandhi) August 17, 2022 " class="align-text-top noRightClick twitterSection" data=" ">

ਗੁਜਰਾਤ ਵਿੱਚ ਬਿਲਕਿਸ ਬਾਨੋ (BILKIS BANO CASE) ਸਮੂਹਿਕ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸਾਰੇ 11 ਦੋਸ਼ੀਆਂ ਨੂੰ ਸੋਮਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਹੁਣ ਰਾਹੁਲ ਗਾਂਧੀ ਨੇ ਇਸ ਮਾਮਲੇ 'ਤੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਰਾਹੁਲ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਲਿਖਿਆ ਕਿ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ' ਦੌਰਾਨ 5 ਮਹੀਨੇ ਦੀ ਗਰਭਵਤੀ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੀ 3 ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲਿਆਂ ਨੂੰ ਰਿਹਾਅ ਕਰ ਦਿੱਤਾ ਗਿਆ। ਨਾਰੀ ਸ਼ਕਤੀ ਦੀ ਗੱਲ ਕਰਨ ਵਾਲੇ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹਨ ? ਪ੍ਰਧਾਨ ਮੰਤਰੀ ਜੀ, ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫਰਕ ਪੂਰਾ ਦੇਸ਼ ਦੇਖ ਰਿਹਾ ਹੈ।

ਬਿਲਕਿਸ ਬਾਨੋ ਕੇਸ (BILKIS BANO CASE) ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ 'ਤੇ ਪੂਰੀ ਪਾਰਟੀ ਭਾਜਪਾ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕੜੀ 'ਚ ਰਾਹੁਲ ਗਾਂਧੀ ਨੇ ਆਪਣੇ ਟਵੀਟ 'ਚ ਸਰਕਾਰ ਦੇ ਫੈਸਲੇ 'ਤੇ ਸਵਾਲ ਚੁੱਕੇ ਹਨ।

ਦੱਸ ਦੇਈਏ ਕਿ ਗੁਜਰਾਤ ਸਰਕਾਰ ਨੇ ਆਪਣੀ ਮਾਫੀ ਨੀਤੀ ਤਹਿਤ ਬਾਨੋ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ। ਮੁੰਬਈ ਦੀ ਇੱਕ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਦਾਲਤ ਨੇ ਬਾਨੋ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ 21 ਜਨਵਰੀ 2008 ਨੂੰ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਕੀ ਹੈ ਬਿਲਕਿਸ ਬਾਨੋ ਕੇਸ: ਗੋਧਰਾ ਕਤਲੇਆਮ ਤੋਂ ਬਾਅਦ 3 ਮਾਰਚ 2002 ਨੂੰ ਦਾਹੋਦ ਜ਼ਿਲ੍ਹੇ ਦੇ ਲਿਮਖੇੜਾ ਤਾਲੁਕਾ ਦੇ ਰੰਧੀਕਪੁਰ ਪਿੰਡ ਵਿੱਚ ਭੀੜ ਨੇ ਬਿਲਕਿਸ ਬਾਨੋ ਦੇ ਪਰਿਵਾਰ ਉੱਤੇ ਹਮਲਾ ਕਰ ਦਿੱਤਾ ਸੀ। ਬਿਲਕਿਸ ਉਸ ਸਮੇਂ ਪੰਜ ਮਹੀਨਿਆਂ ਦੀ ਗਰਭਵਤੀ ਸੀ। ਬਿਲਕਿਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜੋ:- ਹਮੀਰਪੁਰ ਵਿੱਚ ਪੰਜ ਲੋਕਾਂ ਨੇ ਔਰਤ ਨੂੰ ਘਰ ਵਿੱਚ ਬੰਧਕ ਬਣਾ ਕੇ ਕੀਤਾ ਗੈਂਗਰੇਪ

ETV Bharat Logo

Copyright © 2024 Ushodaya Enterprises Pvt. Ltd., All Rights Reserved.