ETV Bharat / bharat

ਭਾਜਪਾ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੰਜਾਬ ਅਤੇ ਝਾਰਖੰਡ 'ਚ ਨਵੇਂ ਸੂਬਾ ਪ੍ਰਧਾਨ ਕੀਤੇ ਨਿਯੁਕਤ - ਭਾਜਪਾ ਸੰਗਠਨ ਵਿਚ ਵੱਡਾ ਬਦਲਾਅ

ਭਾਜਪਾ ਹਾਈਕਮਾਨ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੰਜਾਬ ਅਤੇ ਝਾਰਖੰਡ ਵਿੱਚ ਨਵੇਂ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੂੰ ਤੇਲੰਗਾਨਾ ਦਾ ਨਵਾਂ ਸੂਬਾ ਪ੍ਰਧਾਨ, ਆਂਧਰਾ ਪ੍ਰਦੇਸ਼ ਦੀ ਸਾਬਕਾ ਮੰਤਰੀ ਡੀ. ਪੁਰੰਡੇਸ਼ਵਰੀ, ਪੰਜਾਬ ਦੇ ਸੁਨੀਲ ਜਾਖੜ ਅਤੇ ਝਾਰਖੰਡ ਦੇ ਸਾਬਕਾ ਸੀਐਮ ਬਾਬੂਲਾਲ ਮਰਾਂਡੀ ਨੂੰ ਨਵਾਂ ਸੂਬਾ ਪ੍ਰਧਾਨ ਬਣਾਇਆ ਗਿਆ ਹੈ।

BJP APPOINTS NEW PRESIDENTS FOR SEVERAL STATES
ਭਾਜਪਾ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੰਜਾਬ ਅਤੇ ਝਾਰਖੰਡ 'ਚ ਨਵੇਂ ਸੂਬਾ ਪ੍ਰਧਾਨ ਕੀਤੇ ਨਿਯੁਕਤ
author img

By

Published : Jul 4, 2023, 4:51 PM IST

ਨਵੀਂ ਦਿੱਲੀ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਨੇ ਸੰਗਠਨਾਤਮਕ ਪੱਧਰ 'ਤੇ ਫੇਰਬਦਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸੰਗਠਨ 'ਚ ਫੇਰਬਦਲ ਦੀ ਇਸ ਪ੍ਰਕਿਰਿਆ ਦੇ ਤਹਿਤ ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੰਜਾਬ ਅਤੇ ਝਾਰਖੰਡ 'ਚ ਨਵੇਂ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸਾਬਕਾ ਕੇਂਦਰੀ ਮੰਤਰੀ ਡੀ. ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਦੂਜੇ ਪਾਸੇ ਮੌਜੂਦਾ ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਨੂੰ ਚੋਣਾਵੀ ਰਾਜ ਤੇਲੰਗਾਨਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ 'ਚ ਆਏ ਸੁਨੀਲ ਜਾਖੜ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪੀ ਗਈ ਹੈ, ਜਦਕਿ ਝਾਰਖੰਡ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਮਰਾਂਡੀ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਲੜੀ ਤਹਿਤ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤੇਲੰਗਾਨਾ ਵਿੱਚ ਭਾਜਪਾ ਹਾਈਕਮਾਂਡ ਨੇ ਮੌਜੂਦਾ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੂੰ ਸੂਬਾ ਪ੍ਰਧਾਨ ਬਣਾਉਣ ਤੋਂ ਇਲਾਵਾ ਸੂਬੇ ਦੇ ਸਾਬਕਾ ਮੰਤਰੀ ਈਤੇਲਾ ਰਾਜੇਂਦਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

  • The BJP National President Shri @JPNadda has appointed Shri Etela Rajender, MLA and Ex-Minister of Telangana, as the Chairman of the Election Management Committee of Telangana, BJP for the forthcoming Assembly Elections. pic.twitter.com/gEKk0J0Zqr

    — BJP (@BJP4India) July 4, 2023 " class="align-text-top noRightClick twitterSection" data=" ">

ਇਸ ਦੇ ਨਾਲ ਹੀ ਨੱਡਾ ਨੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਨੂੰ ਵੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਨ੍ਹਾਂ ਨਿਯੁਕਤੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

  • भाजपा राष्ट्रीय अध्यक्ष श्री @JPNadda ने श्री @yourBabulal विधायक एवं पूर्व मुख्यमंत्री को @BJP4Jharkhand का अध्यक्ष नियुक्त किया। pic.twitter.com/GjSbpnO8L1

ਪੰਜਾਬ 'ਚ ਹੋ ਸਕਦਾ ਹੈ ਅਤੇ ਬਦਲਾਅ : ਪੰਜਾਬ 'ਚ ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਬਣਾ ਕੇ ਸੂਬੇ 'ਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਸਕਦੇ ਹਨ। ਸਮਝਾਇਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਹਿੰਦੂ ਅਤੇ ਜਾਟ ਕਮਿਊਨਿਟੀ ਦਾ ਸਾਂਝਾ ਰੂਪ ਹੈ ਕਿਉਂਕਿ 2024 ਦੇ ਚੋਣ ਵਿੱਚ ਬੀਜੇਪੀ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

  • The BJP National President Shri @JPNadda has appointed Shri Kiran Kumar Reddy, the Former Chief Minister of Andhra Pradesh, as the Member of the National Executive Committee, BJP. pic.twitter.com/R9B2WlSQox

ਗੌਰਤਲਬ ਹੈ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਰਹੇ ਹਨ। ਉਹੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਦੁਖੀ ਸੁਣੀਲ ਜਾਖੜ ਨੇ ਕਾਂਗਰਸ ਨੂੰ ਅਲਵਿਦਾ ਦਿੱਤਾ ਅਤੇ ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਲ ਹੋਏ। ਹਾਲਾਂਕਿ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਅਬੋਹਰ ਤੋਂ ਕਾਂਗਰਸ ਵਿਧਾਇਕ ਹਨ। (ਹੋਰ ਜਾਣਕਾਰੀ-ਏਜੈਂਸੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.