ਨਵੀਂ ਦਿੱਲੀ/ਗਾਜੀਆਬਾਦ: ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਤੇ ਭਾਜਪਾ ਵਿਚਕਾਰ ਮਸਲਾ ਭਖਦਾ ਜਾ ਰਿਹਾ ਹੈ। ਭਾਜਪਾ ਆਗੂਆਂ ਤੇ ਵਰਕਰਾਂ ਦੇ ਵੱਲੋਂ ਕਿਸਾਨਾਂ ’ਤੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਸਲੇ ਨੂੰ ਲੈਕੇ ਭਾਜਪਾ ਵੱਲੋਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਭਾਜਪਾ ਆਗੂ ਕਪਿਲ ਮਿੱਤਲ ਵੱਲੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਕਿਸਾਨਾਂ ਤੇ ਵੱਡਾ ਇਲਜ਼ਾਮ ਲਗਾਇਆ ਗਿਆ ਹੈ। ਭਾਜਪਾ ਆਗੂ ਕਪਿਲ ਮਿੱਤਲ ਦੇ ਅਨੁਸਾਰ ਗਾਜੀਪੁਰ ਬਾਰਡਰ ਦਿੱਲੀ ਤੋਂ ਗਾਜ਼ੀਆਬਾਦ ਆ ਰਹੇ ਨੈਸ਼ਨਲ ਹਾਈਏਅ -9 'ਤੇ ਕਿਸਾਨਾਂ ਨੇ ਭਾਜਪਾ ਵਰਕਰਾਂ' ਤੇ ਹਮਲਾ ਕੀਤਾ ਹੈ। ਭਾਜਪਾ ਆਗੂ ਦਾ ਕਹਿਣੈ ਕਿ ਕਿਸਾਨਾਂ ਨੇ ਭਾਜਪਾ ਦੇ ਰਾਜ ਮੰਤਰੀ ਅਮਿਤ ਵਾਲਮੀਕਿ ਦਾ ਸਵਾਗਤ ਕਰਦਿਆਂ ਹਮਲਾ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈਕੇ ਵੱਡੀ ਗਿਣਤੀ ਦੇ ਵਿੱਚ ਭਾਜਪਾ ਵਰਕਰ ਗਾਜੀਆਬਾਦ ਐਸੱਐੱਸੀ ਦਫਤਰ ਪਹੁੰਚੇ ਹਨ। ਇਸ ਦੌਰਾਨ ਭਾਜਪਾ ਵਰਕਰਾਂ ਦੇ ਵੱਲੋਂ ਗਾਜੀਪੁਰ ਦੀ ਸਰਹੱਦ ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਓਧਰ ਇਸ ਮਾਮਲੇ ਨੂੰ ਲੈਕੇ ਅੰਦੋਲਨ ਕਮੇਟੀ ਦੇ ਮੈਂਬਰ ਜਗਤਾਰ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਬਾਜਵਾ ਦਾ ਕਹਿਣੈ ਕਿ ਇਹ ਭਾਜਪਾ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਾਲੇ ਸਥਾਨ ਤੇ ਸਵਾਗਤ ਕਰਨ ਦੇ ਬਹਾਨੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਪੁਲਿਸ ਕੋਲ ਸ਼ਿਕਾਇਤ ਕਰਨਗੇ।
ਇਹ ਵੀ ਪੜ੍ਹੋ:ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ