ETV Bharat / bharat

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈਕੇ ਭਾਜਪਾ ਲੀਡਰਾਂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਨੂੰ ਬੁਲਾਇਆ ਸੀ। ਇਸ ਦੇ ਨਾਲ ਹੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਚੱਲ ਰਹੀ ਚਰਚਾ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਫੀਡਬੈਕ ਮੰਗੀ ਜਾਵੇਗੀ।

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈਕੇ ਭਾਜਪਾ ਲੀਡਰਾਂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈਕੇ ਭਾਜਪਾ ਲੀਡਰਾਂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
author img

By

Published : Nov 14, 2021, 4:31 PM IST

ਨਵੀਂ ਦਿੱਲੀ: ਪੰਜਾਬ ਭਾਜਪਾ ਲੀਡਰਸ਼ਿਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Punjab BJP leadership Prime Minister Narendra Modi) ਨੂੰ ਮਿਲਣ ਗਏ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਰਵਾਨਾ ਹੋਏ ਸਨ।

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਨੂੰ ਬੁਲਾਇਆ ਸੀ। ਇਸ ਦੇ ਨਾਲ ਹੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਚੱਲ ਰਹੀ ਚਰਚਾ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਫੀਡਬੈਕ ਮੰਗੀ ਜਾਵੇਗੀ।

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈਕੇ ਭਾਜਪਾ ਲੀਡਰਾਂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਰਅਸਲ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਪੰਜਾਬ 'ਚ ਭਾਜਪਾ ਦੀ ਸਥਿਤੀ 'ਤੇ ਚਰਚਾ ਹੋਵੇਗੀ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ, ਪਰ ਉਹਨਾਂ ਨੂੰ ਅਜੇ ਤੱਕ ਬੁਲਾਇਆ ਜਾਣਾ ਦਾ ਸਮਾਂ ਨਹੀਂ ਮਿਲ ਸਕਿਆ ਹੈ। ਇਸ ਲਈ ਹੋ ਸਕਦਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਆਪਣੇ ਸਮੀਕਰਨ ਬਦਲ ਲਵੇ।

ਮੁਲਾਕਾਤ ਤੋਂ ਬਾਅਦ ਜਦੋਂ ਸਾਡੇ ਸਹਿਯੋਗੀ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ(Punjab BJP President Ashwani Sharma) ਨਾਲ ਗੱਲਬਾਤ ਕੀਤਾ ਤਾਂ ਉਹਨਾਂ ਕਿਹਾ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ ਦੇਣ।

ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ਕਿ ਉਹਨਾਂ ਨੇ ਸਿੱਖ ਭਾਵਨਾ ਨੂੰ ਸਮਝਦੇ ਹੋਏ, ਕਰਤਾਰਪੁਰ ਲਾਂਘਾ ਬਣਾਇਆ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਗੁਰੂ ਪੁਰਬ ਤੋਂ ਪਹਿਲਾਂ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ।

ਉਥੇ ਹੀ ਬਿਕਰਮਜੀਤ ਸਿੰਘ ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਅਸੀਂ ਸੁਮੱਚੀ ਸੰਗਤ ਦੇ ਮਨ ਦੀ ਭਾਵਨਾ ਸਮਝਦੇ ਹੋਏ, ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਸੰਬੰਧੀ ਇਥੇ ਆਏ ਸੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸ਼ਜਾ ਦਿਵਾਈ, ਜੋ ਕਿ ਬਹੁਤ ਚੰਗਾ ਕੰਮ ਸੀ।

ਉਥੇ ਹੀ ਭਾਜਪਾ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਨੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਕਰਤਾਰਪੁਰ ਲਾਂਘਾ ਖੋਲ੍ਹਣ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸ਼ਜਾ ਦੇਣ ਵਰਗੇ ਨੇਕ ਕੰਮ ਕਰਨ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਕੀਤਾ ਵੱਡਾ ਐਲਾਨ, ਭੈਣ ਮਾਲਵਿਕਾ ਲੜੇਗੀ ਪੰਜਾਬ ’ਚ ਚੋਣ

ETV Bharat Logo

Copyright © 2024 Ushodaya Enterprises Pvt. Ltd., All Rights Reserved.