ਜਲੰਧਰ: ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਸਰਕਾਰ ਨੂੰ 2024 ਵਿੱਚ ਦਸ ਸਾਲ ਪੂਰੇ ਹੋ ਜਾਣਗੇ, ਜਿਸ ਤੋਂ ਬਾਅਦ 2024 ਵਿੱਚ ਦੇਸ਼ ਵਿੱਚ ਇੱਕ ਵਾਰ ਫਿਰ ਲੋਕ ਸਭਾ ਚੋਣਾਂ ਹੋਣਗੀਆਂ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਭਾਜਪਾ ਵੱਲੋਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਨੇ।
ਖ਼ਾਸਕਰ ਗੱਲ ਕਰੀਏ ਪੰਜਾਬ ਦੀ ਜਿਥੇ ਭਾਰਤੀ ਜਨਤਾ ਪਾਰਟੀ ਦੀ ਗਿਣਤੀ ਲੋਕ ਸਭਾ ਵਿਚ ਨਾਂਹ ਦੇ ਬਰਾਬਰ ਹੈ, ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਨੇ ਜਿਨ੍ਹਾਂ ਵਿਚ ਹੁਣ ਤੱਕ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ ਕੇ ਇਨ੍ਹਾਂ ਤੇਰਾਂ ਸੀਟਾਂ ਵਿੱਚੋਂ ਸਿਰਫ਼ ਤਿੰਨ ਸੀਟਾਂ 'ਤੇ ਚੋਣ ਲੜਦੀ ਰਹੀ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ ਸ਼ਾਮਿਲ ਸੀ। ਪਰ ਇਸ ਵਾਰ ਭਾਜਪਾ ਇਨ੍ਹਾਂ 13 ਦੀਆਂ 13 ਸੀਟਾਂ 'ਤੇ ਖੁਦ ਚੋਣਾਂ ਲੜੇਗੀ। ਉਥੇ ਭਾਜਪਾ ਲੀਡਰਸ਼ਿਪ ਨੇ ਇਹ ਗੱਲ ਵੀ ਸਾਫ਼ ਕੀਤੀ ਹੈ ਕਿ ਇਨ੍ਹਾਂ ਚੋਣਾਂ ਵਿੱਚ ਜੇ ਕੋਈ ਪਾਰਟੀ ਉਨ੍ਹਾਂ ਨਾਲ ਗਠਬੰਧਨ ਕਰਨਾ ਚਾਹੁੰਦੀ ਹੈ ਤਾਂ ਉਸ ਬਾਰੇ ਵੀ ਸੋਚਿਆ ਜਾ ਸਕਦਾ ਹੈ।
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਸਥਿਤੀ: ਭਾਰਤੀ ਜਨਤਾ ਪਾਰਟੀ ਹੁਣ ਤੱਕ ਪੰਜਾਬ ਵਿੱਚ ਅਕਾਲੀ ਦਲ ਨਾਲ ਰਲ ਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜਦੀ ਰਹੀ ਹੈ,ਪਰ ਕਿਸਾਨੀ ਅੰਦੋਲਨ ਦੇ ਦੌਰਾਨ ਅਕਾਲੀ ਦਲ ਵੱਲੋਂ ਇਹ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਕਿ ਉਹ ਕਿਸਾਨਾਂ ਦੇ ਮੁੱਦੇ 'ਤੇ ਕਿਸਾਨਾਂ ਦੇ ਨਾਲ ਨੇ, ਇਸ ਦਾ ਸਿੱਧਾ ਨੁਕਸਾਨ ਭਾਰਤੀ ਜਨਤਾ ਪਾਰਟੀ ਨੂੰ ਹੋਇਆ। ਭਾਜਪਾ ਨੇ ਇਸ ਦੌਰਾਨ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਨਾਲ ਰਲ ਕੇ ਵਿਧਾਨ ਸਭਾ ਚੋਣਾਂ ਤੇ ਲੜੀਆਂ ਪਰ ਉਸ ਦਾ ਨਤੀਜਾ ਬੇਹੱਦ ਖ਼ਰਾਬ ਨਿਕਲਿਆ। ਹਾਲਤ ਇਹ ਸੀ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ ਭਾਰਤੀ ਜਨਤਾ ਪਾਰਟੀ ਨੂੰ ਮਹਿਜ਼ ਦੋ ਸੀਟਾਂ ਨਾਲ ਹੀ ਸੰਤੋਸ਼ ਕਰਨਾ ਪਿਆ ਸੀ ਜਿਨ੍ਹਾਂ ਵਿੱਚ ਪਠਾਨਕੋਟ ਅਤੇ ਮੁਕੇਰੀਆਂ ਸ਼ਾਮਲ ਹੈ।
ਸੰਗਰੂਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਬੁਰੀ ਤਰ੍ਹਾਂ ਹਾਰ: ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਵੀ ਭਾਜਪਾ ਦੇ ਉਮੀਦਵਾਰ ਕੰਵਲ ਢਿੱਲੋਂ ਦੀ ਬੁਰੀ ਤਰ੍ਹਾਂ ਹਾਰ ਹੋਈ, ਜ਼ਿਕਰਯੋਗ ਹੈ ਕਿ ਇਹ ਚੋਣਾਂ ਪੰਜਾਬ ਵਿੱਚ ਬਹੁਤ ਹੀ ਮਹੱਤਵਪੂਰਨ ਚੋਣਾਂ ਮੰਨੀਆਂ ਗਈਆਂ ਸੀ ਕਿਉਂਕਿ ਖ਼ੁਦ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਵਿੱਚ ਆਪਣੀ ਪੂਰੀ ਤਾਕਤ ਲਗਾਈ ਗਈ ਸੀ, ਖਾਸ ਕਰਕੇ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਚੋਣਾਂ ਲਈ ਆਪਣੀ ਪੰਜਾਬ ਦੀ ਪੂਰੀ ਲੀਡਰਸ਼ਿਪ ਨੂੰ ਉਥੇ ਰੱਖਿਆ ਸੀ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਤੋਂ ਲੈ ਕੇ ਵੋਟਾਂ ਪੈਣ ਤੱਕ ਪੰਜਾਬ ਦਾ ਤਕਰੀਬਨ ਹਰ ਭਾਰਤੀ ਜਨਤਾ ਪਾਰਟੀ ਦਾ ਨੇਤਾ ਸੰਗਰੂਰ ਵਿੱਚ ਹੀ ਦਿਖਾਈ ਦਿੱਤਾ ਸੀ।
ਹੁਣ 2024 ਲੋਕ ਸਭਾ ਚੋਣਾਂ ਨੂੰ ਸੌਖੇ ਵਿਚ ਨਹੀਂ ਲੈਣਾ ਚਾਹੁੰਦੀ ਭਾਰਤੀ ਜਨਤਾ ਪਾਰਟੀ: ਹੁਣ 2024 ਵਿਚ ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਹੁਣ ਤੋਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਨੇ, ਇਸ ਲਈ ਭਾਰਤੀ ਜਨਤਾ ਪਾਰਟੀ ਨੇ ਇੱਕ ਯੋਜਨਾ ਜਿਸ ਦਾ ਨਾਮ " ਲੋਕ ਸਭਾ ਪਰਵਾਸ ਯੋਜਨਾ ਹੈ " ਸ਼ੁਰੂ ਕੀਤੀ ਹੈ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਦਾ ਪੰਜਾਬ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ।
ਇਸੇ ਦੇ ਚੱਲਦੇ ਪਿਛਲੇ ਦਿਨੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਛੇ ਜੁਲਾਈ ਤੋਂ ਅੱਠ ਜੁਲਾਈ ਤੱਕ ਸ੍ਰੀ ਆਨੰਦਪੁਰ ਸਾਹਿਬ ਰਹੇ, ਉਧਰ ਕੇਂਦਰੀ ਸੁਆਸ ਮੰਤਰੀ ਮਨਸੁਖ ਮਾਂਡਵੀਆ ਲੁਧਿਆਣਾ ਵਿੱਚ , ਸਾਧਵੀ ਨਿਰੰਜਨ ਜਯੋਤੀ ਜਲੰਧਰ ਵਿੱਚ ਮੌਜੂਦ ਰਹੇ। ਇਸ ਦੌਰਾਨ ਇਨ੍ਹਾਂ ਸਾਰੇ ਨੇਤਾਵਾਂ ਨੇ ਪੰਜਾਬ ਵਿੱਚ ਆਪਣੀ ਸੀਨੀਅਰ ਲੀਡਰਸ਼ਿਪ ਤੋਂ ਲੈ ਕੇ ਬੂਥ ਲੈਵਲ ਦੇ ਕਾਰਜਕਰਤਾਵਾਂ ਤੱਕ ਨਾਲ ਰਾਬਤਾ ਕਾਇਮ ਕੀਤਾ।
ਖ਼ਾਸ ਤੌਰ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਬਣਾਏ ਗਏ ਅਲੱਗ ਅਲੱਗ ਸੈੱਲ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਨੇਤਾਵਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਿਹਾ ਗਿਆ ਕਿ ਜਲਦ ਹੀ ਸਬੰਧਤ ਵਿਭਾਗਾਂ ਦੇ ਮੰਤਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰ ਦਿੱਤਾ ਜਾਏਗਾ।
2024 ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇੱਕ ਮਜ਼ਬੂਤ ਪਾਰਟੀ ਬਣ ਕੇ ਉੱਭਰੇਗੀ?: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਾਂ ਵੀ ਕਹਿ ਚੁੱਕੇ ਨੇ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਅੰਦਰ ਭਾਰਤੀ ਜਨਤਾ ਪਾਰਟੀ ਇੱਕ ਮਜ਼ਬੂਤ ਪਾਰਟੀ ਬਣ ਕੇ ਉੱਭਰੇਗੀ, ਇਸ ਮੌਕੇ ਉਹ ਇਹੀ ਕਹਿ ਚੁੱਕੇ ਨੇ ਕਿ ਪੰਜਾਬ ਵਿੱਚ ਜੇ ਕੋਈ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਨਾਲ ਅਲਾਇੰਸ ਕਰਨਾ ਚਾਹੇਗੀ ਤਾਂ ਉਸ ਬਾਰੇ ਵੀ ਵਿਚਾਰਿਆ ਜਾਏਗਾ।
ਜ਼ਾਹਿਰ ਹੈ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਇਸ ਬਿਆਨ ਉੱਪਰ ਭਾਰਤੀ ਜਨਤਾ ਪਾਰਟੀ ਦੀ ਸਾਖ ਟਿਕੀ ਹੋਈ ਹੈ, ਜੋ ਕਿ ਜੋ ਹਾਲਾਤ ਪਾਰਟੀ ਨੇ ਵਿਧਾਨ ਸਭਾ ਚੋਣਾਂ ਅਤੇ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਚੇਲੇ ਨੇ ਉਨ੍ਹਾਂ ਨੂੰ ਦੇਖਦੇ ਹੋਏ ਜੇ ਕੋਈ ਵੱਡਾ ਲੀਡਰ ਇਹ ਬਿਆਨ ਦੇਵੇ ਉਸ ਦੇ ਮਾਅਨੇ ਬਹੁਤ ਹਾਈ ਲੈਵਲ ਦੇ ਹੋ ਜਾਂਦੇ ਨੇ, ਸਾਹਿਲ ਨੇ ਇਸ ਨੂੰ ਦੇਖਦੇ ਹੋਏ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡਣਾ ਚਾਹੁੰਦੀ।
ਭਾਜਪਾ ਨੇ ਕਿਹਾ ਕੇਂਦਰ ਦੀਆਂ ਸਕੀਮਾਂ ਨੂੰ ਸਹੀ ਢੰਗ ਨਾਲ ਨਹੀਂ ਪਹੁੰਚਾਇਆ ਜਾ ਰਿਹਾ ਆਮ ਲੋਕਾਂ ਤੱਕ: ਭਾਜਪਾ ਦੇ ਪੰਜਾਬ ਦੇ ਜਨਰਲ ਸੈਕਟਰੀ ਰਾਜੇਸ਼ ਬਾਘਾ ਦੇ ਮੁਤਾਬਕ ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਸਹੀ ਢੰਗ ਨਾਲ ਆਮ ਲੋਕਾਂ ਤਕ ਨਹੀਂ ਪਹੁੰਚਾਇਆ ਜਾ ਰਿਹਾ, ਇਹ ਗੱਲ ਸਾਫ਼ ਹੋ ਚੁੱਕੀ ਹੈ ਕੇਂਦਰ ਦੀਆਂ ਸਕੀਮਾਂ ਦੇ ਪੈਸੇ ਸੂਬਾ ਸਰਕਾਰ ਵੱਲੋਂ ਲੋਕਾਂ ਤਕ ਨਹੀਂ ਪਹੁੰਚਾਏ ਜਾ ਰਹੇ। ਉਨ੍ਹਾਂ ਕਿਹਾ ਕਿ ਇਹ ਨਾਲ ਭਾਰਤੀ ਜਨਤਾ ਪਾਰਟੀ ਦੀ ਸਾਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਲੇਕਿਨ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਨੇ ਕਿ ਸੂਬਾ ਸਰਕਾਰ ਲੋਕਾਂ ਨੂੰ ਕਿਸ ਤਰ੍ਹਾਂ ਧੋਖਾ ਦੇ ਰਹੀ ਹੈ।
ਇਹ ਵੀ ਪੜ੍ਹੋ:ਮੂਸੇਵਾਲਾ ਦਾ ਨਹੀਂ ਸੀ ਕਿਸੇ ਗੈਂਗ ਨਾਲ ਸਬੰਧ, ਲਾਰੈਂਸ ਗਰੁੱਪ ਨੇ ਇਸ ਕਾਰਨ ਬਣਾਇਆ ਨਿਸ਼ਾਨਾ