ਖਗੜੀਆ: ਬਿਹਾਰ ਦੇ ਖਗੜੀਆ ਜ਼ਿਲ੍ਹੇ ਵਿੱਚ ਇੱਕ ਵੱਡਾ ਕਿਸ਼ਤੀ ਹਾਦਸਾ ਹੋਇਆ ਹੈ। ਇੱਥੇ ਕਰੀਬ 30 ਤੋਂ 40 ਲੋਕਾਂ ਨਾਲ ਭਰੀ ਇੱਕ ਕਿਸ਼ਤੀ ਗੰਗਾ ਨਦੀ ਵਿੱਚ ਪਲਟ ਗਈ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਹੈ। ਕੁਝ ਲੋਕ ਤੈਰ ਕੇ ਨਦੀ 'ਚੋਂ ਬਾਹਰ ਆ ਗਏ ਹਨ। ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਅੱਧੀ ਦਰਜਨ ਦੇ ਕਰੀਬ ਲੋਕ ਅਜੇ ਵੀ ਲਾਪਤਾ ਹਨ।
ਇਹ ਹਾਦਸਾ ਪਰਬਤਾ ਥਾਣਾ ਖੇਤਰ ਦੇ ਨਯਾਗਾਓਂ ਨੇੜੇ ਵਾਪਰਿਆ। ਲਾਪਤਾ ਲੋਕਾਂ ਦੀ ਭਾਲ ਕਰਦਿਆਂ ਸਥਾਨਕ ਲੋਕਾਂ ਨੇ ਇੱਕ ਲਾਸ਼ ਬਰਾਮਦ ਕੀਤੀ ਹੈ। ਬਾਕੀਆਂ ਦੀ ਭਾਲ ਜਾਰੀ ਹੈ। ਦੱਸਿਆ ਜਾਂਦਾ ਹੈ ਕਿ ਕਿਸ਼ਤੀ 'ਤੇ ਸਵਾਰ ਲੋਕ ਦੀਆਰਾ ਖੇਤਰ ਤੋਂ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ-ਹਰਿਆਣਾ ਸਰਕਾਰ ਜ਼ਿੰਮੇਵਾਰ : ਸਿਸੋਦੀਆ
ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ ਵਿੱਚ ਜ਼ਿਆਦਾਤਰ ਮਜ਼ਦੂਰ ਸਵਾਰ ਸਨ। ਹਾਦਸੇ ਤੋਂ ਬਾਅਦ ਡੀਐਮ, ਐਸਡੀਐਮ, ਡੀਐਸਪੀ, ਸਾਬਕਾ ਮੰਤਰੀ ਆਰਐਨ ਸਿੰਘ ਸਮੇਤ ਐਨਡੀਆਰਐਫ ਦੀ ਟੀਮ ਮੌਜੂਦ ਹੈ। ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਬਾਹਰ ਕੱਢੇ ਗਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਨਜਿੰਦਰ ਸਿੰਘ ਸਿਰਸਾ ਨੇ dsgmc ਕੈਸ਼ ਵਿਵਾਦ 'ਤੇ ਕੀਤੀ ਪ੍ਰੈਸ ਕਾਨਫਰੰਸ