ਨਵੀਂ ਦਿੱਲੀ: ਮਹਾਂਮਾਰੀ ਦੌਰਾਨ ਦੇਸ਼ ਭਰ ਦੇ ਹਜ਼ਾਰਾਂ ਲੋਕਾਂ ਦੀ ਮਦਦ ਕਰਨ ਵਾਲੇ ਅਦਾਕਾਰ ਸੋਨੂੰ ਸੂਦ ਦੇ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਹਾਲਾਂਕਿ ਮੀਟਿੰਗ ਦੇ ਸਹੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜੋ: Kabul Blast: ਕਾਬੁਲ ਏਅਰਪੋਰਟ ਬਾਹਰ 2 ਧਮਾਕੇ, ਹੁਣ ਤਕ ਕਈ ਮੌਤਾਂ
ਸੋਨੂੰ ਸੂਦ ਸ਼ੁੱਕਰਵਾਰ ਜਾਨੀ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਜਿਸ ਤਰ੍ਹਾਂ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਦੌਰਾਨ ਇੱਕ ਮਸੀਹਾ ਬਣਕੇ ਕੰਮ ਕੀਤਾ ਅਤੇ ਅੱਜ ਵੀ ਕਰ ਰਹੇ ਹਨ। ਕੇਜਰੀਵਾਲ ਵੀ ਉਸਦੇ ਪ੍ਰਸ਼ੰਸਕ ਹਨ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਅਤੇ ਆਗੂ ਦੀ ਇਸ ਮੁਲਾਕਾਤ ਦਾ ਆਮ ਲੋਕਾਂ ਨੂੰ ਫਾਇਦਾ ਹੋਵੇਗਾ।
ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਵਿਚਕਾਰ ਜਦੋਂ CBSE ਦੀ ਪ੍ਰੀਖਿਆ ਹੋਣ ਵਾਲੀ ਸੀ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਅਦਾਕਾਰ ਸੋਨੂੰ ਸੂਦ ਨੇ ਵੀ ਕੇਂਦਰ ਸਰਕਾਰ ਤੋਂ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ।
ਕੋਰੋਨਾ ਦੇ ਰਿਕਾਰਡ ਬਣਾਉਣ ਦੇ ਅੰਕੜਿਆਂ ਦੇ ਬਾਵਜੂਦ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 4 ਮਈ ਤੋਂ ਪ੍ਰੀਖਿਆਵਾਂ ਕਰਵਾਉਣ ਦਾ ਐਲਾਨ ਕੀਤਾ ਸੀ। ਅਦਾਕਾਰ ਸੋਨੂੰ ਸੂਦ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਤਾਲਾਬੰਦੀ ਦੌਰਾਨ ਪ੍ਰਵਾਸੀਆਂ ਦੀ ਮਦਦ ਨਾਲ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਨੇ ਵੀ ਜਨਤਕ ਤੌਰ 'ਤੇ ਅਪੀਲ ਕੀਤੀ ਸੀ ਕਿ ਇਹ ਪ੍ਰੀਖਿਆਵਾਂ ਨਹੀਂ ਲਈਆਂ ਜਾਣੀਆਂ ਚਾਹੀਦੀਆਂ।
ਇਹ ਵੀ ਪੜੋ: ਕੈਪਟਨ ਦਾ ਡਿੰਨਰ ਡਿਪਲੋਮੈਸੀ ਦੌਰਾਨ ਸ਼ਕਤੀ ਪ੍ਰਦਰਸ਼ਨ
ਇਨ੍ਹਾਂ ਸਾਰੀਆਂ ਸ਼ਖਸੀਅਤਾਂ ਦੀ ਮੰਗ ਦਾ ਨੋਟਿਸ ਲੈਂਦਿਆਂ ਅੰਤ ਵਿੱਚ ਕੇਂਦਰ ਸਰਕਾਰ ਨੇ CBSE ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਦੀ ਬਹੁਤ ਸਾਰੇ ਲੋਕਾਂ ਦੁਆਰਾ ਸ਼ਲਾਘਾ ਕੀਤੀ ਗਈ ਸੀ।
ਇਸੇ ਤਰ੍ਹਾਂ ਮੁੰਬਈ ਤੋਂ ਲੈ ਕੇ ਦੇਸ਼ ਦੇ ਹੋਰ ਸ਼ਹਿਰਾਂ ਤੱਕ ਜੋ ਵੀ ਸੋਨੂੰ ਸੂਦ ਨੂੰ ਮਦਦ ਦੀ ਅਪੀਲ ਕਰ ਰਿਹਾ ਸੀ। ਉਸਨੇ ਆਪਣੇ ਪੱਧਰ 'ਤੇ ਲੋੜਵੰਦਾਂ ਦੀ ਮਦਦ ਕੀਤੀ ਉਦੋਂ ਤੋਂ ਕੇਜਰੀਵਾਲ ਵੀ ਉਸਦੇ ਪ੍ਰਸ਼ੰਸਕ ਬਣ ਗਏ ਹਨ।