ETV Bharat / bharat

ਗਾਇਕ ਕੇਕੇ ਦਾ ਕੋਲਕਾਤਾ 'ਚ ਦੇਹਾਂਤ, PM ਮੋਦੀ ਨੇ ਜਤਾਇਆ ਸੋਗ

author img

By

Published : Jun 1, 2022, 6:57 AM IST

Updated : Jun 1, 2022, 7:02 AM IST

ਬਾਲੀਵੁੱਡ ਦੇ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦਾ ਕੋਲਕਾਤਾ 'ਚ ਦਿਹਾਂਤ ਹੋ ਗਿਆ ਹੈ। ਉਹ 53 ਸਾਲ ਦੇ ਸਨ। ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

Bollywood Singer KK passes away
Bollywood Singer KK passes away

ਕੋਲਕਾਤਾ : ਬਾਲੀਵੁੱਡ ਦੇ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦਾ ਮੰਗਲਵਾਰ ਰਾਤ ਕੋਲਕਾਤਾ 'ਚ ਦੇਹਾਂਤ ਹੋ ਗਿਆ। ਉਹ ਕੇਕੇ ਦੇ ਨਾਂ ਨਾਲ ਮਸ਼ਹੂਰ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇ.ਕੇ 53 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਲਕਾਤਾ 'ਚ ਨਜ਼ਰੁਲ ਮੰਚ ਦੇ ਇਕ ਕਾਲਜ ਵਲੋਂ ਇਕ ਸਮਾਗਮ ਕਰਵਾਇਆ ਗਿਆ।

ਉੱਥੇ ਕਰੀਬ ਇੱਕ ਘੰਟੇ ਤੱਕ ਗਾਉਣ ਤੋਂ ਬਾਅਦ ਜਦੋਂ ਕੇਕੇ ਵਾਪਸ ਆਪਣੇ ਹੋਟਲ ਪਹੁੰਚੇ ਤਾਂ ਉਹ ਬਿਮਾਰ ਮਹਿਸੂਸ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗਾਇਕ ਨੂੰ ਦੱਖਣੀ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, “ਕੇਕੇ ਨੂੰ ਰਾਤ ਕਰੀਬ 10 ਵਜੇ ਹਸਪਤਾਲ ਲਿਆਂਦਾ ਗਿਆ। ਇਹ ਮੰਦਭਾਗਾ ਹੈ ਕਿ ਅਸੀਂ ਉਨ੍ਹਾਂ ਨੂੰ ਬਚਾ ਨਹੀਂ ਸਕੇ। ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਕੋਲਕਾਤਾ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਬੁੱਧਵਾਰ ਯਾਨੀ ਅੱਜ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਇਕ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

ਪੀਐਮ ਮੋਦੀ ਨੇ ਟਵੀਟ ਕੀਤਾ, 'ਪ੍ਰਸਿੱਧ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਦੁਖੀ ਹਾਂ। ਉਸ ਦੇ ਗੀਤਾਂ ਵਿਚ ਅਭਿਵਿਅਕਤੀ ਦੀ ਵਿਸ਼ਾਲ ਸ਼੍ਰੇਣੀ ਹੈ। ਅਸੀਂ ਉਸ ਨੂੰ ਆਪਣੇ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ। ਓਮ ਸ਼ਾਂਤੀ।'

  • Saddened by the untimely demise of noted singer Krishnakumar Kunnath popularly known as KK. His songs reflected a wide range of emotions as struck a chord with people of all age groups. We will always remember him through his songs. Condolences to his family and fans. Om Shanti.

    — Narendra Modi (@narendramodi) May 31, 2022 " class="align-text-top noRightClick twitterSection" data=" ">

ਕੇ.ਕੇ ਦੀ ਪਤਨੀ ਅਤੇ ਬੇਟਾ ਬੁੱਧਵਾਰ ਸਵੇਰੇ ਦਿੱਲੀ ਤੋਂ ਕੋਲਕਾਤਾ ਪਹੁੰਚਣਗੇ। ਉਹ ਕੋਲਕਾਤਾ 'ਚ ਦੋ ਪ੍ਰੋਗਰਾਮਾਂ 'ਚ ਪਰਫਾਰਮ ਕਰਨ ਆਏ ਸਨ।ਗਾਇਕ ਤੋਂ ਰਾਜਨੇਤਾ ਬਣੇ ਬਾਬੁਲ ਸੁਪ੍ਰੀਓ ਨੇ ਹਸਪਤਾਲ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਕੇਕੇ ਨਾਲ ਮੇਰੀਆਂ ਕਈ ਨਿੱਜੀ ਯਾਦਾਂ ਜੁੜੀਆਂ ਹਨ। ਅਸੀਂ ਆਪਣਾ ਕਰੀਅਰ ਇਕੱਠੇ ਸ਼ੁਰੂ ਕੀਤਾ ਸੀ। ਉਹ ਇੱਕ ਸ਼ਾਨਦਾਰ ਵਿਅਕਤੀ ਸੀ। ਮਸ਼ਹੂਰ ਗਾਇਕ ਕੇਕੇ ਨੇ ਹਿੰਦੀ, ਤਾਮਿਲ, ਤੇਲਗੂ, ਕੰਨੜ, ਮਲਿਆਲਮ, ਮਰਾਠੀ ਅਤੇ ਬੰਗਾਲੀ ਸਮੇਤ ਕਈ ਭਾਸ਼ਾਵਾਂ ਵਿੱਚ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ।"

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਕਰਨ ਔਜਲਾ ਨੇ ਸਾਂਝੀ ਕੀਤੀ ਭਾਵੁਕ ਪੋਸਟ...ਪੜ੍ਹੋ

Last Updated : Jun 1, 2022, 7:02 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.