ਤਮਿਲਨਾਡੂ: ਇੱਕ 17 ਸਾਲਾ ਸਕੂਲੀ ਵਿਦਿਆਰਥੀ ਨੂੰ ਇਲਾਜ ਲਈ 4 ਅਪ੍ਰੈਲ ਦੀ ਅੱਧੀ ਰਾਤ ਨੂੰ ਤਿਰੂਨੇਲਵੇਲੀ ਜ਼ਿਲ੍ਹਾ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਫਿਰ ਲੜਕਾ ਜਦੋ ਬੇਹੋਸ਼ੀ ਦੀ ਹਾਲਤ 'ਚ ਸੀ ਤਾਂ ਇਸ ਤਰ੍ਹਾਂ ਹੱਥ ਹਿਲਾ ਰਿਹਾ ਸੀ ਜਿਵੇਂ ਕਿ ਉਹ ਗੇਮ (Free fire) ਖੇਡ ਰਿਹਾ ਹੋਵੇ।
ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੇ ਹੰਗਾਮਾ ਅਤੇ ਵਿਵਾਦ ਪੈਦਾ ਕਰ ਦਿੱਤਾ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੀੜਤ ਨੰਗੁਨੇਰੀ ਦਾ ਰਹਿਣ ਵਾਲਾ ਸਕੂਲੀ ਵਿਦਿਆਰਥੀ ਸੀ ਅਤੇ ਆਪਣੇ ਮੋਬਾਈਲ ਫੋਨ 'ਤੇ ਲਗਾਤਾਰ ਫ੍ਰੀ ਫਾਇਰ (Free fire) ਗੇਮ ਖੇਡਣ ਦੇ ਨਤੀਜੇ ਵਜੋਂ ਮਾਨਸਿਕ ਰੋਗ ਤੋਂ ਪੀੜਤ ਹੋ ਗਿਆ।
ਇਸ ਦੌਰਾਨ, ਵਿਦਿਆਰਥੀਆਂ ਨੂੰ ਸਮਾਰਟਫ਼ੋਨ ਗੇਮਾਂ ਦੇ ਆਦੀ ਹੋਣ ਤੋਂ ਰੋਕਣ ਲਈ ਸਰਕਾਰ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ:- 'ਆਪ' ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਸੀਐੱਮ ਮਾਨ ਕੀਤੀ ਮੁਲਾਕਾਤ