ਨਵੀਂ ਦਿੱਲੀ: ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਤੇ ਬੀਆਰਐਸ ਨੇਤਾ ਕੇ. ਕਵਿਤਾ ਨੇ ਬੁੱਧਵਾਰ ਨੂੰ ਟਵੀਟ ਕਰਦਿਆ ਲਿਖਿਆ ਕਿ ਉਹ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ 11 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਵੇਗੀ। ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਵਿਧਾਨ ਪ੍ਰੀਸ਼ਦ ਦੀ ਮੈਂਬਰ ਕਵਿਤਾ ਨੇ ਬੁੱਧਵਾਰ ਦੇਰ ਰਾਤ ਟਵੀਟ ਕੀਤਾ।
ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ, 'ਮੈਂ 11 ਮਾਰਚ, 2023 ਨੂੰ ਨਵੀਂ ਦਿੱਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਹਾਜ਼ਰ ਹੋਵਾਂਗੀ। ਕਵਿਤਾ ਬੁੱਧਵਾਰ ਦੇਰ ਸ਼ਾਮ ਰਾਸ਼ਟਰੀ ਰਾਜਧਾਨੀ ਪਹੁੰਚੀ। ਇਸ ਤੋਂ ਪਹਿਲਾਂ ਦਿਨ ਵਿੱਚ, ਅਧਿਕਾਰੀਆਂ ਨੇ ਕਿਹਾ ਕਿ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਨੇਤਾ ਕਵਿਤਾ, 44, ਨੂੰ 9 ਮਾਰਚ ਨੂੰ ਦਿੱਲੀ ਵਿੱਚ ਸੰਘੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।'
-
I will be appearing before the Enforcement Directorate in New Delhi on March 11, 2023. https://t.co/OjAuzJZytS
— Kavitha Kalvakuntla (@RaoKavitha) March 8, 2023 " class="align-text-top noRightClick twitterSection" data="
">I will be appearing before the Enforcement Directorate in New Delhi on March 11, 2023. https://t.co/OjAuzJZytS
— Kavitha Kalvakuntla (@RaoKavitha) March 8, 2023I will be appearing before the Enforcement Directorate in New Delhi on March 11, 2023. https://t.co/OjAuzJZytS
— Kavitha Kalvakuntla (@RaoKavitha) March 8, 2023
ਕਵਿਤਾ ਤੋਂ ਪਿਲੱਈ ਦੇ ਸਾਹਮਣੇ ਹੋਵੇਗੀ ਪੁੱਛਗਿੱਛ: ਉਨ੍ਹਾਂ ਦੱਸਿਆ ਕਿ ਕਵਿਤਾ ਨੂੰ ਹੈਦਰਾਬਾਦ ਦੇ ਕਾਰੋਬਾਰੀ ਰਾਮਚੰਦਰ ਪਿੱਲਈ ਦੇ ਸਾਹਮਣੇ ਬੈਠ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਪਿੱਲਈ ਨੂੰ ਈਡੀ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਮੁਤਾਬਕ ਏਜੰਸੀ ਕਵਿਤਾ ਤੋਂ ਪਿਲੱਈ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰੇਗੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਉਸ ਦਾ ਬਿਆਨ ਦਰਜ ਕਰੇਗੀ। ਪਿਲਈ ਈਡੀ ਦੀ ਹਿਰਾਸਤ ਵਿੱਚ ਹੈ ਅਤੇ ਏਜੰਸੀ ਨੇ ਪਹਿਲਾਂ ਕਿਹਾ ਸੀ ਕਿ ਪਿਲੱਈ ਨੇ ਦੱਸਿਆ ਹੈ ਕਿ ਉਹ ਕਵਿਤਾ ਅਤੇ ਹੋਰਾਂ ਨਾਲ ਜੁੜੇ ਕਥਿਤ ਸ਼ਰਾਬ ਰੈਕੇਟ ਦੇ "ਦੱਖਣੀ ਸਮੂਹ ਦੀ ਨੁਮਾਇੰਦਗੀ" ਕਰਦਾ ਹੈ।
ਈਡੀ ਦੇ ਸਾਹਮਣੇ ਪੇਸ਼ ਹੋਣ 'ਤੇ ਕਾਨੂੰਨੀ ਰਾਏ ਲਵਾਂਗੀ : ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਆਗੂ ਕਵਿਤਾ ਨੇ ਕਿਹਾ ਕਿ ਉਹ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦੇਵੇਗੀ। ਉਸ ਨੇ ਇਹ ਵੀ ਕਿਹਾ ਕਿ ਉਹ ਈਡੀ ਦੇ ਸਾਹਮਣੇ ਪੇਸ਼ ਹੋਣ 'ਤੇ ਕਾਨੂੰਨੀ ਰਾਏ ਲਵੇਗੀ ਕਿਉਂਕਿ ਉਸ ਦਾ 10 ਮਾਰਚ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਦਾ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਪਿੱਲਈ ਦੀ ਈਡੀ ਕੋਲ ਹਿਰਾਸਤ 12 ਮਾਰਚ ਤੱਕ ਹੈ (ਉਸ ਨੂੰ 13 ਮਾਰਚ ਨੂੰ ਮੁੜ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ) ਅਤੇ ਜੇਕਰ ਕਵਿਤਾ ਵੀਰਵਾਰ ਨੂੰ ਪੁੱਛਗਿੱਛ ਵਿੱਚ ਸ਼ਾਮਲ ਨਹੀਂ ਹੁੰਦੀ ਹੈ, ਤਾਂ ਏਜੰਸੀ ਆਪਣੀ ਹਿਰਾਸਤ ਦੌਰਾਨ ਪਿਲੱਈ ਤੋਂ ਪੁੱਛਗਿੱਛ ਕਰ ਸਕਦੀ ਹੈ।
ਮਨੀਸ਼ ਸਿਸੋਦੀਆਂ ਨਿਆਂਇਕ ਹਿਰਾਸਤ 'ਚ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜੀਐਨਸੀਟੀਡੀ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਈਡੀ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ। ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ 'ਤੇ ਜੁਲਾਈ 'ਚ ਸੀਬੀਆਈ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਵਿੱਚ ਸੀਬੀਆਈ ਵੱਲੋਂ ਜੀਐਨਸੀਟੀਡੀ ਐਕਟ 1991, ਵਪਾਰ ਨਿਯਮਾਂ (ਟੀਓਬੀਆਰ)-1993, ਦਿੱਲੀ ਆਬਕਾਰੀ ਐਕਟ-2009 ਅਤੇ ਦਿੱਲੀ ਆਬਕਾਰੀ ਨਿਯਮ-2010 ਦੀ ਪਹਿਲੀ ਨਜ਼ਰੇ ਉਲੰਘਣਾ ਕੀਤੀ ਗਈ ਸੀ। (ਪੀਟੀਆਈ-ਭਾਸ਼ਾ)
ਇਹ ਵੀ ਪੜ੍ਹੋ: Chandigarh new SSP: ਚੰਡੀਗੜ੍ਹ ਦੀ ਨਵੀਂ ਐਸਐਸਪੀ ਕੰਵਰਦੀਪ ਕੌਰ ਨੇ ਸੰਭਾਲਿਆ ਅਹੁਦਾ