ETV Bharat / bharat

BSF ਨੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ’ਚ ਲਿਆ, ਜਾਣੋ ਕਿਉਂ ? - ਬੰਗਲਾਦੇਸ਼ੀ ਨਾਗਰਿਕਾਂ ਨੂੰ ਕਿਉਂ ਲਿਆ ਹਿਰਾਸਤ 'ਚ

ਬੀਐਸਐਫ (BSF) ਦੇ ਜਵਾਨਾਂ ਨੇ ਗੈਰਕਨੂੰਨੀ ਢੰਗ ਨਾਲ ਭਾਰਤੀ ਸਰਹੱਦ ਪਾਰ ਕਰਨ ਵਾਲੇ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਉਨ੍ਹਾਂ ਬਾਰਡਰ ਗਾਰਡ ਬੰਗਲਾਦੇਸ਼ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਖਣੀ ਬੰਗਾਲ ਸਰਹੱਦ ਵਿਖੇ ਵੀ ਬੀਐਸਐਫ ਨੇ ਦੋ ਮਹਿਲਾਂ ਨੂੰ ਇਸੇ ਦੋਸ਼ ਹੇਠ ਹਿਰਾਸਤ 'ਚ ਲਿਆ ਹੈ।

BSF ਨੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਿਆ ਹਿਰਾਸਤ 'ਚ

author img

By

Published : Aug 8, 2021, 1:30 PM IST

ਨਵੀਂ ਦਿੱਲੀ: ਬੀਐਸਐਫ (BSF) ਦੀ 192ਵੀਂ ਵਾਹੀਨੀ ਕੋਰ ਨੇ ਗੈਰਕਨੂੰਨੀ ਢੰਗ ਨਾਲ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਹੈੱਡਕੁਆਰਟਰ ਤੋਂ ਬੀਐਸਐਫ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਬੰਗਲਾਦੇਸ਼ੀ ਨਾਗਰਿਕਾਂ ਵਿੱਚ 2 ਔਰਤਾਂ, 1 ਪੁਰਸ਼ ਸਣੇ 2 ਬੱਚੇ ਵੀ ਸ਼ਾਮਲ ਹਨ। ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ, ਇਨ੍ਹਾਂ ਨੂੰ ਹਮਦਰਦੀ ਵਜੋਂ ਬਾਰਡਰ ਗਾਰਡ ਬੰਗਲਾਦੇਸ਼ ਦੇ ਹਵਾਲੇ ਕਰ ਦਿੱਤਾ ਗਿਆ।

ਦੂਜੇ ਪਾਸੇ, ਬੀਐਸਐਫ ਦੱਖਣੀ ਬੰਗਾਲ ਫਰੰਟੀਅਰ ਦੀ 99ਵੀਂ ਕੋਰ ਨੇ ਦੋ ਬੰਗਲਾਦੇਸ਼ੀ ਔਰਤਾਂ ਨੂੰ ਹਿਰਾਸਤ ਵਿੱਚ ਲਿਆ ਹੈ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਉਸ ਸਮੇਂ ਫੜ ਲਿਆ ਜਦੋਂ ਉਹ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।

ਦੋ ਬੰਗਲਾਦੇਸ਼ੀ ਔਰਤਾਂ ਨੂੰ ਹਿਰਾਸਤ ਵਿੱਚ ਲਿਆ
ਦੋ ਬੰਗਲਾਦੇਸ਼ੀ ਔਰਤਾਂ ਨੂੰ ਹਿਰਾਸਤ ਵਿੱਚ ਲਿਆ

ਬੀਐਸਐਫ ਦੇ ਬੁਲਾਰੇ ਵੱਲੋਂ ਦਿੱਲੀ ਹੈੱਡਕੁਆਰਟਰ ਤੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਐਸਐਫ ਦੇ ਜਵਾਨਾਂ ਨੇ ਦੋਵੇਂ ਬੰਗਲਾਦੇਸ਼ੀ ਔਰਤਾਂ ਨੂੰ ਉਸ ਵੇਲੇ ਫੜ ਲਿਆ ਜਦੋਂ ਉਹ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਜੀਤਪੁਰ ਖੇਤਰ ਦੇ ਬਾਰਡਰ ਆਊਟ ਪੋਸਟ ਤੋਂ ਬੰਗਲਾਦੇਸ਼ ਵੱਲ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਬੀਐਸਐਫ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ : ਅਲ ਕਾਇਦਾ ਨੇ ਇਹ ਏਅਰਪੋਰਟ ਉਡਾਉਣ ਦੀ ਦਿੱਤੀ ਧਮਕੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.