ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ 29 ਜਨਵਰੀ ਨੂੰ ਸੰਸਦ ਦੇ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਸੀਸੀਪੀਏ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦੇ ਹੋਏ ਕਿਹਾ।
ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਕੈਬਿਨੇਟ ਕਮੇਟੀ (ਸੀ.ਸੀ.ਪੀ.ਏ.) ਨੇ 29 ਜਨਵਰੀ ਤੋਂ 15 ਫਰਵਰੀ ਤੱਕ ਹੋਣ ਵਾਲੇ ਬਜਟ ਸੈਸ਼ਨ ਦਾ ਪਹਿਲਾ ਹਿੱਸਾ, ਦੂਸਰਾ ਹਿੱਸਾ 8 ਮਾਰਚ ਤੋਂ 8 ਅਪ੍ਰੈਲ ਤੱਕ ਕਰਨ ਦੀ ਸਿਫਾਰਸ਼ ਕੀਤੀ ਹੈ।
ਸੰਸਦੀ ਮਾਮਲਿਆਂ ਬਾਰੇ ਕੈਬਿਨੇਟ ਕਮੇਟੀ (ਸੀਸੀਪੀਏ) ਨੇ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਬੁਲਾਉਣ ਦੀ ਸਿਫਾਰਸ਼ ਕੀਤੀ ਸੀ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਸਾਲ ਮਾਨਸੂਨ ਸੈਸ਼ਨ ਦੌਰਾਨ ਸੈਸ਼ਨ ਦੀ ਬੈਠਕ ਵਿੱਚ ਸੰਸਦ ਮੈਂਬਰਾਂ ਦਰਮਿਆਨ ਢੁੱਕਵੀਂ ਸਰੀਰਕ ਦੂਰੀ ਨੂੰ ਯਕੀਨੀ ਬਣਾਇਆ ਗਿਆ ਸੀ। ਇਸ ਦੇ ਲਈ, ਸੰਸਦ ਮੈਂਬਰਾਂ ਲਈ ਦੋਵਾਂ ਸਦਨਾਂ ਦੀਆਂ ਵੱਖਰੀਆਂ ਬੈਠਕਾਂ ਅਤੇ ਵੱਡੇ ਡਿਸਪਲੇਅ ਸਕ੍ਰੀਨਾਂ ਸਮੇਤ ਹੋਰ ਪ੍ਰਬੰਧ ਕੀਤੇ ਗਏ ਸਨ।
ਭਾਰਤੀ ਸੰਸਦ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ, ਜਦੋਂ ਅਜਿਹੀ ਵਿਵਸਥਾ ਕੀਤੀ ਗਈ ਸੀ, ਜਿੱਥੇ 60 ਮੈਂਬਰ ਸਦਨ ਦੇ ਚੈਂਬਰ ਵਿੱਚ ਬੈਠੇ ਸਨ ਅਤੇ 51 ਮੈਂਬਰ ਰਾਜ ਸਭਾ ਦੀਆਂ ਗੈਲਰੀਆਂ ਵਿੱਚ ਬੈਠੇ ਸੀ। ਇਸ ਤੋਂ ਇਲਾਵਾ ਬਾਕੀ 132 ਮੈਂਬਰ ਲੋਕ ਸਭਾ ਦੇ ਸਦਨ ਦੇ ਚੈਂਬਰ ਵਿੱਚ ਬੈਠੇ।