ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਆਜ਼ਾਦ ਬਾਜ਼ਾਰ 'ਚ ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ ਦੁਕਾਨਾਂ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉੱਥੇ ਮੌਜੂਦ ਤਿੰਨ ਇਮਾਰਤਾਂ 'ਚੋਂ ਇਕ ਇਮਾਰਤ ਢਹਿ ਗਈ। ਸੂਚਨਾ ਮਿਲਦੇ ਹੀ ਮੌਕੇ 'ਤੇ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਤਿੰਨ ਦਰਜਨ ਅੱਗ ਬੁਝਾਊ ਗੱਡੀਆਂ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਦੁਕਾਨਾਂ ਘਰ ਅਤੇ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ। ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।
100 ਤੋਂ ਵੱਧ ਫਾਇਰ ਕਰਮੀਆਂ ਦੀ ਟੀਮ ਮੌਕੇ 'ਤੇ ਅੱਗ ਬੁਝਾਉਣ 'ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਥਾਣਾ 12 ਹਿੰਦੂ ਰਾਓ ਦੀ ਪੁਲਸ ਟੀਮ ਅਤੇ ਸਿਵਲ ਡਿਫੈਂਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਜਲਦੀ ਤੋਂ ਜਲਦੀ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਅੱਗ ਬੁਝਾਊ ਵਿਭਾਗ ਮੁਤਾਬਕ ਆਜ਼ਾਦ ਮਾਰਕੀਟ 'ਚ ਦੁਕਾਨਾਂ 'ਚ ਅੱਗ ਲੱਗਣ ਤੋਂ ਬਾਅਦ ਉੱਥੋਂ ਦੀਆਂ ਤਿੰਨ ਇਮਾਰਤਾਂ 'ਚੋਂ ਇਕ ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ:- ਹਿਮਾਚਲ 'ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਨੂਪ ਕੇਸਰੀ ਭਾਜਪਾ 'ਚ ਸ਼ਾਮਲ