ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸੂਬੇ ਭਰ ਵਿੱਚ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਭਾਰੀ ਮੀਂਹ ਕਾਰਨ ਸੂਬੇ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ ਅਤੇ ਇਹ ਹੁਣ ਰੁਕਦਾ ਨਜ਼ਰ ਨਹੀਂ ਆ ਰਿਹਾ। ਹਿਮਾਚਲ ਪ੍ਰਦੇਸ਼ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਵਿੱਚ ਨਿੱਜੀ ਜਾਇਦਾਦ ਦੇ ਨਾਲ-ਨਾਲ ਸਰਕਾਰੀ ਜਾਇਦਾਦ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਤਾਜ਼ਾ ਮਾਮਲਾ ਕੁੱਲੂ ਜ਼ਿਲ੍ਹੇ ਦੇ ਐਨੀ ਦਾ ਹੈ। ਇਸ ਦੇ ਨਾਲ ਹੀ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ।
-
#WATCH | Himachal Pradesh: Several houses collapsed due to landslides in Anni town of Kullu district.
— ANI (@ANI) August 24, 2023 " class="align-text-top noRightClick twitterSection" data="
(Visuals confirmed by police) pic.twitter.com/K4SkRy5bjk
">#WATCH | Himachal Pradesh: Several houses collapsed due to landslides in Anni town of Kullu district.
— ANI (@ANI) August 24, 2023
(Visuals confirmed by police) pic.twitter.com/K4SkRy5bjk#WATCH | Himachal Pradesh: Several houses collapsed due to landslides in Anni town of Kullu district.
— ANI (@ANI) August 24, 2023
(Visuals confirmed by police) pic.twitter.com/K4SkRy5bjk
ਐਨੀ ਵਿੱਚ ਜ਼ਮੀਨ ਖਿਸਕਣਾ: ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ 9 ਵਜੇ ਜ਼ਿਲ੍ਹਾ ਕੁੱਲੂ ਦੇ ਐਨੀ ਵਿੱਚ ਜ਼ਬਰਦਸਤ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ ਇਕ ਹੋਟਲ ਸਮੇਤ ਕਈ ਮਕਾਨ ਢਹਿ ਗਏ ਹਨ। ਹਾਲਾਂਕਿ ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਖ਼ਤਰੇ ਨੂੰ ਭਾਂਪਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਇਮਾਰਤਾਂ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਮੀਨ ਖਿਸਕਣ ਨਾਲ ਕਈ ਘਰ ਪੂਰੀ ਤਰ੍ਹਾਂ ਮਿੱਟੀ 'ਚ ਦੱਬ ਗਏ ਹਨ। ਇਸ ਦੇ ਨਾਲ ਹੀ ਇੱਕ ਹੋਟਲ ਵੀ ਢਹਿ ਢੇਰੀ ਹੋ ਗਿਆ ਹੈ।
ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ : ਜਾਣਕਾਰੀ ਅਨੁਸਾਰ ਇਹ ਮਾਮਲਾ ਐਨੀ ਦੇ ਨਵੇਂ ਬੱਸ ਸਟੈਂਡ ਵਿੱਚ ਸਾਹਮਣੇ ਆਇਆ ਹੈ। ਫਿਲਹਾਲ ਮੌਕੇ 'ਤੇ ਕਰੀਬ 8 ਤੋਂ 9 ਇਮਾਰਤਾਂ ਦੇ ਡਿੱਗਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਇੱਕ ਹਫ਼ਤਾ ਪਹਿਲਾਂ ਇਨ੍ਹਾਂ ਇਮਾਰਤਾਂ ਨੂੰ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਸ ਦੌਰਾਨ ਜ਼ਮੀਨ ਖਿਸਕਣ ਕਾਰਨ ਆਸਪਾਸ ਦੇ ਲੋਕ ਡਰ ਗਏ ਅਤੇ ਲੋਕਾਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ।
ਖ਼ਤਰਾ : ਦੱਸਿਆ ਜਾ ਰਿਹਾ ਹੈ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਅਤੇ ਮਕਾਨਾਂ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ। ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਹੋਰ ਮਕਾਨਾਂ 'ਤੇ ਵੀ ਢਿੱਗਾਂ ਡਿੱਗਣ ਦਾ ਖਤਰਾ ਬਣਿਆ ਰਹੇਗਾ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕਾਰਨ ਨੈਸ਼ਨਲ ਹਾਈਵੇ-305 'ਤੇ ਬੰਦ ਹੋ ਗਿਆ ਹੈ।
- Rajasthan News: ਧਰਮ ਲੁਕਾ ਕੇ ਨਾਬਾਲਗ ਕੁੜੀ ਨਾਲ ਇੰਸਟਾਗ੍ਰਾਮ 'ਤੇ ਕੀਤੀ ਦੋਸਤੀ, ਸੱਚ ਸਾਹਮਣੇ ਆਉਣ 'ਤੇ ਕੁੜੀ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼
- Chandrayaan 3 'ਤੇ ਨੇਤਾਵਾਂ ਦਾ ਗਿਆਨ- ਕਿਸੇ ਨੇ 'ਰਾਕੇਸ਼ ਰੌਸ਼ਨ' ਨੂੰ ਕੀਤਾ ਯਾਦ ਤੇ ਕਿਸੇ ਨੇ ਚੰਨ 'ਤੇ ਭੇਜ ਦਿੱਤੇ ਯਾਤਰੀ, ਦੇਖੋ ਵੀਡੀਓ
- Mizoram Bridge Collapse: ਪੱਛਮੀ ਬੰਗਾਲ ਦੇ 23 ਮਜ਼ਦੂਰਾਂ ਦੀ ਮੌਤ ਦਾ ਖ਼ਦਸ਼ਾ, ਹੁਣ ਤੱਕ 18 ਮ੍ਰਿਤਕ ਦੇਹਾਂ ਬਰਾਮਦ
ਐਸਡੀਐਮ ਐਨੀ ਨੇ ਕੀ ਕਿਹਾ : ਇਸ ਹਾਦਸੇ ਮਗਰੋਂ ਮੌਕੇ ’ਤੇ ਪੁੱਜੇ ਐਸਡੀਐਮ ਐਨੀ ਨਰੇਸ਼ ਵਰਮਾ ਨੇ ਦੱਸਿਆ ਕਿ ਐਨੀ ਵਿੱਚ ਢਿੱਗਾਂ ਡਿੱਗਣ ਕਾਰਨ 8 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਜਦਕਿ 2 ਦੇ ਕਰੀਬ ਘਰ ਇਸ ਸਮੇਂ ਗੰਭੀਰ ਖਤਰੇ 'ਚ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਐਸਡੀਐਮ ਐਨੀ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਖਤਰੇ ਨੂੰ ਭਾਂਪਦਿਆਂ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਸੀ। ਜਿਸ ਕਾਰਨ ਕੋਈ ਵੀ ਵਿਅਕਤੀ ਢਿੱਗਾਂ ਦੀ ਲਪੇਟ ਵਿੱਚ ਨਹੀਂ ਆਇਆ। ਇਸ ਦੇ ਨਾਲ ਹੀ ਪ੍ਰਸ਼ਾਸਨ ਮੌਕੇ 'ਤੇ ਮੌਜੂਦ ਹੈ ਅਤੇ ਰਾਹਤ ਕਾਰਜਾਂ 'ਚ ਲੱਗਾ ਹੋਇਆ ਹੈ।