ETV Bharat / bharat

ਨੋਇਡਾ 'ਚ ਨੌਜਵਾਨ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ - ਦੋ ਧਿਰਾਂ ਦੇ ਆਪਸੀ ਝਗੜੇ ਦਾ ਮਾਮਲਾ

Noida Crime: ਨੋਇਡਾ ਵਿੱਚ ਇੱਕ ਨੌਜਵਾਨ ਦੀ ਸ਼ਰ੍ਹੇਆਮ ਕੁੱਟਮਾਰ ਕਰ ਉਸ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਅਤੇ ਅਗਵਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਧਰ, ਪੁਲੀਸ ਦੋਵਾਂ ਧਿਰਾਂ ਦਾ ਆਪਸੀ ਝਗੜਾ ਹੋਣ ਦੀ ਗੱਲ ਕਹਿ ਰਹੀ ਹੈ।

bullies-kidnap-young-man-after-beating-in-noida-video-goes-viral
ਨੋਇਡਾ 'ਚ ਗੁੰਡਿਆਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਨੌਜਵਾਨ ਅਗਵਾ
author img

By ETV Bharat Punjabi Team

Published : Dec 4, 2023, 10:44 PM IST

ਨਵੀਂ ਦਿੱਲੀ/ਗ੍ਰੇਟਰ ਨੋਇਡਾ: ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਮੁਲਜ਼ਮਾਂ ਦੇ ਹੌਂਸਲੇ ਬੁਲੰਦ ਹਨ ਜੋ ਹਰ ਰੋਜ਼ ਵੱਡੇ-ਵੱਡੇ ਜ਼ੁਰਮਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਮਾਮਲਾ ਦਾਦਰੀ ਥਾਣਾ ਖੇਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਕੁੱਟ-ਕੁੱਟ ਕੇ ਅਗਵਾ ਕਰ ਲਿਆ। ਨੌਜਵਾਨ ਦੀ ਕੁੱਟਮਾਰ ਅਤੇ ਅਗਵਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੌਜਵਾਨ ਦੀ ਕੁੱਟਮਾਰ: ਦਰਅਸਲ, ਦਾਦਰੀ ਥਾਣਾ ਖੇਤਰ ਦੇ ਅਧੀਨ CZAR ਹਾਊਸਿੰਗ ਸੁਸਾਇਟੀ ਦੇ ਬਾਹਰ ਕਈ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ। ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਗੁੰਡਿਆਂ ਨੇ ਉਸ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਲਿਆ ਅਤੇ ਉਸ ਨੂੰ ਅਗਵਾ ਕਰ ਲਿਆ। ਜਿਸ ਕਾਰ ਵਿਚ ਨੌਜਵਾਨ ਨੂੰ ਅਗਵਾ ਕੀਤਾ ਗਿਆ ਹੈ, ਉਹ ਹੁੰਡਈ ਵਰਨਾ ਕਾਰ ਹੈ, ਜਿਸ ਦਾ ਨੰਬਰ ਯੂਪੀ 16 ਸੀਸੀ 9191 ਅਤੇ ਦੂਜੀ ਕਾਰ ਯੂਪੀ 16 ਡੀਐਕਸ 9191 ਹੈ।

bullies-kidnap-young-man-after-beating-in-noida-video-goes-viral
ਨੋਇਡਾ 'ਚ ਗੁੰਡਿਆਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਨੌਜਵਾਨ ਅਗਵਾ

ਯੂਨੀਵਰਸਿਟੀ 'ਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਦੋ ਧਿਰਾਂ 'ਚ ਝਗੜਾ: ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਦਾਦਰੀ ਥਾਣਾ ਖੇਤਰ ਅਧੀਨ ਆਉਂਦੀ ਇਕ ਹੀ ਯੂਨੀਵਰਸਿਟੀ 'ਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਵਿਵਾਦ ਦਾ ਮੁੱਖ ਵਿਸ਼ਾ ਯੂਨੀਵਰਸਿਟੀ ਵਿੱਚ ਪੜ੍ਹਦੇ ਦੋ ਵਿਦਿਆਰਥੀ ਸਨ। ਦਿੱਲੀ ਦੇ ਰਹਿਣ ਵਾਲੇ ਸ਼ਾਂਤਨੂ ਅਤੇ ਸ਼ਿਵਮ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਪੁਲਿਸ ਨੇ ਦੱਸਿਆ ਕਿ ਇਹ ਝਗੜਾ ਤਿੰਨ ਦਿਨ ਪਹਿਲਾਂ ਯੂਨੀਵਰਸਿਟੀ ਵਿੱਚ ਲੜਾਈ ਵਿੱਚ ਬਦਲ ਗਿਆ ਅਤੇ ਦੋ ਧਿਰਾਂ ਆਪਸ ਵਿੱਚ ਉਲਝ ਗਈਆਂ। ਪਹਿਲੀ ਧਿਰ ਤੋਂ ਵੇਦਾਂਤ ਦੇਦਾ, ਆਰੀਅਨ ਤੇ ਓਜਸ ਮਿਸ਼ਰਾ ਅਤੇ ਦੂਜੀ ਧਿਰ ਤੋਂ ਨਿਤੀਸ਼ ਭਾਟੀ ਤੇ ਸੁਸ਼ਾਂਤ ਭਡਾਨਾ ਵਿਚਾਲੇ ਮੁਕਾਬਲਾ ਸੀ।

ਦੋ ਧਿਰਾਂ ਦੇ ਆਪਸੀ ਝਗੜੇ ਦਾ ਮਾਮਲਾ: ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਦੋ ਧਿਰਾਂ ਦੀ ਲੜਾਈ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਧਿਰ ਦੇ ਤਿੰਨ ਅਤੇ ਦੂਜੀ ਧਿਰ ਦੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੇ ਨਾਲ ਹੀ ਪੁਲਿਸ ਅਗਵਾ ਦੀ ਗੱਲ ਤੋਂ ਇਨਕਾਰ ਕਰ ਰਹੀ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਪਰ ਸਵਾਲ ਇਹ ਹੈ ਕਿ ਜਿਸ ਤਰ੍ਹਾਂ ਨੌਜਵਾਨ ਨੂੰ ਜ਼ਬਰਦਸਤੀ ਕਾਰ 'ਚ ਬਿਠਾ ਕੇ ਸ਼ਰੇਆਮ ਕੁੱਟਮਾਰ ਕਰਨ ਤੋਂ ਬਾਅਦ ਚੁੱਕ ਕੇ ਲਿਜਾਏ ਜਾਣ ਦੀ ਵੀਡੀਓ ਸਾਹਮਣੇ ਆਈ ਹੈ, ਉਸ ਤੋਂ ਸਾਫ਼ ਹੁੰਦਾ ਹੈ ਕਿ ਨੌਜਵਾਨ ਨੂੰ ਅਗਵਾ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਵਾਰ-ਵਾਰ ਦੋਵਾਂ ਧਿਰਾਂ ਦੇ ਝਗੜੇ ਦੀ ਗੱਲ ਕਰ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.