ਚੰਡੀਗੜ੍ਹ: ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਜੋਰਾਂ ’ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕਾਂਗਰਸ ਤੋਂ ਵੱਖ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾ ਸਕਦੇ ਹਨ।
ਇਹ ਵੀ ਪੜੋ: ਮੂਸੇਵਾਲਾ ਦੀ ਸਿਆਸਤ ’ਚ ਐਂਟਰੀ, ਕਾਂਗਰਸ ਦਾ ਫੜ੍ਹਿਆ ਪੱਲਾ
ਖ਼ਬਰਾਂ ਇਹ ਸਾਹਮਣੇ ਆ ਰਹੀਆਂ ਹਨ ਕਿ ਭਲਕੇ ਜਾਨੀ 4 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ (Captain meets BJP leaders) ਕਰ ਸਕਦੇ ਹਨ। ਅਜੇ ਇਹ ਮੁਲਾਕਾਤ ਕਦੋਂ ਤੇ ਕਿੱਥੇ ਹੋਣੀ ਹੈ ਇਸ ਬਾਰੇ ਅਜੇ ਤਕ ਸਥਿਤੀ ਸਪੱਸ਼ਟ ਨਹੀਂ ਹੋਈ ਹੈ।
ਕੈਪਟਨ ਨੇ ਖੋਲ੍ਹਿਆ ਦਫ਼ਤਰ
ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਕੈਪਟਨ ਨੇ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਖੋਲ੍ਹ ਲਿਆ ਹੈ। ਦੱਸ ਦਈਏ ਕਿ ਹਾਲ ਵਿੱਚ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਇਸ ਪਾਰਟੀ ਦੇ ਨਾਂ ਦਾ ਦਫ਼ਤਰ ਖੋਲ੍ਹ ਲਿਆ ਹੈ, ਜਿਸ ਵਿੱਚ ਅਜੇ ਕੰਮ ਚੱਲ ਰਿਹਾ ਹੈ। ਖ਼ਬਰਾਂ ਇਹ ਮਿਲ ਰਹੀਆਂ ਹਨ ਕਿ 4 ਤੋਂ 5 ਦਿਨਾਂ ਦੇ ਅੰਦਰ ਦਫ਼ਤਰ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਤੇ ਇਸ ਦਾ ਉਦਘਾਟਨ ਕੀਤਾ ਜਾਵੇਗਾ।
ਹੁਣ ਦੇਖਣਾ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਗਠਜੋੜ ਕਰਦੇ ਹਨ ਜਾਂ ਨਹੀਂ, ਫਿਲਹਾਲ ਇਹ ਗੱਲ ਵਿਚਾਲੇ ਹੀ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਬਣਾਉਣ ਤੋਂ ਬਾਅਦ ਐਲਾਨ ਕੀਤਾ ਸੀ ਕਿ ਜੇਕਰ ਭਾਜਪਾ ਖੇਤੀ ਕਾਨੂੰਨ ਰੱਦ ਕਰ ਦਵੇ ਤਾਂ ਉਹ ਗੱਠਜੋੜ ਬਾਰੇ ਵਿਚਾਰ ਕਰ ਸਕਦੇ ਹਨ, ਹੁਣ ਭਾਜਪਾ ਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਤਾਂ ਹੋ ਸਕਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਨਾਲ ਗੱਠਜੋੜ ਕਰ ਲੈਣ ਤੇ ਜਲਦ ਹੀ ਅੱਗੇ ਦੀ ਰਣਨੀਤੀ ਤਿਆਰ ਕਰ ਲੈਣ।
ਇਹ ਵੀ ਪੜੋ: Punjab Assembly Election 2022: ਭਦੌੜ ਸੀਟ ’ਤੇ ਕੌਣ ਮਾਰੇਗਾ ਬਾਜੀ, ਜਾਣੋ ਇੱਥੋਂ ਦਾ ਸਿਆਸੀ ਹਾਲ...