ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦੋਹਾਂ ਵਿਚਾਲੇ ਤਕਰੀਬਨ 50 ਮਿੰਟ ਮੀਟਿੰਗ ਹੋਈ। ਇਸ ਮੁਲਾਕਾਤ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਭਵਿੱਖ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ ਉੱਥੇ ਹੀ ਦੂਜੇ ਪਾਸੇ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ।
ਡੋਭਾਲ ਪਹੁੰਚੇ ਸ਼ਾਹ ਦੀ ਰਿਹਾਇਸ਼ ’ਚ
ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਨਾਲ ਪਾਕਿਸਤਾਨੀ ਦੀ ਸਰਹੱਦ ’ਤੇ ਡਰੋਨ ਨਾਲ ਹਥਿਆਰ ਸੁੱਟੇ ਜਾਣ ਸਣੇ ਕਈ ਹੋਰ ਸੁਰੱਖਿਆ ਬਿੰਦੂਆਂ ’ਤੇ ਗੱਲ ਕੀਤੀ। ਉੱਥੇ ਹੀ ਅਮਰਿੰਦਰ ਸਿੰਘ ਦੇ ਨਾਲ ਗੱਲ ਕਰਨ ਤੋਂ ਬਾਅਧ ਅਜੀਤ ਡੋਭਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਗੱਲਬਾਤ ਕਰਨ ਦੇ ਲਈ ਉਨ੍ਹਾਂ ਦੇ ਰਿਹਾਇਸ਼ ਪਹੁੰਚ ਚੁੱਕੇ ਹਨ।
ਕੈਪਟਨ ’ਤੇ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ- ਸੂਤਰ
ਉੱਥੇ ਹੀ ਬੀਜੇਪੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਚ ਸ਼ਾਮਲ ਹੋਣ ਦਾ ਫੈਸਲਾ ਕੈਪਟਨ ਅਮਰਿੰਦਰ ਸਿੰਘ ’ਤੇ ਛੱਡ ਦਿੱਤਾ ਹੈ। ਜੇਕਰ ਉਹ ਪਾਰਟੀ ’ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਅਜਿਹੇ ’ਚ ਭਾਜਪਾ ਉਨ੍ਹਾਂ ਨੂੰ ਬਾਹਰ ਤੋਂ ਸਮਰਥਨ ਕਰ ਸਕਦੀ ਹੈ। ਹਾਲਾਂਕਿ ਕਈ ਨੇਤਾਵਾਂ ਦਾ ਕਹਿਣਾ ਹੈ ਕਿ ਕੈਪਟਨ ਪੰਜਾਬ ’ਚ ਸਿਆਸੀ ਅਸਥਿਰਤਾ ਅਤੇ ਸਰਹੱਦ ਖੇਤਰ ਦੀ ਸੁਰੱਖਿਆ ਦੇ ਸਬੰਧ ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਸੀ।
-
Delhi: Former Punjab CM Captain Amarinder Singh leaves from the residence of NSA Ajit Doval pic.twitter.com/1pusKM9HhO
— ANI (@ANI) September 30, 2021 " class="align-text-top noRightClick twitterSection" data="
">Delhi: Former Punjab CM Captain Amarinder Singh leaves from the residence of NSA Ajit Doval pic.twitter.com/1pusKM9HhO
— ANI (@ANI) September 30, 2021Delhi: Former Punjab CM Captain Amarinder Singh leaves from the residence of NSA Ajit Doval pic.twitter.com/1pusKM9HhO
— ANI (@ANI) September 30, 2021
ਸਿਆਸੀ ਗਲਿਆਰੇ ’ਚ ਚਰਚਾਵਾਂ
ਕੈਪਟਨ ਅਮਰਿੰਦਰ ਸਿੰਘ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੋਂ ਰਵਾਨਾ ਹੋ ਚੁੱਕੇ ਹਨ। ਉਨ੍ਹਾਂ ਦੀ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰਾ ਮੁੜ ਗਰਮਾ ਚੁੱਕਿਆ ਹੈ। ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰੀ ਖੇਤੀਬਾੜੀ ਮੰਤਰੀ ਬਣਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਮੁੱਖ ਮੰਤਰੀ ਰਹਿੰਦੇ ਸਮੇਂ ਕੈਪਟਨ ਲਗਾਤਾਰ ਖੇਤੀ ਕਾਨੂੰਨਾਂ ਦੇ ਚੱਲਦਿਆਂ ਕੇਂਦਰ ਦਾ ਵਿਰੋਧ ਕਰਦੇ ਆਏ ਹਨ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਜੇਕਰ ਭਾਜਪਾ 'ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਲਈ ਵੱਡੀ ਚੁਣੌਤੀ ਹੋਵੇਗੀ ਕਿ ਉਹ ਖੇਤੀ ਕਾਨੂੰਨਾਂ ਨੂੰ ਲੈਕੇ ਕੀ ਸਟੈਂਡ ਲੈਂਦੇ ਹਨ।
ਕੈਪਟਨ ਅਤੇ ਅਮਿਤ ਸ਼ਾਹ ਦੀ ਮੁਲਾਕਾਤ
ਕਾਬਿਲੇਗੌਰ ਹੈ ਕਿ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਵੀ ਦਿੱਤੀ। ਉਨ੍ਹਾਂ ਨੇ ਟਵੀਟ ਕਰ ਦੱਸਿਆ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਹੋਈ। ਉਨ੍ਹਾਂ ਨਾਲ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ ਬਾਰੇ ਚਰਚਾ ਕੀਤੀ ਗਈ ਅਤੇ ਅਪੀਲ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਭਿੰਨਤਾ ਲਈ ਵੀ ਮਦਦ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਮਿਤ ਸ਼ਾਹ (Amit Sah) ਦੇ ਘਰ ਹੋਈ ਮੁਲਾਕਾਤ ਤਕਰੀਬਨ 50 ਮਿੰਟ ਤੱਕ ਚਲੀ। ਇਸ ਮੀਟਿੰਗ ਤੋਂ ਬਾਅਦ ਕੈਪਟਨ ਅਮਿਤ ਸ਼ਾਹ ਦੀ ਰਿਹਾਇਸ਼ ਤੋਂ ਚਲੇ ਗਏ।
ਇਹ ਵੀ ਪੜੋ: ਕਾਂਗਰਸੀ ਕੁਨਬੇ ਵਿੱਚ ਲੱਗੀ ਕਲੇਸ਼ ਦੀ ਅੱਗ, ਆਪਣੀ ਡਫਲੀ ਉੱਤੇ ਗਾ ਰਹੇ ਕਾਂਗਰਸੀ ਆਪਣਾ-ਆਪਣਾ ਰਾਗ
'ਦਿੱਲੀ ਦੌਰਾ ਦੱਸਿਆ ਸੀ ਨਿੱਜੀ ਦੌਰਾ'
ਕਾਬਿਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ’ਤੇ ਹਨ। ਆਪਣੇ ਦਿੱਲੀ ਦੌਰੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਦੌਰਾ ਦੱਸਿਆ ਸੀ। ਇਸ ਸਬੰਧ ਕੈਪਨਟ ਅਮਰਿੰਦਰ ਸਿੰਘ ਦੇ ਇਸ ਦੌਰੇ ਨੂੰ ਲੈ ਕੇ ਰਵੀਨ ਠੁਕਰਾਲ ਵਲੋਂ ਟਵੀਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਟਵੀਟ ਵਿਚ ਕਿਹਾ ਹੈ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ ਅਤੇ ਉਹ ਆਪਣੇ ਦੋਸਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਕਪੂਰਥਲਾ ਹਾਊਸ ਵਿਖੇ ਜਾਣਗੇ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੇ ਕਿਆਸ ਨਾ ਲਗਾਏ ਜਾਣ।
ਇਹ ਵੀ ਪੜੋ: ਕੈਪਟਨ ਦੀ ਸ਼ਾਹ ਨਾਲ ਮੁਲਾਕਾਤ, ਕੀ BJP 'ਚ ਸ਼ਾਮਲ ਹੋਣਗੇ ਕੈਪਟਨ ?