ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ।
ਸਿੱਖ ਦੰਗਿਆਂ ਦੇ ਦੋਸ਼ੀਆਂ ’ਚੋਂ ਇੱਕ ਹਨ ਲਲਿਤ ਮਾਕਨ
ਇੱਥੇ ਜਾਰੀ ਇਕ ਬਿਆਨ ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੈ ਮਾਕਨ ਦਿੱਲੀ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿਚੋਂ ਇੱਕ (One of the main accused of 1984 anti sikh riots) ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਅਜੈ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਜਿਹੇ ਵਿਚ ਇਕ ਪਾਸੇ ਜਿਥੇ ਕੇਂਦਰ ਸਰਕਾਰ ਇੱਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜ਼ਾ ਦੇਣ ਵੱਲ ਵਧ ਰਹੀ ਹੈ, ਤਾਂ ਦੂਜੇ ਪਾਸੇ ਕਾਂਗਰਸ ਮਾਕਨਾਂ ਨੂੰ ਅਹੁਦਿਆਂ ਨਾਲਨਿ ਨਵਾਜ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਇਹ ਕਾਰਵਾਈ ਪੰਜਾਬੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਸਮਾਨ (Equal to sprinkle salt on wounds of Punjabis) ਹੈ।
ਅਜੈ ਮਾਕਨ ਨੂੰ ਅੱਗੇ ਲਿਆਉਣ ਤੋਂ ਬਚਿਆ ਜਾ ਸਕਦਾ ਸੀ
ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਮ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨ੍ਹਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ’ਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਬਗ਼ਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਤੱਕ ਸਾੜ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਲ ਵਿਅਕਤੀ ਹੀ ਨਹੀਂ ਹਨ, ਤੇ ਉੱਤੋਂ ਸਕ੍ਰੀਨਿੰਗ ਕਮੇਟੀ ਸ੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਮਾਕਨ ਦੇ ਅਧੀਨ ਰੱਖਿਆ ਗਿਆ ਹੈ।
ਦਿੱਲੀ ਵਿੱਚ ਦੋ ਵੱਡੀਆਂ ਹਾਰਾਂ ਕਰਵਾ ਚੁੱਕੇ ਹਨ ਅਜੈ ਮਾਕਨ
ਉਨ੍ਹਾਂ ਨੇ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ, ਹੁਣ ਉਸਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਜਿਹੇ ਵਿੱਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ।
ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੇ ਹਾਰ ਮੰਨੀ
ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ’ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਲਈ ਕੋਈ ਵੀ ਸੀਟ ਨਾ ਜਿਤਾ ਸਕਣ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇੱਥੇ ਵੀ ਉਹੋ ਜਹੀ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਅਤੇ 2019 ’ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ’ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।
ਇਹ ਵੀ ਪੜ੍ਹੋ:ਦਿੱਲੀ ਸਿੱਖ ਦੰਗੇ:ਸੱਜਨ ਕੁਮਾਰ ’ਤੇ ਦੋਸ਼ ਤੈਅ